ਪੁਲਿਸ ਸੰਗਰੂਰ ਵੱਲੋਂ ਮਿਤੀ 08.11.2025 ਤੋਂ 14.11.2025 ਤਕ 25 ਮੁਕੱਦਮੇ ਦਰਜ; 30 ਕਥਿਤ ਦੋਸ਼ੀ ਗ੍ਰਿਫਤਾਰ

ਸੰਗਰੂਰ, 15 ਨਵੰਬਰ

ਸ਼੍ਰੀ ਸਰਤਾਜ ਸਿੰਘ ਚਾਹਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 08.11.2025 ਤੋਂ 14.11.2025 ਤਕ ਡਰੱਗ ਦੇ 16 ਮੁਕੱਦਮੇ ਦਰਜ ਕਰ ਕੇ 21 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 173 ਗ੍ਰਾਮ ਹੈਰੋਇਨ, 1 ਕਿਲੋ 100 ਗ੍ਰਾਮ ਅਫੀਮ, 10 ਨਸ਼ੀਲੇ ਟੀਕੇ ਅਤੇ 450 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ। ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 09 ਮੁਕੱਦਮੇ ਦਰਜ ਕਰ ਕੇ 09 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ 123.750 ਲੀਟਰ ਸ਼ਰਾਬ ਠੇਕਾ ਦੇਸੀ ਅਤੇ 150 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ।

ਥਾਣਾ ਦਿੜਬਾ ਵੱਲੋਂ 01 ਨਸ਼ਾ ਤਸਕਰ ਦੀ 5,25,000/- ਰੁਪਏ ਦੇ ਮੁੱਲ ਦੀ ਪ੍ਰਾਪਰਟੀ ਫਰੀਜ਼ ਕਰਵਾਈ ਗਈ। ਮਿਤੀ 14.11.2025 ਨੂੰ ਸੰਗਰੂਰ ਪ੍ਰਸ਼ਾਸਨ ਵੱਲੋਂ 11 ਨਸ਼ਾ ਤਸਕਰਾਂ ਵੱਲੋਂ ਕਥਿਤ ਤੌਰ ‘ਤੇ ਨਸ਼ਿਆਂ ਦੀ ਤਸਕਰੀ ਕਰ ਕੇ ਬਣਾਈਆਂ ਨਜਾਇਜ਼ ਉਸਾਰੀਆਂ ਬੁਲਡੋਜ਼ਰ ਚਲਾ ਕੇ ਢਾਹ ਦਿੱਤੀਆਂ ਗਈਆਂ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ।

ਸ਼੍ਰੀ ਚਾਹਲ ਨੇ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੌਰਾਨ ਵੱਖ ਵੱਖ ਗਜ਼ਟਿਡ ਅਫਸਰਾਂ ਵੱਲੋਂ 45 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।

ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।

CATEGORIES
TAGS
Share This

COMMENTS

Wordpress (0)
Disqus ( )
Translate