ਖੇਤੀਬਾੜੀ ਵਿਭਾਗ ਵਲੋਂ ਪਿੰਡ ਭਾਗਸਰ ਅਤੇ ਮਹਾਬੱਧਰ ਵਿਖੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਲਗਾਏ ਗਏ ਕਿਸਾਨ ਜਾਗਰੂਕਤਾ ਕੈਂਪ


ਸ੍ਰੀ ਮੁਕਤਸਰ ਸਾਹਿਬ 7 ਜੂਨ  
                          ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਅਤੇ ਬਾਸਮਤੀ ਦੀ ਜ਼ਹਿਰ ਮੁਕਤ ਖੇਤੀ ਲਈ ਮਿਸ਼ਨ ਉੱਨਤ ਕਿਸਾਨ ਅਧੀਨ  ਮੁੱਖ ਖੇਤੀਬਾੜੀ ਅਫਸਰ ਡਾ.ਗੁਰਪ੍ਰੀਤ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਪਿੰਡ ਭਾਗਸਰ  ਅਤੇ ਮਹਾਬੱਧਰ ਵਿਖੇ ਕਿਸਾਨ ਕੈਂਪ ਲਗਾਇਆ ਗਿਆ।
                      ਇਸ ਕੈਂਪ ਵਿੱਚ ਡਾ. ਮਨਮੀਤ  ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਦੱਸਿਆ ਕਿ  ਪੰਜਾਬ ਸਰਕਾਰ ਵੱਲੋਂ ਸਾਲ 2023-24 ਦੌਰਾਨ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਕਿਸਾਨ ਵੀਰ ਇਸ ਸਬੰਧੀ ੀਵਵਬਤਯੇੇ਼ਪਗਜਠ਼ਫੀਜਅਕਗਖਬਲ।ਫਰਠੇੀਰਠਕੇਣਛਞ23ਣਕਬ਼ਗਵਠਕਅਵ   ਲਿੰਕ ਖੋਲ ਕੇ ਆਪਣਾ ਅਧਾਰ ਕਾਰਡ ਨੰਬਰ ਅਤੇ ਜਮੀਨ ਸਬੰਧੀ ਜਾਣਕਾਰੀ ਪੋਰਟਲ ਤੇ ਭਰਨ ਉਪਰੰਤ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
                        ਪੋਰਟਲ ਤੇ ਅਪਲਾਈ ਕਰਨ ਲਈ ਕਿਸਾਨ ਨੂੰ ਆਪਣੀ ਜਮੀਨ ਦੇ ਖੇਵਟ ਨੰਬਰ/ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ ਦੇਣੀ ਹੋਵੇਗੀ। ਇਹ ਪੋਰਟਲ ਕਿਸਾਨਾਂ ਲਈ 25 ਜੂਨ ਤੱਕ ਖੁੱਲਾ ਰੱਖਿਆ ਜਾਵੇਗਾ।
                        ਉਹਨਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਸਰਕਾਰ ਵੱਲੋ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਭਵਿੱਖ ਦਾ ਸਭ ਤੋਂ ਅਹਿਮ ਜ਼ਰੂਰਤ ਪਾਣੀ ਨੂੰ ਬਚਾ ਸਕੀਏ। ਇਸ ਤੋਂ ਇਲਾਵਾ ਸਰਕਾਰ ਵੱਲੋਂ ਬਾਸਮਤੀ ਦੀ ਕਾਸ਼ਤ ਥੱਲੇ ਰਕਬਾ ਵਧਾਉਣ ਦਾ ਵੀ ਟੀਚਾ ਮਿਥਿਆ ਗਿਆ ਹੈ ਅਤੇ ਇਸ ਮੰਤਵ ਲਈ ਪਿੰਡ ਪਿੰਡ ਕਿਸਾਨ ਮਿੱਤਰ ਤਾਇਨਾਤ ਕੀਤੇ ਗਏ ਹਨ।
                        ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ ਦਿੱਤੀ ਜਾਵੇਗੀ ਇਸ ਮੰਤਵ ਲਈ ਸਮੂਹ ਕਿਸਾਨ ਵੀਰ ਪੋਰਟਲ ਤੇ ਆਪਣੀ ਰਜਿਸਟਰੇਸ਼ਨ ਯਕੀਨੀ ਬਣਾਉਣ। ਉਹਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਜ਼ਰੂਰੀ ਨੁਕਤੇ ਕੀੜੇ ਮਕੌੜਿਆਂ ਦੀ ਰੋਕਥਾਮ, ਸਰਕਾਰ ਵੱਲੋਂ ਬੇਨ ਕੀਟਨਾਸ਼ਕ ਫੰਗੀਸਾਈਡ ਦੀ ਵਰਤੋਂ ਨਾ ਕਰਨ ਅਤੇ ਇਸ ਦੀ ਬਿਜਾਈ ਵਿਚ ਨਦੀਨਾਂ ਦੀ ਰੋਕਥਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਸਾਂਝੀ ਕੀਤੀ।
                       ਡਾ. ਅਰਿੰਦਰਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ  ਮਿੱਟੀ ਸਿਹਤ ਕਾਰਡ, ਪੀ.ਐਮ. ਕਿਸਾਨ ਸਨਮਾਨ ਨਿੱਧੀ ਯੋਜਨਾ ਸਬੰਧੀ ਗੱਲਬਾਤ ਕੀਤੀ। ਇਸ ਕੈਂਪ ਵਿੱਚ ਕਿਸਾਨਾਂ ਵੱਲੋਂ ਵੱਧ ਚੜ੍ਹ ਕੇ ਭਾਗ ਲਿਆ ਗਿਆ। ਇਸ ਮੌਕੇ ਗਗਨਦੀਪ ਸਿੰਘ ਏ ਟੀ ਐਮ ਅਤੇ ਕਿਸਾਨ ਮਿੱਤਰ ਹਾਜ਼ਰ ਸਨ।

CATEGORIES
TAGS
Share This

COMMENTS

Wordpress (0)
Disqus (0 )
Translate