ਸਿਹਤ ਵਿਭਾਗ ਵਲੋਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਸ਼ਵ ਤੰਬਾਕੂ ਰਹਿਤ ਦਿਵਸ ਦੇ ਸਬੰਧ ਵਿਚ ਕੀਤਾ ਗਿਆ ਜਿਲ਼੍ਹਾ ਪੱਧਰੀ ਸਮਾਗਮ
ਕਿਸੇ ਵੀ ਤਰ੍ਹਾਂ ਦਾ ਤੰਬਾਕੂ ਛੱਡਣ ਲਈ ਸਿਵਲ ਹਸਪਤਾਲ ਸ਼ੀ੍ਰ ਮੁਕਤਸਰ ਸਾਹਿਬ ਦੇ ਤੰਬਾਕੂ ਛੁਡਾਉ ਕੇਂਦਰ ਨਾਲ ਸੰਪਰਕ ਕਰੋ: ਡਾ. ਰੰਜੂ ਸਿੰਗਲਾ ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ 31 ਮਈ
ਸਿਹਤ ਵਿਭਾਗ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਸਬੰਧੀ ਜਿਲ੍ਹਾ ਪੱਧਰੀ ਸਮਾਗਮ ਕੀਤਾ ਗਿਆ।ਜਿਸ ਵਿਚ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ।ਇਸ ਸਮਾਗਮ ਵਿਚ ਹਰਪ੍ਰੀਤ ਕੌਰ ਸੀ.ਜੇ.ਐਮ. ਕਮ- ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ।ਇਸ ਸਮਾਗਮ ਵਿਚ ਗਗਨਦੀਪ ਸਿੰਘ ਐਕਸੀਅਨ ਪਬਲਿਕ ਹੈਲਥ, ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ, ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ, ਸਿੱਖਿਆ ਵਿਭਾਗ ਦੇ ਨੁਮਾਇੰਦੇ, ਜਲ ਸਪਲਾਈ ਵਿਭਾਗ ਦੇ ਨੁਮਾਇੰਦੇ, ਤੰਬਾਕੂ ਵਿਕਰੇਤਾ ਐਸੋਸੀਏਸ਼ਨ ਅਤੇ ਸਿਹਤ ਵਿਭਾਗ ਦੇ ਸਟਾਫ ਨੇ ਭਾਗ ਲਿਆ।
ਇਸ ਮੌਕੇ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਵਿਸ਼ਵ ਭਰ ਵਿਚ ਤੰਬਾਕੂ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ ਜਿਸਦਾ ਥੀਮ “ਸਾਨੂੰ ਭੋਜਨ ਚਾਹੀਦਾ ਹੈ,ਤੰਬਾਕੂ ਨਹੀ” ਹੈ।ਉਨ੍ਹਾ ਕਿਹਾ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਸਾਰੀਆਂ ਸਿਹਤ ਸੰਸਥਾਵਾਂ ਵਲੋਂ ਲੋਕਾਂ ਨੂੰ ਤੰਬਾਕੂ ਦੇ ਬੁਰੇ ਪ੍ਰਭਾਵਾ ਬਾਰੇ ਜਾਗਰੁਕ ਕਰਨ ਲਈ ਸਮਾਗਮ ਕੀਤੇ ਜਾ ਰਹੇ ਹਨ।