ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਵੱਲੋਂ ਸੂਬਾਈ ਸੱਦੇ ‘ਤੇ ਜਿਲ੍ਹਾ ਫਾਜ਼ਿਲਕਾ ਨੇ ਕੀਤੀ ਜਿਲ੍ਹਾ ਪੱਧਰੀ ਕਨਵੈਨਸ਼ਨ
ਪੁਰਾਣੀ ਪੈਨਸ਼ਨ ਬਹਾਲੀ ਲਈ ਕਨਵੈਨਸ਼ਨ ਤੋਂ ਬਾਅਦ ਬਾਜ਼ਾਰ ਵਿੱਚ ਪੰਜਾਬ ਸਰਕਾਰ ਖਿਲਾਫ਼ ਕੀਤਾ ਰੋਸ ਮਾਰਚ
ਫਾਜ਼ਿਲਕਾ
ਅੱਜ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੀ ਜਿਲ੍ਹਾ ਇਕਾਈ ਵੱਲੋਂ ਪੈਨਸ਼ਨ ਦੀ ਮੰਗ ਨੂੰ ਲੈ ਕੇ ਜਿਲ੍ਹਾ ਪੱਧਰੀ ਕਨਵੈਂਸ਼ਨ ਕੀਤੀ ਗਈ ਅਤੇ ਪੰਜਾਬ ਸਰਕਾਰ ਵੱਲੋਂ ਤਿੰਨ ਸਾਲ ਪਹਿਲਾਂ ਕੀਤੇ ਪੁਰਾਣੀ ਪੈਨਸ਼ਨ ਲਈ ਕੀਤੇ ਨੋਟੀਫਿਕੇਸ਼ਨ ਦਾ ਨੂੰ ਲਾਗੂ ਕਰਕੇ ਨਵੀਂ ਪੈਨਸ਼ਨ ਅਧੀਨ ਕੀਤੀ ਜਾ ਰਹੀ ਕਟੌਤੀ ਨੂੰ ਬੰਦ ਕਰਕੇ ਜੀ ਪੀ ਐਫ ਖਾਤੇ ਖੋਲ੍ਹੇ ਜਾਣ ਦੀ ਮੰਗ ਕੀਤੀ ਗਈ।
ਇਸ ਮੌਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਜਿਲ੍ਹਾ ਕਨਵੀਨਰ ਜਗਦੀਸ਼ ਸੱਪਾਂਵਾਲੀ ਨੇ ਐਨਪੀਐਸ ਅਤੇ ਯੂਪੀਐਸ ਦਾ ਤੁਲਨਾਤਮਕ ਅਧਿਐਨ ਪੇਸ਼ ਕਰਦਿਆਂ 1972 ਦੇ ਨਿਯਮਾਂ ਵਾਲੀ ਪੁਰਾਣੀ ਪੈਨਸ਼ਨ ਦੀ ਲੋੜ ਬਾਰੇ ਦੱਸਿਆ। ਉਹਨਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਐਨਪੀਐਸ ਅਤੇ ਯੂਪੀਐਸ ਦੋਵੇਂ ਪੈਨਸ਼ਨ ਪ੍ਰਣਾਲੀਆਂ ਪੂਰੇ ਸੂਰੇ ਰੂਪ ਵਿੱਚ ਮਾਰਕੀਟ ਅਤੇ ਬਜਾਰੂ ਜੋਖਮ ਨਾਲ ਜੁੜੀਆਂ ਹੋਈਆਂ ਹਨ।
ਕੇਂਦਰ ਸਰਕਾਰ ਪੁਰਾਣੀ ਪੈਨਸ਼ਨ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਲਿਆਂਦੀ ਯੂਨੀਫਾਈਡ ਪੈਨਸ਼ਨ ਸਕੀਮ ਯੂਪੀਐਸ ਨੂੰ ਵੀ ਮੁਲਾਜ਼ਮਾਂ ਨੇ ਰੱਦ ਕਰ ਦਿੱਤਾ ਕਿਉਂਕਿ ਇਸ ਵਿੱਚ ਵੀ ਪੈਨਸ਼ਨ ਮੁਲਾਜ਼ਮਾਂ ਦੇ ਆਪਣੇ ਨਿੱਜੀ ਯੋਗਦਾਨ ਤੇ ਅਧਾਰਤ ਹੈ।
ਕਨਵੈਂਸ਼ਨ ਦੌਰਾਨ ਮੰਚ ਸੰਚਾਲਨ ਦੀ ਸਮੁੱਚੀ ਕਾਰਵਾਈ ਡੀਟੀਐਫ ਦੇ ਜਿਲ੍ਹਾ ਵਿੱਤ ਸਕੱਤਰ ਅਮਰ ਲਾਲ ਵੱਲੋਂ ਨਿਭਾਈ ਗਈ
ਇਸ ਮੌਕੇ ਕਨਵੈਂਸ਼ਨ ਦੇ ਮੁੱਖ ਬੁਲਾਰੇ ਸੂਬਾ ਜਨਰਲ ਸਕੱਤਰ ਡੀ ਟੀ ਐੱਫ ਪੰਜਾਬ ਮਹਿੰਦਰ ਕੋੜਿਆਂਵਾਲੀ ਅਤੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪਣੀਆਂ ਵਾਜਬ ਮੰਗਾਂ ਦੇ ਹੱਲ ਲਈ ਵੱਡੀਆਂ ਉਮੀਦਾਂ ਨਾਲ ਆਪ ਸਰਕਾਰ ਨੂੰ ਸੂਬੇ ਦੀ ਵਾਗ ਡੋਰ ਸੌਂਪੀ ਸੀ। ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਲਈ ਨਾਕਾਮ ਰਹੀ ਭਗਵੰਤ ਮਾਨ ਸਰਕਾਰ ਖਿਲਾਫ ਪੁਰਾਣੀ ਪੈਨਸ਼ਨ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ ਵਿੱਚ ਤਿੱਖੀ ਨਰਾਜ਼ਗੀ ਹੈ। ਐਨਪੀਐਸ ਮੁਲਾਜ਼ਮਾਂ ਦੇ ਜੀਪੀਐਫ ਖਾਤੇ ਖੋਲ ਕੇ 2022 ਵਾਲੇ ਨੋਟੀਫਿਕੇਸ਼ਨ ਨੂੰ ਹਕੀਕੀ ਰੂਪ ਵਿੱਚ ਲਾਗੂ ਕਰਨ ਦੀ ਬਜਾਏ ਇਸ ਤੋਂ ਵੀ ਅੱਗੇ ਵੱਧ ਕੇ ਹੁਣ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਮੁਲਾਜ਼ਮ ਮਸਲਿਆਂ ਨੂੰ ਲੈ ਕੇ ਗਠਿਤ ਕੈਬਨਟ ਸਬ ਕਮੇਟੀ ਸੂਬੇ ਦੀ ਮਾੜੀ ਵਿੱਤੀ ਹਾਲਤ ਨੂੰ ਬਹਾਨਾ ਬਣਾ ਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਬਜਾਏ ਕੇਂਦਰੀ ਯੂਪੀਐਸ ਸਕੀਮ ਨੂੰ ਥੋਪਣ ਦੀ ਤਿਆਰੀ ਵਿੱਚ ਹੈ।ਜਿਸ ਨੂੰ ਐਨਪੀਐਸ ਮੁਲਾਜ਼ਮਾਂ ਨੇ ਧੁਰੋਂ ਨਕਾਰ ਦਿੱਤਾ।
ਇਸ ਮੌਕੇ ਬੁਲਾਰਿਆਂ ਨੇਂ ਬੋਲਦਿਆਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜਾਰੀ ਪਿਛਲੀਆਂ ਸਰਕਾਰਾਂ ਤੋਂ ਵੀਂ ਕਈ ਕਦਮ ਅੱਗੇ ਨਿਜੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਨ ਵੱਲ ਸੇਧਤ ਹੈ,ਜਿਸ ਤਹਿਤ ਲਗਾਤਾਰ ਜਨਤਕ ਖੇਤਰ ਵਿੱਚ ਕੰਮ ਕਰਦੇ ਮੁਲਜਮਾਂ ਦੀਆਂ ਮੰਗਾ ਨੂੰ ਅਣ-ਗੋਲਿਆਂ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਅੱਜ ਵੱਡੇ ਅਤੇ ਤਿੱਖੇ ਘੋਲ ਉਸਾਰਣ ਦੀ ਲੋੜ ਹੈ ਲੋਕ ਘੋਲਾਂ ਵਿਚੋਂ ਹੀ ਮੁਲਜਮਾਂ ਦੀਆ ਮੰਗਾ ਨੂੰ ਪੂਰਾ ਕਰਵਾਇਆ ਜਾ ਸਕਦਾ ਹੈ। ਇਸ Sanj ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵੱਲੋਂ ਬਜ਼ਾਰ ਵਿੱਚ ਪੰਜਾਬ ਸਰਕਾਰ ਖਿਲਾਫ਼ ਰੋਸ ਮਾਰਚ ਕੀਤਾ।ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜ਼ੇਕਰ ਸਰਕਾਰ ਵੱਲੋਂ ਆਪਣੇ ਕੀਤੇ ਵਾਅਦੇ ਅਨੁਸਾਰ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਜਾਂਦੀ ਤਾਂ ਮੁਲਾਜ਼ਮ ਵਰਗ ਵੱਡੇ ਪੱਧਰ ‘ਤੇ ਪੰਜਾਬ ਸਰਕਾਰ ਨੂੰ ਘੇਰਣ ਲਈ ਤਿਆਰ ਹੈ।
ਇਸ ਮੌਕੇ ਡੀਟੀਐਫ ਦੇ ਜਿਲ੍ਹਾ ਸਕੱਤਰ ਕੁਲਜੀਤ ਡੰਗਰ, ਖੇੜਾ ਬਲਾਕ ਪ੍ਰਧਾਨ ਨੋਰੰਗ ਲਾਲ,ਜਿਲ੍ਹਾ ਪ੍ਰੈਸ ਸਕੱਤਰ ਹਰੀਸ਼ ਕੁਮਾਰ, ਭਾਰਤ ਭੂਸ਼ਣ,ਕ੍ਰਿਸ਼ਨ ਕੰਬੋਜ, ਬੱਗਾ ਸੰਧੂ, ਬਲਜਿੰਦਰ ਗਰੇਵਾਲ, ਵਰਿੰਦਰ ਲਾਧੂਕਾ,ਪੰਜਾਬ ਸਟੂਡੈਂਟ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਧੀਰਜ ਫਾਜ਼ਿਲਕਾ,ਜ਼ਿਲ੍ਹਾ ਪ੍ਰਧਾਨ ਕਮਲਜੀਤ ਮੁਹਾਰਖੀਵਾ,ਪੰਜਾਬ ਪੇ ਸਕੇਲ ਬਹਾਲੀ ਸਾਂਝਾ ਫ਼ਰੰਟ ਦੇ ਸੂਬਾ ਆਗੂ ਸ਼ਲਿੰਦਰ ਕੰਬੋਜ, ਮਲਕੀਤ ਸਿੰਘ,ਅਤੇ ਸੈਂਕੜਿਆਂ ਦੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ।\



