ਸੇਵਾ ਕੇਂਦਰਾਂ ਤੋਂ 20 ਰੁਪਏ ਦੀ ਸੇਵਾ ਫੀਸ ਨਾਲ ਫਰਦ ਲਈ ਜਾ ਸਕਦੀ ਹੈ
ਫਾਜਿ਼ਲਕਾ, 4 ਜੂਨ
ਜਿ਼ਲ੍ਹਾ ਮੈਨੇਜਰ ਗਗਨਦੀਪ ਸਿੰਘ ਨੇ ਦੱਸਿਆ ਕਿ ਫਰਦ ਲੈਣ ਦੀ ਸੁਵਿਧਾ ਫਰਦ ਕੇਂਦਰਾਂ ਦੇ ਨਾਲ-ਨਾਲ ਸੇਵਾਂ ਕੇਂਦਰਾ ਵਿਖੇ ਵੀ ਮੁਹੱਈਆ ਕਰਵਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਜਿ਼ਲ੍ਹੇ ਦੇ 21 ਸੇਵਾ ਕੇਂਦਰਾਂ ਤੋਂ ਫਰਦ ਲੈਣ ਦੀ ਸੁਵਿਧਾ ਉਪਲੱਬਧ ਹੈ।
ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਤੋਂ ਪ੍ਰਤੀ ਪੇਜ਼ 25 ਰੁਪਏ ਦੀ ਦਰ ਨਾਲ ਅਤੇ 20 ਰੁਪਏ ਦੀ ਸੇਵਾ ਫੀਸ ਨਾਲ ਫਰਦ ਲਈ ਜਾ ਸਕਦੀ ਹੈ। ਉਨ੍ਹਾਂ ਉਦਾਹਰਨ ਦਿੰਦਿਆਂ ਦੱਸਿਆ ਕਿ ਜ਼ੇਕਰ ਕਿਸੇ ਨੇ ਇਕ ਪੇਜ਼ ਦੀ ਫਰਦ ਲੈਣੀ ਹੈ ਤਾਂ ਕੁੱਲ 45 ਰੁਪਏ ਲੱਗਣਗੇ, 2 ਪੇਜ਼ ਲਈ 70 ਰੁਪਏ, 3 ਪੇਜ਼ ਲਈ 95 ਰੁਪਏ। ਉਨ੍ਹਾਂ ਨੇ ਦੱਸਿਆ ਕਿ ਹੁਣ ਇਕ ਤੋਂ ਜਿਆਦਾ ਖੇਵਟਾਂ ਦੀ ਸਾਂਝੀ ਫਰਦ ਵੀ ਸੇਵਾ ਕੇਂਦਰ ਤੋਂ ਲਈ ਜਾ ਸਕਦੀ ਹੈ।
ਉਨ੍ਹਾਂ ਨੇ ਹੋਰ ਦੱਸਿਆ ਕਿ ਸੇਵਾ ਕੇਂਦਰ ਸ਼ਨੀਵਾਰ ਅਤੇ ਐਤਵਾਰ ਨੂੰ 50 ਫੀਸਦੀ ਸਟਾਫ ਨਾਲ ਖੁੱਲੇ ਰਹਿੰਦੇ ਹਨ ਅਤੇ ਇਸ ਤਰਾਂ ਕੰਮਕਾਜ ਲੋਕ ਸੇਵਾ ਕੇਂਦਰ ਨਾਲ ਸੰਬੰਧਤ ਕੰਮਾਂ ਲਈ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਇੰਨ੍ਹਾਂ ਸੇਵਾ ਕੇਂਦਰਾਂ ਤੇ ਆ ਕੇ ਸਰਕਾਰੀ ਸੇਵਾਵਾਂ ਲੈ ਸਕਦੇ ਹਨ।