ਇਸ ਮੌਕੇ ਉਨ੍ਹਾ ਕਿਹਾ ਕਿ ਤੰਬਾਕੂ ਅਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੇ ਸੇਵਨ ਕਰਨ ਨਾਲ ਸਾਹ, ਦਮਾ, ਚਮੜੀ ਰੋਗ, ਬਲੱਡ ਪ੍ਰੈਸ਼ਰ,ਹਾਰਟ ਅਟੈਕ, ਸ਼ੂਗਰ, ਦਿਮਾਗੀ ਰੋਗ, ਸਰੀਰ ਦੇ ਕਿਸੇ ਵੀ ਅੰਗ ਦਾ ਕੈਂਸਰ, ਗਰਭ ਦੋਰਾਨ ਪਲ ਰਹੇ ਬੱਚੇ ਵਿਚ ਹੋਰ ਬਹੁਤ ਸਾਰੀਆਂ ਬੀਮਾਰੀਆਂ ਲੱਗ ਸਕਦੀਆਂ ਹਨ ।ਇਸ ਤੋਂ ਇਲਾਵਾ ਸਿਗਰਟ ਬੀੜੀ ਪੀਣ ਵਾਲਾ ਵਿਅਕਤੀ ਆਪਣੇ ਆਲੇ ਦੁਆਲੇ ਜਾਂ ਪਰਿਵਾਰਕ ਮੈਂਬਰਾਂ ਦਾ ਪੈਸਿਵ ਸਮੋਕਰ ਬਣ ਕੇ ਨੁਕਸਾਨ ਕਰਦਾ ਹੈ ।ਇਸ ਲਈ ਤੰਬਾਕੂਨੋਸ਼ੀ ਕਰਨ ਵਾਲਾ ਵਿਅਕਤੀ ਆਪਣੇ ਸਰੀਰ ਦੇ ਨਾਲ ਨਾਲ ਸਮਾਜ ਵਿਚ ਵੀ ਬੀਮਾਰੀ ਦਾ ਕਾਰਨ ਬਣਦਾ ਹੈ।ਉਨ੍ਹਾ ਕਿਹਾ ਕਿ ਜੇਕਰ ਕੋਈ ਵਿਅਕਤੀ ਤੰਬਾਕੂ ਦੀ ਭੈੜੀ ਅਲਾਮਤ ਨੂੰ ਛੱਡਣਾ ਚਾਹੁੰਦਾ ਹੈ ਤਾਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਕਮਰਾ ਨੰ. 24 ਵਿਚ ਬਣੇ ਤੰਬਾਕੂ ਛੁਡਾਉ ਕੇਂਦਰ ਵਿਚ ਜਾ ਸੰਪਰਕ ਕਰ ਸਕਦਾ ਹੈ ਜਿੱਥੇ ਕਿ ਬਿਨਾ ਕਿਸੇ ਤਕਲੀਫ ਤੋਂ ਹਰ ਤਰ੍ਹਾਂ ਦਾ ਤੰਬਾਕੂ ਮੁਫਤ ਛੁਡਾਇਆ ਜਾਂਦਾ ਹੈ।
ਇਸ ਸਮਾਗਮ ਨੂੰ ਸੁਬੋਧਨ ਕਰਦਿਆਂ ਸ਼੍ਰੀਮਤੀ ਹਰਪ੍ਰੀਤ ਕੌਰ ਸੀ.ਜੇ.ਐਮ. ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਿਹਾ ਕਿ ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਾ ਪੀੜਤ ਵਿਅਕਤੀਆਂ ਨੂੰ ਅਤੇ ਉਨ੍ਹਾ ਦੇ ਪਰਿਵਾਰਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਉਪਲੱਬਧ ਕਰਵਾਈਆਂ ਜਾਂਦੀਆਂ ਹਨ ਅਤੇ ਨਸ਼ਾ ਛੁਡਵਾਉਣ ਲਈ ਮਦਦ ਕੀਤੀ ਜਾਂਦੀ ਹੈ।ਇਸ ਮੌਕੇ ਜਿਲ੍ਹਾ ਨੋਡਲ ਅਫਸਰ ਤੰਬਾਕੂ ਕੰਟਰੋਲ ਡਾ. ਦੁਪਿੰਦਰ ਕੁਮਾਰ ਨੇ ਕਿਹਾ ਕਿ ਤੰਬਾਕੁ ਦੇ ਸੇਵਨ ਦੇ ਬੁਰੇ ਪ੍ਰਭਾਵਾਂ ਤੋਂ ਲੋਕਾਂ ਨੂੰ ਬਚਾਉਣ ਲਈ ਕੋਟਪਾ ਐਕਟ 2003 ਲਾਗੂ ਕੀਤਾ ਗਿਆ ਹੈ ।