ਡਿਪਟੀ ਕਮਿਸ਼ਨਰ ਪੁਲਿਸ ਵਲੋਂ ਚਾਈਨਾ ਡੋਰ ਦੇ ਨਿਰਮਾਣ, ਵਿਕਰੀ, ਭੰਡਾਰ, ਖਰੀਦ, ਸਪਲਾਈ ਤੇ ਆਯਾਤ ’ਤੇ ਪਾਬੰਦੀ


ਜਲੰਧਰ, 02 ਜੂਨ : ਡਿਪਟੀ ਕਮਿਸ਼ਨਰ ਪੁਲਿਸ (ਲਾਅ ਐਂਡ ਆਰਡਰ) ਅੰਕੁਰ ਗੁਪਤਾ ਵਲੋਂ ਜਾਬਤਾ ਫੌਜ਼ਦਾਰੀ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਜਲੰਧਰ ਅਧੀਨ ਪੈਂਦੇ ਥਾਣਿਆਂ ਦੇ ਅਧੀਨ ਇਲਾਕਿਆਂ ਵਿੱਚ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਚਾਈਨਾ ਡੋਰ (ਨਾਈਲੋਨ, ਪਲਾਸਟਿਕ ਜਾਂ ਸਿੰਥੈਟਿਕ ਮਟੀਰੀਅਲ ਨਾਲ ਬਣੀ ਡੋਰ/ਧਾਗਾ ਜਾਂ ਕੋਈ ਵੀ ਅਜਿਹੀ ਡੋਰ/ਧਾਗਾ ਜਿਸ ਉਪਰ ਸਿੰਥੈਟਿਕ ਦੀ ਧਾਤੂ ਦੀ ਪਰਤ ਚੜ੍ਹੀ ਹੋਵੇ ਅਤੇ ਪੰਜਾਬ ਸਰਕਾਰ ਦੇ ਮਾਪਦੰਡਾਂ ਦੇ ਅਨੁਕੂਲ ਨਾ ਹੋਵੇ) ਦਾ ਨਿਰਮਾਣ ਕਰਨ, ਵੇਚਣ, ਸਟੋਰ ਕਰਨ, ਖ਼ਰੀਦ ਕਰਨ, ਸਪਲਾਈ ਕਰਨ, ਆਯਾਤ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 03.06.2023 ਤੋਂ 02.11.2023 ਤੱਕ ਲਾਗੂ ਰਹੇਗਾ।

CATEGORIES
TAGS
Share This

COMMENTS

Wordpress (0)
Disqus (0 )
Translate