ਸੀਸ ਮਾਰਗ ਨਗਰ ਕੀਰਤਨ’ ਦਾ ਕੀਰਤਪੁਰ ਸਾਹਿਬ ਪੁੱਜਣ ’ਤੇ ਸੰਗਤਾਂ ਵਲੋਂ ਸ਼ਰਧਾ-ਸਤਿਕਾਰ ਸਹਿਤ ਸਵਾਗਤ
ਕੀਰਤਪੁਰ ਸਾਹਿਬ 29 ਨਵੰਬਰ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਜੈਤਾ ਜੀ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਉਣ ਦੀ ਯਾਦ ’ਚ ਦਿੱਲੀ ਤੋਂ ਆਰੰਭ ਹੋਏ ‘ਸੀਸ ਮਾਰਗ ਨਗਰ ਕੀਰਤਨ’ ਗੁਰਦੁਆਰਾ ਸ੍ਰੀ ਬਿਬਾਣਗੜ੍ਹ ਸਾਹਿਬ ਕੀਰਤਪੁਰ ਸਾਹਿਬ ਪਹੁੰਚਣ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਵੱਲੋਂ ਸ਼ਰਧਾ-ਭਾਵਨਾ ਨਾਲ ਸਵਾਗਤ ਕੀਤਾ ਗਿਆ। ਦਿੱਲੀ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਚੌਥੇ ਦਿਨ ਗੁਰਦੁਆਰਾ ਬਿਬਾਨਗੜ੍ਹ ਸਾਹਿਬ, ਕੀਰਤਪੁਰ ਸਾਹਿਬ ਪੁੱਜਾ, ਜਿੱਥੋਂ ਭਲ੍ਹਕੇ 29 ਨਵੰਬਰ ਨੂੰ ਸਵੇਰੇ 8 ਵਜੇ ਆਰੰਭ ਹੋ ਕੇ ਗੁਰਦੁਆਰਾ ਸੀਸਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ।
ਗੁਰਦੁਆਰਾ ਬਿਬਾਨਗੜ੍ਹ ਸਾਹਿਬ ਵਿਖੇ ਨਗਰ ਕੀਰਤਨ ਪੁੱਜਣ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿਗ ਕਮੇਟੀ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਅਵਤਾਰ ਸਿੰਘ ਰਿਆ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਓ.ਐਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਧਰਮ ਪ੍ਰਚਾਰ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ,ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਬਲਦੇਵ ਸਿੰਘ ਮੁਸਤਾਫਾਪੁਰ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਸਪਾਲ ਸਿੰਘ ਮੁਕਤਸਰ, ਬਾਬਾ ਕਸ਼ਮੀਰ ਸਿੰਘ ਬਟਾਲਾ, ਮੈਨੇਜਰ ਸਤਨਾਮ ਸਿੰਘ ਰਿਆੜ, ਜਸਪਾਲ ਸਿੰਘ ਢੱਡੇ, ਨਿਸ਼ਾਨ ਸਿੰਘ ਜ਼ੱਫਰਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਵਧੀਕ ਮੈਨੇਜਰ ਹਰਦੇਵ ਸਿੰਘ ਐਡਵੋਕੇਟ, ਪ੍ਰਚਾਰਕ ਭਾਈ ਸਰਬਜੀਤ ਸਿੰਘ ਖਡੂਰ ਸਾਹਿਬ,ਬਲਵੰਤ ਸਿੰਘ ਐਨੋਕੋਟ ਅਤੇ ਭਾਈ ਗੁਰਨਾਮ ਸਿੰਘ ਵੀ ਹਾਜ਼ਰ ਸਨ।
ਇਸੇ ਦੌਰਾਨ ਅੱਜ ਦੇਰ ਸ਼ਾਮ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਕੀਰਤਪੁਰ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗ ਜਥਿਆਂ ਤੋਂ ਇਲਾਵਾ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਉਪਰੰਤ ਭਾਈ ਜੈਤਾ ਜੀ ਵਲੋਂ ਉਨ੍ਹਾਂ ਦਾ ਪਾਵਨ ਸੀਸ ਦਿੱਲੀ ਤੋਂ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਦੀ ਅਦੁੱਤੀ ਤੇ ਲਾਸਾਨੀ ਗਾਥਾ ਦਾ ਵਰਨਣ ਕੀਤਾ।