ਜਿਸ ਦੀਆਂ ਵੱਖ ਵੱਖ ਧਾਰਵਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੈਕਸ਼ਨ 4 ਅਧੀਨ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਤੇ ਸਖਤ ਮਨਾਹੀ ਹੈ , ਸੈਕਸ਼ਨ 6ਏ ਅਨੁਸਾਰ 18 ਸਾਲ ਦੇ ਘੱਟ ਤੋਂ ਵਿਅਤਕੀਆਂ ਦੁਆਰਾ ਤੰਬਾਕੂ ਖਰੀਦੋ ਫਰੋਖਤ ਨਹੀ ਕੀਤੀ ਜਾ ਸਕਦੀ, ਸੈਕਸ਼ਨ 6ਬੀ ਅਨੁਸਾਰ ਸਿੱਖਿਆ ਸੰਸਥਾਵਾਂ ਦੇ 100 ਗਜ ਦੇ ਘੇਰੇ ਅੰਦਰ ਤੰਬਾਕੂ ਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੀ ਵਿਕਰੀ ਤੇ ਸਖਤ ਮਨਾਹੀ ਹੈ , ਸੈਕਸ਼ਨ ਨੰ. 5 ਅਨੁਸਾਰ ਤੰਬਾਕੂ ਪਦਾਰਥਾਂ ਦੀ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ ਮਸ਼ਹੂਰੀ ਨਹੀ ਕੀਤੀ ਜਾ ਸਕਦੀ ਅਤੇ ਕਾਊਂਟਰ ਜਾਂ ਟੇਬਲ ਤੇ ਸਾਹਮਣੇ ਰੱਖ ਕੇ ਨਹੀ ਵੇਚੇ ਜਾ ਸਕਦੇ ਹਨ, ਸੇਕਸ਼ਨ ਨੰ. 7 ਅਧੀਨ ਬੀੜੀ ਸਿਗਰਟ, ਜਰਦਾ, ਜਰਦੇ ਦੀਆਂ ਪੁੜੀਆ ਅਤੇ ਹੋਰ ਤੰਬਾਕੂ ਪਦਾਰਥਾਂ ਦੀ ਪੈਕਿੰਗ ਉਪਰ 85ਪ੍ਰਤੀਸ਼ਤ ਜਗ੍ਹਾ ਉਪਰ ਪਿਕਟੋਰੀਅਲ ਵਾਰਨਿੰਗ ਪਿਕਚਰ ਲਗਾਉਣੀ ਬਹੁਤ ਜਰੂਰੀ ਹੈ ਅਤੇ ਕੋਈ ਵੀ ਤੰਬਾਕੁ ਪਦਾਰਥ ਖੁੱਲੇ ਰੂਪ ਵਿਚ ਨਹੀ ਵੇਚੇ ਜਾ ਸਕਦੇ।
ਉਨ੍ਹਾ ਕਿਹਾ ਕਿ ਸੈਕਸ਼ਨ 4,6ਏ ਅਤੇ 6ਬੀ ਅਧੀਨ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 200 ਰੁਪੈ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ, ਸੇਕਸ਼ਨ ਨੰ. 5 ਅਤੇ 7 ਦੀ ਉਲੰਘਣਾਂ ਕਰਨ ਵਾਲੇ ਤੰਬਾਕੂ ਵਿਕਰੇਤਾਵਾਂ ਨੂੰ ਜੁਰਮਾਨੇ ਦਾ ਨਾਲ ਕੋਰਟ ਕੇਸ ਤੇ ਸਜ੍ਹਾ ਵੀ ਹੋ ਸਕਦੀ ਹੈ ।ਉਨ੍ਹਾ ਦੱਸਿਆ ਕਿ ਤੰਬਾਕੂ ਛੱਡਣ ਲਈ ਹੈਲਫ ਲਾਇਨ ਨੰ. 104, 1800110456 ਤੇ ਸੰਪਰਕ ਕੀਤਾ ਜਾ ਸਕਦਾ ਹੈ ।ਇਸ ਸਮੇਂ ਇਸ ਸਮੇਂ ਗੁਰਚਰਨ ਸਿੰਘ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭਾਗਵਾਨ ਦਾਸ ਅਤੇ ਲਾਲ ਚੰਦ ਹੈਲਥ ਇੰਸਪੈਕਟਰ ਨੇ ਵੀ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।