ਸੰਸਦ ਮੈਂਬਰ ਮੀਤ ਹੇਅਰ ਵੱਲੋਂ ਫਿਰੋਜ਼ਪੁਰ-ਦਿੱਲੀ ਵੰਦੇ ਭਾਰਤ ਟ੍ਰੇਨ ਦੀ ਬਰਨਾਲਾ ਵਿਖੇ ਠਹਿਰ ਨਾ ਹੋਣ ‘ਤੇ ਇਤਰਾਜ਼

ਬਰਨਾਲਾ, 8 ਨਵੰਬਰ

ਸੰਸਦ ਮੈਂਬਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਿਰੋਜ਼ਪੁਰ-ਦਿੱਲੀ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਦਾ ਠਹਿਰਾਓ ਬਰਨਾਲਾ ਵਿਖੇ ਨਾ ਰੱਖਣ ‘ਤੇ ਨਾਰਾਜ਼ਗੀ ਪ੍ਰਗਟ ਕੀਤੀ ਹੈ। ਉਨ੍ਹਾਂ ਇਸ ਫ਼ੈਸਲੇ ਨੂੰ ਬਰਨਾਲਾ ਵਾਸੀਆਂ ਨਾਲ ਕੀਤਾ ਗਿਆ ਵਿਸ਼ਵਾਸਘਾਤ ਕਰਾਰ ਦਿੱਤਾ ਹੈ।

ਸ਼੍ਰੀ ਮੀਤ ਹੇਅਰ ਨੇ ਕਿਹਾ ਕਿ ਕੇਂਦਰੀ ਮੰਤਰੀ ਵੱਲੋਂ ਪਹਿਲਾਂ ਬਰਨਾਲਾ ਵਿਖੇ ਠਹਿਰ ਦਾ ਵਾਅਦਾ ਕੀਤਾ ਗਿਆ ਸੀ, ਪਰ ਹੁਣ ਰੇਲਵੇ ਵੱਲੋਂ ਟ੍ਰੇਨ ਨੂੰ ਇੱਥੇ ਨਾ ਰੋਕ ਕੇ ਬਰਨਾਲਾ ਵਾਸੀਆਂ ਦੀ ਮੰਗ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਬਰਨਾਲਾ ਖੇਤਰ ਦੀ ਵੱਡੀ ਆਬਾਦੀ ਨੂੰ ਹਾਈ ਸਪੀਡ ਟ੍ਰੇਨ ਸੇਵਾ ਦੀ ਸਖ਼ਤ ਲੋੜ ਹੈ ਅਤੇ ਇਹ ਮੰਗ ਜਿਉਂ ਦੀ ਤਿਉਂ ਬਰਕਰਾਰ ਹੈ।

ਸ਼੍ਰੀ ਮੀਤ ਹੇਅਰ ਨੇ ਮੰਗ ਕੀਤੀ ਕਿ ਰੇਲਵੇ ਵਿਭਾਗ 1 ਦਸੰਬਰ ਤੋਂ ਪਹਿਲਾਂ ਇਸ ਮੰਗ ਨੂੰ ਪੂਰਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਇਸ ਮਿਤੀ ਤੱਕ ਵੰਦੇ ਭਾਰਤ ਟ੍ਰੇਨ ਦਾ ਸਟਾਪੇਜ ਬਰਨਾਲਾ ਵਿਖੇ ਸ਼ੁਰੂ ਨਹੀਂ ਕੀਤਾ ਜਾਂਦਾ, ਤਾਂ ਉਹ ਸੰਘਰਸ਼ ਦਾ ਰਾਹ ਅਪਣਾਉਣਗੇ।
ਓਹਨਾਂ ਕਿਹਾ ਕਿ ਉਹ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਪਾਰਲੀਮੈਂਟ ਦੇ ਅੰਦਰ ਇਸ ਮੁੱਦੇ ‘ਤੇ ਮਤਾ ਲਿਆਉਣਗੇ ਅਤੇ 1 ਦਸੰਬਰ ਤੋਂ ਬਾਅਦ, ਬਰਨਾਲਾ ਸਟੇਸ਼ਨ ਵਿਖੇ ਬਰਨਾਲਾ ਵਾਸੀਆਂ ਦੇ ਸਹਿਯੋਗ ਨਾਲ ਇੱਕ ਵੱਡਾ ਰੋਸ ਪ੍ਰਦਰਸ਼ਨ ਕਰਨਗੇ।

CATEGORIES
TAGS
Share This

COMMENTS

Wordpress (0)
Disqus ( )
Translate