ਚੋਣ ਕਮਿਸ਼ਨ ਵੱਲੋਂ ਤਰਨ ਤਾਰਨ ਦੀ ਐਸਐਸਪੀ ਮੁਅਤਲ
ਚੰਡੀਗੜ੍ਹ 8 ਨਵੰਬਰ। ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ (ਪੰਜਾਬ) ਦੀ ਐਸਐਸਪੀ ਡਾ.ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੋਣ ਕਮਿਸ਼ਨ ਦੇ ਦਫਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਵੱਲੋਂ ਸਖਤ ਐਕਸ਼ਨ ਲੈਂਦਿਆਂ ਇਹ ਫੈਸਲਾ ਕੀਤਾ ਗਿਆ ਹੈ ਅਤੇ ਨਾਲ ਹੀ ਉਨਾਂ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਤਰਨ ਤਰਨ ਜਿਮਨੀ ਚੋਣ ਚੱਲ ਰਹੀ ਹੈ ਜਿਸ ਲਈ ਸੀਪੀ ਅੰਮ੍ਰਿਤਸਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈਪੀਐਸ ਨੂੰ ਤੁਰੰਤ ਪ੍ਰਭਾਵ ਨਾਲ ਐਸਐਸਪੀ, ਤਰਨਤਾਰਨ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਇਸ ਤੋਂ ਇਲਾਵਾ ਤਿੰਨ ਅਧਿਕਾਰੀਆਂ ਦਾ ਪੈਨਲ ਵੀ ਮੰਗਿਆ ਗਿਆ ਹੈ ਜਿਨਾਂ ਵਿੱਚੋਂ ਐਸਐਸਪੀ ਤਰਨ ਤਰਨ ਲਾਇਆ ਜਾ ਸਕੇ।

CATEGORIES ਪੰਜਾਬ


