ਹਲਕਾ ਲਹਿਰਾ ਦੀ ਨੌਜਵਾਨੀ ਨੂੰ ਸਾਂਭਣ ਲਈ ਯਤਨ ਜਾਰੀ – ਬਰਿੰਦਰ ਕੁਮਾਰ ਗੋਇਲ

ਯੁੱਧ ਨਸ਼ਿਆਂ ਵਿਰੁੱਧ –

  • 13 ਪਿੰਡਾਂ ਵਿੱਚ ਆਧੁਨਿਕ ਖੇਡ ਸਟੇਡੀਅਮਾਂ ਦੀ ਉਸਾਰੀ ਲਈ ਨੀਂਹ ਪੱਥਰ ਰੱਖੇ
  • ਕਿਹਾ, ਨਸ਼ਿਆਂ ਨੂੰ ਹਰਾਉਣ ਲਈ ਖੇਡਾਂ ਸਭ ਤੋਂ ਵਧੀਆ ਵਿਕਲਪ

ਲਹਿਰਾਗਾਗਾ, 13 ਨਵੰਬਰ (000) – ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਕਿਸੇ ਵੀ ਦੇਸ਼ ਜਾਂ ਖਿੱਤੇ ਦੇ ਵਿਕਾਸ ਵਿੱਚ ਸਭ ਤੋਂ ਅਹਿਮ ਯੋਗਦਾਨ ਨੌਜਵਾਨ ਪੀੜ੍ਹੀ ਦਾ ਹੁੰਦਾ ਹੈ। ਨੌਜਵਾਨ ਇਹ ਯੋਗਦਾਨ ਤਾਂ ਹੀ ਪਾ ਸਕਦੇ ਹਨ ਜੇਕਰ ਉਹ ਨਸ਼ਿਆਂ ਤੋਂ ਬਚ ਕੇ ਸਰੀਰਕ ਅਤੇ ਮਾਨਸਿਕ ਤੌਰ ਉੱਤੇ ਤੰਦਰੁਸਤ ਹੋਣਗੇ। ਸੂਬੇ ਵਿਚੋਂ ਨਸ਼ਿਆਂ ਨੂੰ ਪੂਰੀ ਤਰਾਂ ਹਰਾਉਣ ਲਈ ਖੇਡਾਂ ਸਭ ਤੋਂ ਵਧੀਆ ਵਿਕਲਪ ਹਨ। ਇਹ ਵਿਚਾਰ ਅੱਜ ਉਹਨਾਂ ਹਲਕਾ ਲਹਿਰਾ ਦੇ 13 ਪਿੰਡਾਂ ਵਿੱਚ ਖੇਡ ਸਟੇਡੀਅਮਾਂ ਦੇ ਨੀਂਹ ਪੱਥਰ ਰੱਖਣ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।

ਉਹਨਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਹਲਕਾ ਲਹਿਰਾ ਦੀ ਨੌਜਵਾਨੀ ਨੂੰ ਸਾਂਭਣ ਲਈ ਵੀ ਯਤਨ ਜਾਰੀ ਹਨ। ਉਹਨਾਂ ਕਿਹਾ ਕਿ ਇਸੇ ਕੜੀ ਤਹਿਤ ਹਲਕਾ ਲਹਿਰਾ ਵਿੱਚ 40 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਜਿੰਨਾ ਵਿੱਚੋਂ ਹੁਣ ਤੱਕ 28 ਖੇਡ ਸਟੇਡੀਅਮਾਂ ਦੇ ਨੀਂਹ ਪੱਥਰ ਰੱਖੇ ਜਾ ਚੁੱਕੇ ਹਨ। ਬਾਕੀ ਖੇਡ ਸਟੇਡੀਅਮਾਂ ਦੇ ਨੀਂਹ ਪੱਥਰ ਵੀ ਜਲਦ ਹੀ ਰੱਖੇ ਜਾਣਗੇ।

ਉਹਨਾਂ ਕਿਹਾ ਕਿ ਅੱਜ ਪਿੰਡ ਲਹਿਲ ਖੁਰਦ, ਲਹਿਲ ਕਲਾਂ, ਦੇਗ ਬਹਾਦਰ, ਭੂਟਾਲ ਖੁਰਦ, ਭੂਟਾਲ ਕਲਾਂ, ਰਾਇਧਾਰਣਾ, ਝਲੂਰ, ਕਾਲਬੰਜਾਰਾ, ਖੰਡੇਬਾਦ, ਘੋੜੇਨੱਬ, ਭਾਈ ਕੀ ਪਿਸ਼ੌਰ, ਸੇਖੂਵਾਸ ਅਤੇ ਰਾਮਗੜ੍ਹ ਸੰਧੂਆਂ ਵਿਖੇ ਖੇਡ ਸਟੇਡੀਅਮਾਂ ਦੇ ਕੰਮ ਸ਼ੁਰੂ ਕਰਵਾਏ ਗਏ ਹਨ। ਇਹ ਖੇਡ ਸਟੇਡੀਅਮ ਜਲਦ ਤੋਂ ਜਲਦ ਚਾਲੂ ਕਰਨ ਦਾ ਟੀਚਾ ਹੈ। ਇਹਨਾਂ ਸਟੇਡੀਅਮਾਂ ਵਿੱਚ ਐਥਲੈਟਿਕ ਟਰੈਕ, ਬਾਸਕਟਬਾਲ, ਵਾਲੀਬਾਲ ਮੈਦਾਨ ਹੋਣ ਦੇ ਨਾਲ ਨਾਲ ਵਧੀਆ ਘਾਹ,
ਫੁਹਾਰੇ, ਪਖਾਨੇ, ਲਾਈਟਾਂ ਅਤੇ ਬੈਂਚ ਲਗਾਏ ਜਾਣਗੇ। ਇਹਨਾਂ ਨੂੰ ਵਧੀਆ ਫੁੱਲ ਬੂਟੇ ਲਗਾ ਕੇ ਸਜਾਇਆ ਜਾਵੇਗਾ। ਇਹ ਖੇਡ ਸਟੇਡੀਅਮ ਨੌਜਵਾਨਾਂ ਅਤੇ ਸਾਰੀ ਉਮਰ ਦੇ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਨਗੇ। ਇਸ ਮੌਕੇ ਉਹਨਾਂ ਨਾਲ ਪੀ ਏ ਸ਼੍ਰੀ ਰਾਕੇਸ਼ ਕੁਮਾਰ ਗੁਪਤਾ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

CATEGORIES
TAGS
Share This

COMMENTS

Wordpress (0)
Disqus ( )
Translate