ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੀ.ਯੂ. ਨਾਲ ਸਬੰਧਤ ਕਾਲਜਾਂ ਦੀ ਪ੍ਰੀਖਿਆ ਦੇ ਮੱਦੇਨਜ਼ਰ 01 ਤੋਂ 08 ਜੂਨ ਤੱਕ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਧਾਰਾ 144 ਲਾਗੂ
ਫਿਰੋਜ਼ਪੁਰ, 1 ਜੂਨ 2023 :
ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ. ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1972) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਿਰੋਜ਼ਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਅਤੇ ਜੀਵਨ ਮੱਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਐਫੀਲਿਏਟਿਡ ਕਾਲਜਾਂ ਦੀ ਪ੍ਰੀਖਿਆ ਦੇ ਮੱਦੇਨਜ਼ਰ 01 ਜੂਨ ਤੋਂ 08 ਜੂਨ 2023 ਤੱਕ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫ਼ਾ 144 ਸੀ.ਆਰ.ਪੀ.ਸੀ. ਲਗਵਾਉਣ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਐਫੀਲਿਏਟਿਡ ਕਾਲਜਾਂ ਦੀ ਪ੍ਰੀਖਿਆ ਕਰਵਾਉਣ ਲਈ ਜ਼ਿਲ੍ਹੇ ਦੇ ਉਕਤ ਸਕੂਲਾਂ ਵਿਖੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਨ੍ਹਾਂ ਕੇਂਦਰਾਂ ਵਿੱਚ 01 ਜੂਨ ਤੋਂ 08 ਜੂਨ 2023 ਤੱਕ ਸਵੇਰੇ 09:30 ਵਜੇ ਤੋਂ 12:30 ਵਜੇ ਤੱਕ ਅਤੇ ਦੁਪਹਿਰ 02:00 ਵਜੇ ਤੋਂ ਸ਼ਾਮ 05:00 ਵਜੇ ਤੱਕ 2 ਸ਼ਿਫਟਾਂ ਵਿੱਚ ਪ੍ਰੀਖਿਆ ਕਰਵਾਈ ਜਾਣੀ ਹੈ, ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਇਨ੍ਹਾਂ ਪ੍ਰੀਖਿਆਵਾਂ ਤੇ ਡਿਊਟੀ ਦੇ ਰਹੇ ਮੁਲਾਜਮਾਂ ਤੇ ਲਾਗੂ ਨਹੀਂ ਹੋਣਗੇ।
—–