ਟਰਾਂਸਪੋਰਟ ਵਿਭਾਗ ਨਾਲ ਸਬੰਧਤ 56 ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਹੋਈਆਂ ਸ਼ੁਰੂ
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਤਹਿਤ ਰੀਜਨਲ ਟਰਾਂਸਪੋਰਟ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਵੱਲੋਂ ਦੱਸਿਆ ਗਿਆ ਹੈ ਕਿ ਟਰਾਂਸਪੋਰਟ ਵਿਭਾਗ ਨਾਲ ਸਬੰਧਤ 56 ਸੇਵਾਵਾਂ ਮਿਤੀ 29—10—2025 ਤੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਸਾਰੇ ਸੇਵਾ ਕੇਂਦਰਾਂ ਵਿਖੇ ਮੁਹੱਈਆਂ ਕਰਵਾਈਆ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਇਹ ਸੇਵਾਵਾਂ ਪ੍ਰਾਰਥੀ ਘਰ ਬੈਠੇ ਹੀ ਸੇਵਾ ਕੇਂਦਰ ਵਲੋਂ ਜਾਰੀ ਟੋਲ ਫਰੀ ਨੰਬਰ 1076 ਰਾਹੀਂ ਵੀ ਪ੍ਰਾਪਤ ਕਰ ਸਕਦੇ ਹਨ। ਇਹਨਾਂ ਸੇਵਾਵਾਂ ਨੂੰ ਪ੍ਰਾਪਤ ਕਰਨ ਲਈ ਪ੍ਰਾਰਥੀ ਵਲੋਂ ਲੋੜੀਂਦੇ ਦਸਤਾਵੇਜ਼ ਆਪਣੇ ਪੱਧਰ ਤੇ ਅਪਲੋਡ ਵੀ ਕੀਤੇ ਜਾ ਸਕਦੇ ਹਨ ਜਾਂ ਅਪਲੋਡ ਕਰਨ ਲਈ ਸੇਵਾ ਕੇਂਦਰ ਵਿਖੇ ਵੀ ਜਾ ਸਕਦਾ ਹੈ। ਸੇਵਾ ਕੇਂਦਰ ਵਲੋਂ ਸਬੰਧਤ ਸੇਵਾ ਲਈ ਲੋੜੀਂਦੇ ਦਸਤਾਵੇਜ਼ ਬਿਨ੍ਹਾ ਕਿਸੇ ਵੱਖਰੀ/ਵਾਧੂ ਫੀਸ ਤੇ ਅਪਲੋਡ ਕੀਤੇ ਜਾਣਗੇ। ਇਸ ਤਰ੍ਹਾ ਲਈ ਪ੍ਰਾਰਥੀ ਨੂੰ ਸਬੰਧਤ ਰਜਿਸਟ੍ਰਿੰਗ ਅਤੇ ਲਾਇਸੰਸਿੰਗ ਅਥਾਰਟੀ ਦੇ ਦਫ਼ਤਰ ਵਿਖੇ ਜਾਣ ਦੀ ਕੋਈ ਲੋੜ ਨਹੀਂ ਹੈ।
ਇਸ ਤੋਂ ਇਲਾਵਾ ਉਹਨਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਸੇਵਾ ਕੇਂਦਰਾਂ ਰਾਹੀਂ ਅਪਲਾਈ ਹੋ ਰਹੀਆਂ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਸੇਵਾਵਾਂ ਦੀ ਜਾਣਕਾਰੀ ਦੇਣ ਲਈ ਆਰ.ਟੀ.ਓ, ਦਫ਼ਤਰ, ਸ੍ਰੀ ਮੁਕਤਸਰ ਸਾਹਿਬ, ਉਪ ਮੰਡਲ ਮੈਜਿਸਟਰੇਟ—ਕਮ—ਰਜਿਸਟ੍ਰਿੰਗ ਅਤੇ ਲਾਇਸੰਸਿੰਗ ਅਥਾਰਟੀ ਮਲੋਟ, ਉਪ ਮੰਡਲ ਮੈਜਿਸਟਰੇਟ—ਕਮ—ਰਜਿਸਟ੍ਰਿੰਗ ਅਤੇ ਲਾਇਸੰਸਿੰਗ ਅਥਾਰਟੀ, ਗਿੱਦੜਬਾਹਾ ਵਿਖੇ ਇੱਕ ਹੈਲਪ ਡੈਸਕ ਦੀ ਸੇਵਾ 15 ਦਿਨਾਂ ਲਈ ਸਿਰਫ ਇਸੇ ਮੰਤਵ ਲਈ ਮੁਹੱਈਆ ਕਰਵਾਈ ਜਾ ਰਾਹੀ ਹੈ ਤਾਂ ਜੋ ਆਮ ਪਬਲਿਕ ਨੂੰ ਆਪਣੇ ਕੰਮਕਾਜ਼ ਕਰਵਾਉਣ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।


