ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਦੀ ਮੁਫਤ ਤਿਆਰੀ ਲਈ ਇੱਕ ਹੋਰ ਆਖਰੀ ਮੌਕਾ


ਫਾਜ਼ਿਲਕਾ, 7 ਜੂਨ
ਸੀ—ਪਾਈਟ ਕੈਂਪ ਹਕੂਮਤ ਸਿੰਘ (ਫਿਰੋਜ਼ਪੁਰ) ਦੇ ਕੈਂਪ ਇੰਚਾਰਜ ਸ਼੍ਰੀ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸੀ—ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਜੋ ਯੁਵਕ 17 ਅਪ੍ਰੈਲ 2023 ਨੂੰ ਹੋਈ ਫੌਜ਼ ਦੀ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ।ਉਨ੍ਹਾਂ ਯੁਵਕਾਂ ਦੀ ਫਿਜ਼ੀਕਲ ਦੀ ਤਿਆਰੀ 5 ਮਈ 2023 ਤੋਂ ਲਗਾਤਾਰ ਚੱਲ ਰਹੀ ਹੈ।ਫਿਜ਼ੀਕਲ ਦੀ ਤਿਆਰੀ ਕਰਨ ਦੇ ਲਈ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸਵੇਰੇ 7:30 ਵਜੇ ਤੋਂ 11 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ—ਪਾਈਟ ਕੈਪ ਹਕੂਮਤ ਸਿੰਘ ਵਾਲਾ ਵਿਖੇ ਦਸਤਾਵੇਜ ਲੈ ਕੇ ਰਿਪੋਰਟ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨਲਾਈਨ ਰਜਿਸਟਰੇਸ਼ਨ ਦੀ ਇੱਕ ਕਾਪੀ, ਰਿਜਲਟ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਬੈਂਕ ਖਾਤੇ ਦੀ ਫੋਟੋ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ।
ਉਨ੍ਹਾਂ ਦੱਸਿਆ ਕਿ ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ।ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜੀਫਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/—W: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜੀਫਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।ਵਧੇਰੇ ਜਾਣਕਾਰੀ ਲਈ 83601—63527, 78891—75575 ਅਤੇ 94639—03533 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।

CATEGORIES
TAGS
Share This

COMMENTS

Wordpress (0)
Disqus (0 )
Translate