ਬਜ਼ੁਰਗਾਂ ਦੀ ਭਲਾਈ ਲਈ 16 ਜਨਵਰੀ ਤੋਂ ਪੰਜਾਬ ਸਰਕਾਰ ਸੂਬੇ ਭਰ ਵਿੱਚ ਲਾਵੇਗੀ ਮੁਫਤ ਸਿਹਤ ਕੈਂਪ-ਡਾਕਟਰ ਬਲਜੀਤ ਕੌਰ

ਚੰਡੀਗੜ੍ਹ 3 ਜਨਵਰੀ
ਪੰਜਾਬ ਸਰਕਾਰ ਵੱਲੋਂ 16 ਜਨਵਰੀ ਤੋਂ ਬਜ਼ੁਰਗਾਂ ਲਈ ਮੁਫਤ ਸਿਹਤ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੈਬਨਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ 16 ਜਨਵਰੀ ਤੋਂ ਸੂਬੇ ਭਰ ਵਿੱਚ ਬਜ਼ੁਰਗਾਂ ਨੂੰ ਬੇਹਤਰ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਮੁਫਤ ਸਿਹਤ ਕੈਂਪ ਲਾਏ ਜਾ ਰਹੇ ਹਨ। ਉਨਾਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਬਜ਼ੁਰਗਾਂ ਨੂੰ ਮੁਫਤ ਮੈਡੀਕਲ ਜਾਂਚ ਤੋਂ ਇਲਾਵਾ ਮੋਤੀਆਂਬਿੰਦ ਦਾ ਇਲਾਜ ਵੀ ਮਿਲੇਗਾ। ਇਸ ਤੋਂ ਇਲਾਵਾ ਈਐਨਟੀ ਦੀਆਂ ਸੇਵਾਵਾਂ ਵੀ ਇਹਨਾਂ ਕੈਂਪਾਂ ਵਿੱਚ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਬਜ਼ੁਰਗਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ ਤੇ ਉਹਨਾਂ ਨੂੰ ਕਾਨੂੰਨਾਂ ਸਬੰਧੀ ਜਾਗਰੂਕ ਕਰਨ ਲਈ ਕਾਨੂੰਨੀ ਜਾਗਰੂਕਤਾ ਸੇਵਾਵਾਂ ਵੀ ਇਹਨਾਂ ਕੈਂਪਾਂ ਵਿੱਚੋਂ ਉਪਲਬਧ ਕਰਵਾਈਆਂ ਜਾਣਗੀਆਂ। ਉਨਾਂ ਕਿਹਾ ਕਿ ਇਸ ਸਬੰਧੀ ਯਤਨ ਕੀਤੇ ਜਾ ਰਹੇ ਹਨ ਕਿ ਵੱਧ ਤੋਂ ਵੱਧ ਬਜ਼ੁਰਗਾਂ ਨੂੰ ਇਨਾਂ ਕੈਂਪਾਂ ਦਾ ਲਾਭ ਮਿਲੇ। ਉਨਾਂ ਕਿਹਾ ਕਿ ਬਜ਼ੁਰਗਾਂ ਦੀ ਭਲਾਈ ਲਈ ਪੰਜਾਬ ਦੀ ਮਾਨ ਸਰਕਾਰ ਵਚਨਵੱਧ ਹੈ। ਇਸ ਲਈ ਮੁਫਤ ਹੈਲਪਲਾਈਨ ਨੰਬਰ 14567 ਵੀ ਜਾਰੀ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਮੁਫਤ ਹੈਲਪਲਾਈਨ ਨੰਬਰ ਤੇ ਬਜ਼ੁਰਗ ਸੰਪਰਕ ਕਰਕੇ ਆਪਣੀ ਸਮੱਸਿਆ ਦੱਸ ਸਕਦੇ ਹਨ।

CATEGORIES
Share This

COMMENTS

Wordpress (0)
Disqus ( )
Translate