ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ

ਚੰਡੀਗੜ੍ਹ, 18 ਨਵੰਬਰ :

ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਸਥਿਤੀਆਂ ਦੇ ਬਾਵਜੂਦ ਪੰਜਾਬ ਦੀਆਂ ਮੰਡੀਆਂ ਵਿੱਚ ਸੁਚਾਰੂ ਅਤੇ ਢੁਕਵੇਂ ਬੁਨਿਆਦੀ ਢਾਂਚੇ ਸਦਕਾ ਝੋਨੇ ਦੀ ਚੁਕਾਈ ਦਾ ਅੰਕੜਾ 150 ਲੱਖ ਮੀਟਰਿਕ ਟਨ ਨੂੰ ਪਾਰ ਕਰ ਗਿਆ ਹੈ।

ਇਸ ਤੋਂ ਪਹਿਲਾਂ, ਝੋਨੇ ਆਮਦ ਅਤੇ ਖਰੀਦ ਦੋਵੇਂ ਹੀ 150 ਲੱਖ ਮੀਟਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਏ ਸਨ।

ਝੋਨੇ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਨਾ ਛੱਡਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਕਾਰਨ 17 ਨਵੰਬਰ ਤੱਕ 11 ਲੱਖ ਤੋਂ ਵੱਧ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ ਐਸ ਪੀ) ਦਾ ਲਾਭ ਮਿਲਿਆ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ, ਖਰੀਦ, ਲਿਫਟਿੰਗ ਅਤੇ ਅਦਾਇਗੀ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਹੁਣ ਤੱਕ 96920 ਕਿਸਾਨਾਂ ਨੂੰ ਐਮ ਐਸ ਪੀ ਦਾ ਲਾਭ ਪ੍ਰਾਪਤ ਹੋਣ ਨਾਲ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ ਹੈ।

ਜ਼ਿਕਰਯੋਗ ਹੈ ਕਿ 17 ਨਵੰਬਰ ਸ਼ਾਮ ਤੱਕ ਰਾਜ ਭਰ ਦੀਆਂ ਮੰਡੀਆਂ ਵਿੱਚ ਕੁੱਲ 15644022.7 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 15630983.39 ਮੀਟਰਕ ਟਨ ਝੋਨਾ ਖਰੀਦਿਆ ਗਿਆ ਹੈ ਅਤੇ ਜੋ 99 ਪ੍ਰਤੀਸ਼ਤ ਬਣਦਾ ਹੈ। ਕੁੱਲ ਲਿਫਟਿੰਗ ਦਾ ਅੰਕੜਾ 15024082.31 ਮੀਟਰਕ ਟਨ ਹੈ ਜੋ ਹੁਣ ਤੱਕ ਕੁੱਲ ਖਰੀਦੀ ਗਈ ਫਸਲ ਦਾ 96 ਪ੍ਰਤੀਸ਼ਤ ਹੈ। ਜਿੱਥੋਂ ਤੱਕ ਅਦਾਇਗੀਆਂ ਦਾ ਸਬੰਧ ਹੈ, ਕਿਸਾਨਾਂ ਨੂੰ 36000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

CATEGORIES
TAGS
Share This

COMMENTS

Wordpress (0)
Disqus (0 )
Translate