ਪੰਜਾਬ ਸਰਕਾਰ ਵੱਲੋਂ ਲਿਆਂਦੀ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਦਾ ਮਿੱਲਰ ਉਠਾ ਰਹੇ ਫਾਇਦਾ

  • ਸਕੀਮ ਤਹਿਤ ਮੈਸ: ਕ੍ਰਿਸ਼ਨਾ ਰਾਈਸ ਮਿੱਲਜ਼ ਦੇ 30 ਸਾਲਾਂ ਤੋਂ ਲੰਬਿਤ ਚੱਲ ਰਹੇ ਕੇਸ ਦਾ ਨਿਪਟਾਰਾ
  • ਕੇਸ ਚੱਲਣ ਕਾਰਨ ਉਹਨਾਂ ਦਾ ਕਾਫੀ ਰੁਪਿਆ ਅਤੇ ਸਮਾਂ ਬਰਬਾਦ ਹੋ ਰਿਹਾ ਸੀ – ਮਿੱਲਰ ਪ੍ਰੇਮ ਕੁਮਾਰ
  • ਰਾਈਸ ਮਿੱਲਰ https://anaajkharid.in ਤੇ Anaai Kharid ਪੋਰਟਲ ਰਾਹੀਂ ਅਪਲਾਈ ਕਰ ਸਕਦੇ ਹਨ

ਸੰਗਰੂਰ, 12 ਨਵੰਬਰ (000) – ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਰਾਈਸ ਮਿੱਲਰਾਂ ਲਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਲਾਗੂ ਕੀਤੀ ਗਈ ਹੈ। ਇਸ ਸਕੀਮ ਤਹਿਤ ਬਹੁਤ ਸਾਰੇ ਅਜਿਹੇ ਮਿੱਲਰ ਫਾਇਦਾ ਉਠਾ ਰਹੇ ਹਨ ਜਿਨ੍ਹਾਂ ਦੇ ਕਾਨੂੰਨੀ ਜਾਂ ਸਿਵਲ ਕੇਸ ਕਈ ਪੀੜ੍ਹੀਆਂ ਤੋਂ ਚਲਦੇ ਆ ਰਹੇ ਸਨ। ਇਹਨਾਂ ਕੇਸਾਂ ਕਾਰਨ ਜਿੱਥੇ ਅਜਿਹੇ ਮਿਲਰਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ, ਉੱਥੇ ਹੀ ਪੰਜਾਬ ਸਰਕਾਰ ਦੀਆਂ ਖਰੀਦ ਏਜੰਸੀਆਂ ਨੂੰ ਇਹਨਾਂ ਕੇਸਾਂ ਦੀ ਪੈਰਵਾਈ ਕਰਨ ਲਈ ਆਪਣੇ ਸਰੋਤ ਵਰਤਣੇ ਪੈ ਰਹੇ ਸਨ। ਰਾਈਸ ਮਿੱਲਰਾਂ ਵਾਸਤੇ ਲਿਆਂਦੀ ਗਈ ਇਹ ਨੀਤੀ ਬਹੁਤ ਹੀ ਸਰਲ ਅਤੇ ਲਾਭਦਾਇਕ ਹੈ ਜਿਸ ਕਾਰਨ ਇਸ ਸਕੀਮ ਵਿੱਚ ਮਿੱਲਰਾਂ ਦੀ ਸ਼ਮੂਲੀਅਤ ਪੰਜਾਬ ਸਰਕਾਰ ਦੀਆਂ ਪਹਿਲਾਂ ਲਿਆਂਦੀਆਂ ਗਈਆਂ ਨੀਤੀਆਂ ਤੋਂ ਕਾਫੀ ਜਿਆਦਾ ਹੈ।

