ਹਲਕੇ ਦੇ ਪਿੰਡ ਅਸਪਾਲ ਵਿਖੇ ਲਗਭਗ 1 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਮੁਕੰਮਲ- ਗੁਰਮੀਤ ਸਿੰਘ ਖੁੱਡੀਆਂ

ਲੰਬੀ/ਸ੍ਰੀ ਮੁਕਤਸਰ ਸਾਹਿਬ, 20 ਨਵੰਬਰ:

ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਪਿੰਡਾਂ ਦੇ ਲੋਕਾਂ ਨੂੰ ਮਿਆਰੀ ਅਤੇ ਮੁੱਢਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ, ਇਹਨਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਅਸਪਾਲ ਵਿਖੇ ਲਗਭਗ 1 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਵਿਕਾਸ ਕਾਰਜਾਂ ਦੌਰਾਨ ਕੀਤਾ।

ਕੈਬਨਿਟ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਲੰਬੀ ਦੇ ਪਿੰਡ ਅਸਪਾਲ ਵਿਖੇ ਵਾਟਰ ਵਰਕਸ ਦੇ ਪਾਣੀ ਦੀ ਨਿਕਾਸੀ ਸਬੰਧੀ ਪਾਈਪ ਲਾਈਨ ਲਈ 13.20 ਲੱਖ ਰੁਪਏ, ਆਂਗਣਵਾੜੀ ਸੈਂਟਰ ਦੇ ਦੋ ਕਮਰਿਆਂ ਦੀ ਉਸਾਰੀ ਲਈ 4.50 ਲੱਖ ਰੁਪਏ, ਬਾਸਕਟਬਾਲ ਗਰਾਂਉਡ ਦੀ ਉਸਾਰੀ ਲਈ 10 ਲੱਖ ਰੁਪਏ, ਢਾਣੀ ਦੇ ਰਸਤਿਆਂ ਅਤੇ ਕਮਿਉਨਿਟੀ ਸੈਂਟਰ ਵਿਚ ਇੰਟਰਲਾਕ ਟਾਈਲਾਂ ਲਈ 15 ਲੱਖ ਰੁਪਏ ਖਰਚ ਕਰਕੇ ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਅੱਜ 10 ਲੱਖ ਰੁਪਏ ਨਾਲ ਬਣੀ ਲਾਇਬ੍ਰੇਰੀ ਦਾ ਉਦਘਾਟਨ ਕਰਕੇ ਪਿੰਡ ਵਾਸੀਆਂ ਦੇ ਸਪੁਰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡ ਵਿੱਚ 46 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਜਦੋਂ ਕਰਨ ਵਾਲਿਆਂ ਦੀ ਨੀਅਤ ਸਾਫ ਹੋਵੇ ਤਾਂ ਕਿਸੇ ਵੀ ਕੰਮ ਵਿੱਚ ਅੜਿੱਕਾ ਨਹੀਂ ਲਗਦਾ ਤੇ ਸਾਰੇ ਕਾਰਜ ਬਹੁਤ ਵਧੀਆ ਢੰਗ ਨਾਲ ਸਿਰੇ ਚੜ੍ਹਦੇ ਹਨ। ਪੰਜਾਬ ਸਰਕਾਰ ਨੇਕ ਨੀਅਤ ਨਾਲ ਦਿਨ ਰਾਤ ਇੱਕ ਕਰ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੀ ਹੈ। ਮੌਜੂਦਾ ਸੂਬਾ ਸਰਕਾਰ ਵੱਲੋਂ ਜਿੰਨੇ ਕੰਮ ਆਪਣੇ ਹੁਣ ਤਕ ਦੇ ਕਾਰਜਕਾਲ ਦੌਰਾਨ ਕਰ ਦਿੱਤੇ ਗਏ ਹਨ, ਓਨੇ ਕਾਰਜ ਤਾਂ ਹੁਣ ਤਕ ਦੀਆਂ ਸਾਰੀਆਂ ਸਰਕਾਰਾਂ ਨਹੀਂ ਕਰ ਸਕੀਆਂ ਸਨ।

ਇਸ ਮੌਕੇ ਬੀ.ਡੀ.ਪੀ.ਓ. ਰਾਕੇਸ਼ ਬਿਸ਼ਨੋਈ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

CATEGORIES
TAGS
Share This

COMMENTS

Wordpress (0)
Disqus ( )
Translate