ਕਾਂਗਰਸ ਵੱਲੋਂ ਪੰਜਾਬ ਦੇ ਜਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ
ਕਾਂਗਰਸ ਵੱਲੋਂ ਦੇਰ ਰਾਤ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਜਿਸ ਵਿੱਚ ਕਈ ਸੀਨੀਅਰ ਲੀਡਰਾਂ ਨੂੰ ਥਾਂ ਮਿਲੀ ਹੈ ਤਾਂ ਉੱਥੇ ਨਾਲ ਨਵੇਂ ਚਿਹਰਿਆਂ ਨੂੰ ਵੀ ਜਗ੍ਹਾ ਦਿੱਤੀ ਗਈ ਹੈ ਸਾਰੇ ਜਿਲ੍ਹਾ ਪ੍ਰਧਾਨਾਂ ਵਿੱਚ ਸਿਰਫ ਇੱਕ ਮਹਿਲਾ ਆਗੂ ਨੂੰ ਪਟਿਆਲਾ ਦਿਹਾਤੀ ਜਿਲ੍ਹਾ ਪ੍ਰਧਾਨ ਵਜੋਂ ਜਿੰਮੇਵਾਰੀ ਮਿਲੀ ਹੈ। ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੂੰ ਜਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ। ਦੱਸਣ ਯੋਗ ਹੈ ਕਿ ਐਤਕੀ ਜਿਹੜੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ ਉਹ ਪਾਵਰਫੁਲ ਹੋਣਗੇ।


CATEGORIES ਪੰਜਾਬ


