ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਆਖ਼ਰੀ ਮੌਕਾ


ਸੀ-ਪਾਈਟ ਕੈਂਪ, ਹਕੂਮਤ ਸਿੰਘ ਵਲੋਂ ਯੁਵਕਾਂ ਨੂੰ ਕਰਵਾਈ ਜਾ ਰਹੀ ਹੈ ਮੁਫਤ ਫਿਜ਼ੀਕਲ
ਸ੍ਰੀ ਮੁਕਤਸਰ ਸਾਹਿਬ 2 ਜੂਨ  
                           ਸ਼੍ਰੀ ਦਵਿੰਦਰ ਪਾਲ ਸਿੰਘ ਕੈਂਪ ਇੰਚਾਰਜ  ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਇਹ ਜਾਣਕਾਰੀ ਦਿੱਤੀ ਹੈ ਕਿ ੇ ਜੋ ਯੁਵਕ  ਫੌਜ਼ ਦੀ 17 ਅਪ੍ਰੈਲ 2023 ਨੂੰ ਹੋਈ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ ।
                          ਉਨ੍ਹਾਂ ਯੁਵਕਾਂ ਦੀ ਫਿਜ਼ੀਕਲ ਦੀ ਤਿਆਰੀ ਚੱਲ ਰਹੀ ਹੈ ।  ਫਿਜ਼ੀਕਲ ਦੀ ਤਿਆਰੀ ਕਰਨ ਦੇ ਲਈ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਚਾਹਵਾਨ ਯੁਵਕ ਸਵੇਰੇ 07. 30 ਵਜ੍ਹੇ ਤੋਂ 1100 ਵਜ੍ਹੇ ਤੱਕ ( ਸੋਮਵਾਰ ਤੋਂ ਸ਼ੁੱਕਰਵਾਰ ਤੱਕ )   ਆਨ ਲਾਈਨ ਰਿਜਸਟਰੇਸ਼ਨ ਦੀ ਇੱਕ ਕਾਪੀ, ਰਿਜਲਟ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਪਹੁੰਚ ਸਦੇ ਹਨ।
      ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ ।

                         ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/-ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ ।

                        ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ  ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ । ਵਧੇਰੇ ਜਾਣਕਾਰੀ ਯੁਵਕ  ਮੋਬਾਇਲ ਨੰ. 83601-63527 ਅਤੇ 78891-75575 ਤੇ ਸਪੰਰਕ ਕਰ ਸਕਦੇ ਹਨ।  

CATEGORIES
Share This

COMMENTS

Wordpress (0)
Disqus (0 )
Translate