ਸ੍ਰ ਹਰਜੀਤ ਸਿੰਘ, ਜ਼ਿਲ੍ਹਾ ਮੈਨੇਜਰ ਪਨਸਪ ਸੰਗਰੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਮੈਸ: ਕ੍ਰਿਸ਼ਨਾ ਰਾਈਸ ਮਿੱਲਜ਼, ਦਿੜ੍ਹਬਾ, ਜਿਲ੍ਹਾ ਸੰਗਰੂਰ ਵੱਲੋਂ ਆਪਣੇ ਕੇਸ ਦਾ ਨਿਪਟਾਰਾ ਕੀਤਾ ਗਿਆ। ਅੱਜ ਪਨਸਪ ਜਿਲ੍ਹਾ ਮੈਨੇਜਰ, ਸ੍ਰੀ ਗੌਰਵ ਆਹਲੂਵਾਲੀਆ ਵੱਲੋਂ ਮੈਸ: ਕ੍ਰਿਸ਼ਨਾ ਰਾਈਸ ਮਿੱਲਜ਼ ਦੇ ਮਾਲਕਾਂ/ਹਿਸੇਦਾਰਾਂ ਨੂੰ ਕੋਈ ਬਕਾਇਆ ਨਹੀਂ ਸਰਟੀਫ਼ਿਕੇਟ ਪ੍ਰਦਾਨ ਕੀਤਾ ਗਿਆ। ਇਸ ਮਿੱਲ ਦਾ ਕੇਸ ਲਗਭਗ 30 ਸਾਲਾਂ ਤੋਂ ਲੰਬਿਤ ਚੱਲ ਰਿਹਾ ਸੀ। ਇਹਨਾਂ ਵੱਲੋਂ ਕੁੱਲ ਬਣਦੀ ਰਿਕਵਰੀ ਦੀ ਅਦਾਇਗੀ ਕਰ ਦਿੱਤੀ ਗਈ ਹੈ ਜਿਹੜੀ ਕਿ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਜਮ੍ਹਾਂ ਕਰਵਾ ਦਿੱਤੀ ਜਾਵੇਗੀ।

ਇਸ ਸਕੀਮ ਦਾ ਲਾਭ ਉਠਾਉਣ ਵਾਲੇ ਮਿੱਲਰ ਸ੍ਰੀ ਪ੍ਰੇਮ ਕੁਮਾਰ ਵੱਲੋਂ ਆਪਣੇ ਕੇਸ ਦੇ ਨਿਪਟਾਰੇ ਉਪਰੰਤ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਗਿਆ ਕਿ ਇਹ ਸਕੀਮ ਉਹਨਾਂ ਲਈ ਕਾਫੀ ਲਾਹੇਵੰਦ ਸਿੱਧ ਹੋਈ ਹੈ। ਕੇਸ ਚੱਲਣ ਕਾਰਨ ਉਹਨਾਂ ਦਾ ਕਾਫੀ ਰੁਪਿਆ ਅਤੇ ਸਮਾਂ ਬਰਬਾਦ ਹੋ ਰਿਹਾ ਸੀ।

ਜਿਲ੍ਹਾ ਮੈਨੇਜਰ ਸ੍ਰੀ ਗੌਰਵ ਆਹਲੂਵਾਲੀਆ ਵੱਲੋਂ ਦੱਸਿਆ ਗਿਆ ਕਿ ਇਸ ਸਕੀਮ ਦੇ ਅਧੀਨ ਨਿਪਟਾਰਾ ਕਰਵਾਉਣ ਲਈ ਰਾਈਸ ਮਿੱਲਰ https://anaajkharid.in ਤੇ Anaai Kharid ਪੋਰਟਲ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਬਾਰੇ ਵਧੇਰੇ ਜਾਣਕਾਰੀ ਲਈ ਉਪਰੋਕਤ ਵੈਬਸਾਈਟ ਤੋਂ ਇਲਾਵਾ ਪਨਸਪ ਜਿਲ੍ਹਾ ਦਫਤਰਾਂ ਜਾ ਪਨਸਪ ਮੁੱਖ ਦਫ਼ਤਰ ਵਿੱਚ ਸਮਰਪਿਤ ਸਹਾਇਤਾ-ਡੈਸਕ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

CATEGORIES
TAGS
Share This

COMMENTS

Wordpress (0)
Disqus ( )
Translate