ਵਧੀਕ ਡਿਪਟੀ ਕਮਿਸ਼ਨਰ ਨੇ ਪੈਂਡੂ ਸਵ੍ਹੈ-ਰੋਜ਼ਗਾਰ ਸਿਖਲਾਈ ਸੰਸਥਾ (ਆਰ ਸੈਟੀ) ਦੀ ਐਡਵਾਈਜ਼ਰੀ ਕਮੇਟੀ ਦੀ ਕੀਤੀ ਮਟਿੰਗ

ਸ੍ਰੀ ਮੁਕਤਸਰ ਸਾਹਿਬ, 6 ਜੂਨ:

                   ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਵਧੀਕ ਡਿਪਟੀ ਕਮਿਸ਼ਨਰ (ਜਰਨਲ) ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਐਸ.ਬੀ.ਆਈ ਪੈਂਡੂ ਸਵ੍ਹੈ-ਰੋਜ਼ਗਾਰ ਸਿਖਲਾਈ ਸੰਸਥਾ (ਆਰ ਸੈਟੀ) ਕੋਟਭਾਈ ਦੀ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ।

                  ਇਸ ਮੌਕੇ  ਚੇਅਰਮੈਨ ਕਮ ਵਧੀਕ ਡਿਪਟੀ ਕਮਿਸ਼ਨਰ (ਜਰਨਲ) ਨੇ ਸੰਸਥਾ ਦੇ ਕੰਮਕਾਜ ਦਾ ਜ਼ਾਇਜਾ ਲੈਂਦਿਆ ਕਿਹਾ ਕਿ ਬੇਰੁਜ਼ਗਾਰ ਅਤੇ ਪੇਂਡੂ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਹੋਣ ਲਈ ਵੱਖ-ਵੱਖ ਤਰ੍ਹਾਂ ਦੀ ਟਰੇਨਿੰਗ ਦਿੱਤੀ ਜਾਵੇ ਤਾਂ ਜੋ ਉਹ ਖੁਦ ਦਾ ਆਪਣਾ ਕਾਰੋਬਾਰ ਸ਼ੁਰੂ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਸਕਣ।

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਜੋ ਵੀ ਬੇਰੁਜ਼ਗਾਰ ਸੰਸਥਾ ਵਿੱਚੋਂ ਸਿਖਲਾਈ ਹਾਸਲ ਕਰ ਲੈਂਦਾ ਹੈ, ਉਸ ਨੂੰ ਬੈਂਕ ਕਰਜਾ ਦਿਵਾਉਣ ਵਿੱਚ ਉਸਦੀ ਸਹਾਇਤਾ ਕੀਤੀ ਜਾਵੇ ਤਾਂ ਜੋ ਆਪਣਾ ਖੁਦ ਦਾ ਕਾਰੋਬਾਰ ਸ਼ੁਰੂ ਕਰ ਸਕਣ।

                  ਇਸ ਮੌਕੇ ਸੰਸਥਾ ਦੇ ਡਾਇਰੇਕਟਰ ਸ੍ਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਆਰ ਸੈਟੀ ਦਾ ਮੁੱਖ ਉਦੇਸ਼ ਪੇਂਡੂ ਯੁਵਾ ਸ਼ਕਤੀ ਨੂੰ ਕਿੱਤਾ ਮੁੱਖੀ ਟ੍ਰਨਿੰਗ ਦੇਣਾ ਹੈ, ਜੋ ਰਾਸ਼ਟਰ ਨਿਰਮਾਣ ਲਈ ਮਹੱਤਵਪੂਰਨ ਸਿੱਧ ਹੋ ਰਿਹਾ ਹੈ । ਉਨ੍ਹਾਂ ਦੱਸਿਆ ਕਿ ਪੈਂਡੂ ਸਵ੍ਹੈ-ਰੋਜ਼ਗਾਰ ਸਿਖਲਾਈ ਸੰਸਥਾ ਕੋਟਭਾਈ ਵੱਲੋਂ ਵਿੱਤੀ ਸਾਲ 2022-23 ਦੌਰਾਨ 24 ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤੇ ਗਏ ਅਤੇ 634 ਸਿੱਖਿਆਰਥੀਆ ਨੂੰ ਮੁਫਤ ਟਰੇਨਿੰਗ ਦੇ ਕੇ 100 ਪ੍ਰਤੀਸ਼ਤ ਟੀਚਾ ਹਾਸਲ ਕੀਤਾ।

CATEGORIES
TAGS
Share This

COMMENTS

Wordpress (0)
Disqus (0 )
Translate