ਭਾਰਤ-ਪਾਕਿ ਸਰਹੱਦ ‘ਤੇ ਰੀਟ੍ਰੀਟ ਸੈਰੇਮਨੀ ਹੁਣ ਸ਼ਾਮ 4.30 ਵਜੇ ਹੋਇਆ ਕਰੇਗੀ
ਫਾਜ਼ਿਲਕਾ- ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਦੇ ਅੰਤਰਰਾਸ਼ਟਰੀ ਸਾਦਕੀ ਬਾਰਡਰ ‘ਤੇ ਦੋਹਾਂ ਦੇਸ਼ਾਂ ਵਿਚਾਲੇ ਹੋਣ ਵਾਲੀ ਰੀਟ੍ਰੀਟ ਸੈਰੇਮਨੀ ਅੱਜ ਸ਼ਾਮ 4.30 ਵਜੇ ਹੋਇਆ ਕਰੇਗੀ। ਬੀ.ਐੱਸ.ਐੱਫ. ਸੂਤਰਾਂ ਤੋਂ ਜਾਣਕਾਰੀ ਦਿੰਦੇ ਹੋਏ ਬਾਰਡਰ ਏਰੀਆ ਵਿਕਾਸ ਫਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਮੌਸਮ ਵਿੱਚ ਬਦਲਾਅ ਕਾਰਨ ਸਮੇਂ ਦਾ ਪਰਿਵਰਤਨ ਕੀਤਾ ਜਾਂਦਾ ਹੈ। ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਾਹਗਾ-ਅਟਾਰੀ, ਫਿਰੋਜ਼ਪੁਰ ਦੇ ਹੁਸੈਨੀਵਾਲਾ ਤੇ ਫਾਜ਼ਿਲਕਾ ਦੇ ਸਾਦਕੀ ਸੁਲੇਮਾਨਕੀ ਬਾਰਡਰਾਂ ‘ਤੇ ਦੋਹਾਂ ਦੇਸ਼ਾਂ ਵਿਚਾਲੇ ਹੋਣ ਵਾਲੀ ਪਰੇਡ ਨੂੰ ਦੇਖਣ ਵਾਲੇ ਦਰਸ਼ਕ ਆਪਣੀ ਆਧਾਰ ਕਾਰਡ ਦੀ ਕਾਪੀ ਲੈ ਕੇ ਸ਼ਾਮ 4 ਵਜੇ ਸਰਹੱਦ ‘ਤੇ ਪਹੁੰਚ ਜਾਣ। ਹਰ ਰੋਜ਼ ਹੋਣ ਵਾਲੀ ਰੀਟ੍ਰੀਟ ਸੈਰੇਮਨੀ ਵਿੱਚ ਦਰਸ਼ਕਾਂ ਦੇ ਸਟੇਡੀਅਮ ਵਿੱਚ ਬੈਠਣ ਦਾ ਪ੍ਰਬੰਧ ਬੀ.ਐੱਸ.ਐੱਫ. ਵੱਲੋਂ ਉਚਿਤ ਢੰਗ ਨਾਲ ਕੀਤਾ ਜਾਂਦਾ ਹੈ।
ਫੋਟੋ ਕੈਪਸ਼ਨ- ਰੀਟ੍ਰੀਟ ਸੈਰੇਮਨੀ ਦੌਰਾਨ ਪਰੇਡ ਕਰਦੇ ਬੀ.ਐੱਸ.ਐੱਫ. ਜਵਾਨ।

CATEGORIES ਪੰਜਾਬ
TAGS punjab news


