2 ਮੁਕੱਦਮੇ ਦਰਜ ਰਜਿਸਟਰ ਕਰਕੇ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਬਠਿੰਡਾ, 4 ਜੂਨ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਖਤਮ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਸ਼੍ਰੀ ਗੁਲਨੀਤ ਸਿੰਘ ਖੁਰਾਣਾ, ਆਈ.ਪੀ.ਐੱਸ. ਵੱਲੋਂ ਜਾਰੀ ਹਦਾਇਤਾਂ ਅਨੁਸਾਰ ਐੱਸ.ਪੀ ਇਨਵੈਸਟੀਗੇਸ਼ਨ ਬਠਿੰਡਾ ਸ੍ਰੀ ਅਜੈ ਗਾਂਧੀ ਆਈ.ਪੀ.ਐੱਸ.ਦੀ ਅਗਵਾਈ ਹੇਠ ਬਠਿੰਡਾ ਪੁਲਿਸ ਵੱਲੋਂ ਮਾੜੇ ਅਨਸਰਾਂ ਵੱਲੋਂ ਕੀਤੇ ਜਾਣ ਵਾਲੇ ਜੁਰਮਾਂ ਤੇ ਕਾਬੂ ਪਾਉਣ ਲਈ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਨਿਮਨ ਲਿਖਤ 2 ਮੁਕੱਦਮੇ ਦਰਜ ਰਜਿਸਟਰ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ:-

*1*. ਮੁਕੱਦਮਾ ਨੰਬਰ 77 ਮਿਤੀ 03.06.2023 ਅ/ਧ 15/61/85 ਐੱਨ.ਡੀ.ਪੀ.ਐੱਸ.ਐਕਟ ਥਾਣਾ ਸਦਰ ਬਠਿੰਡਾ  ਬਰਖਿਲਾਫ ਕੁਲਵੰਤ ਸਿੰਘ ਪੁੱਤਰ ਦੀਤਾਰ  ਸਿੰਘ ਵਾਸੀ ਬੀਰ ਤਲਾਬ ਬਠਿੰਡਾ । 

*ਬਰਾਮਦਗੀ:- 2 ਕਿਲੋ ਭੁਕੀ*

*2.* ਮੁਕੱਦਮਾ ਨੰਬਰ 41 ਮਿਤੀ 03.06.2023 ਅ/ਧ 61.1.14 excise ਐਕਟ ਥਾਣਾ ਬਾਲਿਆਂਵਾਲੀ ਬਰਖਿਲਾਫ ਜਗਤਾਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ , ਬਾਲਿਆਂਵਾਲੀ। 

*ਬਰਾਮਦਗੀ:- 100 ਲੀਟਰ ਲਾਹਣ*

CATEGORIES
TAGS
Share This

COMMENTS

Wordpress (0)
Disqus (0 )
Translate