ਪਿੰਡ ਬੀੜ ਰਾਜਾ ਤੇਜਾ ਸਿੰਘ ਵਿਖੇ ‘ਆਪ’ ਦੀ ‘ਲੋਕ ਮਿਲਣੀ’ ਵਿੱਚ ਲੋਕਾਂ ਦਾ ਭਾਰੀ ਇੱਕਠ

ਹਰਮੀਤ ਸੰਧੂ ਦੇ ਹੱਕ ‘ਚ ਲਾਏ ਜਿੰਦਾਬਾਦ ਦੇ ਨਾਅਰੇ

ਤਰਨਤਾਰਨ, 1 ਨਵੰਬਰ

ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਮੁਹਿੰਮ ਦਿਨ-ਬ-ਦਿਨ ਸਿਖਰਾਂ ਵੱਲ ਵੱਧ ਰਹੀ ਹੈ। ਇਸੇ ਲੜੀ ਤਹਿਤ ਅੱਜ ਪਿੰਡ ਬੀੜ ਰਾਜਾ ਤੇਜਾ ਸਿੰਘ (ਝਬਾਲ) ਵਿਖੇ ਸਾਬਕਾ ਸਰਪੰਚ ਪ੍ਰਤਾਪ ਸਿੰਘ ਜੀ ਦੇ ਗ੍ਰਹਿ ਵਿਖੇ ਇੱਕ ਵਿਸ਼ਾਲ ‘ਲੋਕ ਮਿਲਣੀ’ ਸਮਾਗਮ ਆਯੋਜਿਤ ਕੀਤਾ ਗਿਆ।

ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਵਿਧਾਇਕ ਡਿੰਪੀ ਢਿੱਲੋਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਲੋਕ ਮਿਲਣੀ ਨੂੰ ਪਿੰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ, ਜਿਸ ਨੇ ਇਸ ਸਮਾਗਮ ਨੂੰ ਹੋਰ ਯਾਦਗਾਰ ਬਣਾ ਦਿੱਤਾ।

ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ ਪਿੰਡ ਵਾਸੀਆਂ ਦਾ ਇਹ ਉਤਸ਼ਾਹ ਦੱਸਦਾ ਹੈ ਕਿ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਪਿੰਡਾਂ ਦੇ ਛੋਟੇ ਇਕੱਠ ਵੱਡੇ ਕਾਫ਼ਲਿਆਂ ਵਿੱਚ ਤਬਦੀਲ ਹੋ ਰਹੇ ਹਨ, ਇਹ ਆਮ ਆਦਮੀ ਪਾਰਟੀ ਅਤੇ ਹਰਮੀਤ ਸਿੰਘ ਸੰਧੂ ਦੀ ਜਿੱਤ ਨੂੰ ਅਗਲੇ ਪੜਾਅ ਵੱਲ ਲੈ ਕੇ ਜਾ ਰਿਹਾ ਹੈ। ਪਿੰਡ ਵਾਸੀਆਂ ਦੇ ਇਸ ਸਮਰਥਨ ਨੇ ‘ਆਪ’ ਦੀ ਜਿੱਤ ‘ਤੇ ਮੋਹਰ ਲਗਾ ਦਿੱਤੀ ਹੈ।

CATEGORIES
TAGS
Share This

COMMENTS

Wordpress (0)
Disqus (0 )
Translate