ਚਾਇਲ਼ਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ਤੇ ਚੈਕਿੰਗ


ਫਾਜਿਲਕਾ 8 ਜੂਨ
ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ, ਫਾਜ਼ਿਲਕਾ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਵਿੱਚ ਚਾਇਲ਼ਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ਤੇ ਚੈਕਿੰਗ ਕੀਤੀ ਗਈ।
ਬਾਲ ਸੁਰੱਖਿਆ ਵਿਭਾਗ ਨੇ ਅਧਿਕਾਰੀ ਨੇ ਦੱਸਿਆ ਕਿ ਜਿਸ ਵਿੱਚ ਫਾਜ਼ਿਲਕਾ ਦੀਆਂ ਵੱਖ-ਵੱਖ ਦੁਕਾਨਾਂ ਤੇ ਜਾ ਕੇ ਟਾਸਕ ਫੋਰਸ ਕਮੇਟੀ ਵੱਲੋਂ ਦੁਕਾਨਦਾਰਾਂ ਨੂੰ ਚਾਇਲਡ ਲੇਬਰ ਐਕਟ ਸਬੰਧੀ ਜਾਗਰੂਕ ਕੀਤਾ ਗਿਆ। ਫਾਜ਼ਿਲਕਾ ਸ਼ਹਿਰ ਦੀਆਂ ਹਲਵਾਈ ਦੀਆਂ ਦੁਕਾਨਾਂ, ਕਾਰ ਰਿਪੇਅਰਿੰਗ ਦੀਆਂ ਦੁਕਾਨਾਂ ਤੇ ਚੈਕਿੰਗ ਕੀਤੀ ਗਈ, ਚੈਕਿੰਗ ਦੌਰਾਨ ਇੱਕ ਦੁਕਾਨ ਤੋਂ ਬਾਲ ਕੀਰਤੀ ਪਾਇਆ ਗਿਆ ਅਤੇ ਉਸ ਦੁਕਾਨਦਾਰ ਦਾ ਚਲਾਨ ਕੀਤਾ ਗਿਆ। ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਟਾਸਕ ਫੋਰਸ ਕਮੇਟੀ ਵੱਲੋਂ ਅਪੀਲ ਕੀਤੀ ਗਈ ਕਿ ਜੇਕਰ ਕੋਈ ਬੱਚਿਆਂ ਤੋਂ ਬਾਲ ਮਜ਼ਦੂਰੀ ਨਾ ਕਰਵਾਈ ਜਾਵੇ।
ਚੈਕਿੰਗ ਕਰਨ ਮੌਕੇ ਰਾਜਬੀਰ ਸਿੰਘ ਲੇਬਰ ਇੰਸਪੈਕਟਰ ਫਾਜ਼ਿਲਕਾ, ਡਾ. ਗੁਰਪ੍ਰੀਤ ਸਿੰਘ ਮੈਡੀਕਲ ਅਫ਼ਸਰ, ਰਣਵੀਰ ਕੌਰ ਬਾਲ ਸੁਰੱਖਿਆ ਅਫ਼ਸਰ, ਸੋਨਲ ਨੁੰਮਾਇਂਦਾ ਸਿੱਖਿਆ ਅਫ਼ਸਰ, ਰੁਪਿੰਦਰ ਸਿੰਘ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਫਾਜ਼ਿਲਕਾ ਅਤੇ ਪੁਲਿਸ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।

CATEGORIES
TAGS
Share This

COMMENTS

Wordpress (0)
Disqus (0 )
Translate