ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁਲਿਤ ਕਰਨ ਲਈ ਆਰ.ਕੇ.ਵੀ.ਵਾਈ ਸਕੀਮ ਤਹਿਤ ਬਲਾਕ ਪੱਧਰੀ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ
ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁਲਿਤ ਕਰਨ ਲਈ ਆਰ.ਕੇ.ਵੀ.ਵਾਈ ਸਕੀਮ ਤਹਿਤ ਬਲਾਕ ਪੱਧਰੀ
ਮਲੋਟ / ਸ੍ਰੀ ਮੁਕਤਸਰ ਸਾਹਿਬ 8 ਜੂਨ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਉਨੱਤ ਕਿਸਾਨ ਮਿਸ਼ਨ ਅਧੀਨ ਦਫਤਰ ਸਹਾਇਕ ਪੌਦਾ ਸੁਰੱਖਿਆ ਅਫਸਰ, ਮਲੋਟ ਵਿਖੇ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਤੇ ਡਾ. ਪਰਮਿੰਦਰ ਸਿੰਘ ਧੰਜੂ ਬਲਾਕ ਖੇਤੀਬਾੜੀ ਅਫਸਰ, ਮਲੋਟ ਦੀ ਯੋਗ ਅਗਵਾਈ ਹੇਠ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ ਡਾ. ਮੰਗਲ ਸੈਨ ਖੇਤੀਬਾੜੀ ਵਿਕਾਸ ਅਫਸਰ, ਮਲੋਟ ਵੱਲੋ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੇ ਸੈਂਪਲ ਲੈਣ ਦੀ ਵਿਧੀ ਅਤੇ ਪਰਖ ਕਰਾਉਣ ਬਾਰੇ ਜਾਗਰੂਕ ਕੀਤਾ ਗਿਆ।
ਡਾ. ਅਮ੍ਰਿਤਕ੍ਰਿਪਾਲ ਸਿੰਘ, ਖੇਤੀਬਾੜੀ ਵਿਸਥਾਰ ਅਫਸਰ, ਸਰਕਲ ਕੋਲਿਆਵਾਲੀ ਨੇ ਕਿਸਾਨਾ ਨੂੰ ਦੱਸਿਆ ਗਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਪਾਣੀ ਦੀ ਬਚਤ ਹੁੰਦੀ ਹੈ ਅਤੇ ਲੇਬਰ ਤੇ ਆਉਣ ਵਾਲੇ ਖਰਚੇ ਦੀ ਬਚਤ ਹੁੰਦੀ ਹੈ।ਉਹਨਾ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਰੂਰੀ ਨੁਕਤੇ ਜਿਵੇ ਕਿ ਖਾਦਾ ਦੀ ਸੁਚੱਜੀ ਵਰਤੋ, ਨਦੀਨਾ ਦੀ ਸਮੱਸਿਆ ਤੋਂ ਬਚਾਅ ਅਤੇ ਬਾਸਮਤੀ ਦੀ ਫਸਲ ਉਪਰ ਪੰਜਾਬ ਸਰਕਾਰ ਵੱਲੋਂ ਬੈਨ ਕੀਤੀਆਂ ਗਈਆ ਕੀਟਨਾਸ਼ਕ ਦਵਾਈਆ ਦੀ ਵਰਤੋ ਨਾ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਡਾ. ਮਨਿੰਦਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਸਰਕਲ ਵਿਰਕ ਖੇੜਾ ਵੱਲੋ ਕਿਸਾਨਾਂ ਨੂੰ ਝੋਨੇ ਦੀ ਫਸਲ ਉੱਪਰ ਕੀੜੇ-ਮਕੋੜਿਆ ਦੀ ਰੋਕਥਾਮ ਲਈ ਕੀੜੇਮਾਰ ਦਵਾਈਆ ਦੀ ਵਰਤੋ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਸ਼੍ਰੀਮਤੀ ਰਮਨਦੀਪ ਕੌਰ, ਬੀ.ਟੀ.ਐਮ. (ਆਤਮਾ) ਵੱਲੋਂ ਭਾਰਤ ਸਰਕਾਰ ਦੀ ਚੱਲ ਰਹੀ ਪੀ.ਐਮ. ਕਿਸਾਨ ਸਨਮਾਨ ਨਿੱਧੀ ਯੋਜਨਾ ਸਬੰਧੀ ਕਿਸਾਨਾਂ ਨੂੰ ਲੋੜੀਦੀ ਜਾਣਕਾਰੀ ਦਿੱਤੀ ਗਈ।
ਡਾ ਜਸਨੀਨ ਕੌਰ, ਖੇਤੀਬਾੜੀ ਵਿਕਾਸ ਅਫਸਰ, ਸਰਕਲ ਮਿੱਡਾ ਵੱਲੋ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਪੰਜਾਬ ਸਰਕਾਰ ਵੱਲੋ ਸਾਲ 2023-24 ਦੌਰਾਨ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ।ਉਹਨਾ ਵੱਲੋ ਦੱਸਿਆ ਗਿਆ ਕਿ ਕਿਸਾਨ ਵੀਰ ਇਸ ਸਬੰਧੀ ਖੇਤੀਬਾੜੀ ਵਿਭਾਗ ਦੇ . ਪੋਰਟਲ ਤੇ ਅਪਲਾਈ ਕਰਕੇ ਇਸ ਦਾ ਲਾਭ ਲੈ ਸਕਦੇ ਹਨ।ਪੋਰਟਲ ਤੇ ਅਪਲਾਈ ਕਰਨ ਲਈ ਕਿਸਾਨ ਨੂੰ ਆਪਣੀ ਜ਼ਮੀਨ ਦੇ ਖੇਵਟ ਨੰ:/ਖਸਰਾ ਨੰ: ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ ਦੇਣੀ ਹੋਵੇਗੀ ਅਤੇ ਇਸ ਪੋਰਟਲ ਤੇ ਕਿਸਾਨ ਵੀਰ 25 ਜੂਨ ਤੱਕ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ।
ਡਾ: ਪਰਮਿੰਦਰ ਸਿੰਘ ਧੰਜੂ, ਸਹਾਇਕ ਪੌਦਾ ਸੁਰੱਖਿਆ ਅਫਸਰ, ਮਲੋਟ ਵੱਲੋ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖਾਦਾ ਦੀ ਸੁਚੱਜੀ ਵਰਤੋ ਕਰਨ ਅਤੇ ਨਰਮੇ ਦੇ ਕੀੜੇ-ਮਕੌੜਿਆ ਦੀ ਰੋਕਥਾਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਬਲਾਕ ਪੱਧਰੀ ਕੈਂਪ ਵਿੱਚ ਹਾਜ਼ਰ ਕਿਸਾਨਾ ਦਾ ਧੰਨਵਾਦ ਕੀਤਾ।ਕੈਂਪ ਦੌਰਾਨ ਵਿਭਾਗ ਦਾ ਸਮੂਹ ਸਟਾਫ ਅਤੇ ਪਿੰਡਾ ਵਿੱਚ ਰੱਖੇ ਗਏ ਕਿਸਾਨ ਮਿੱਤਰ ਅਤੇ ਸੁਪਰਵਾਇਜ਼ਰ ਹਾਜ਼ਰ ਸਨ।