ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਸੁਣੀਆਂ
– ਸਿੰਚਾਈ ਲਈ ਪੂਰਾ ਪਾਣੀ ਮੁਹੱਈਆਂ ਕਰਵਾਉਣ ਲਈ ਅਬੁਲ ਖੁਰਾਣਾ ਮਾਈਨਰ ਦੀ ਨਵ ਉਸਾਰੀ ਦਾ ਕੀਤਾ ਉਦਘਾਟਨ
ਸ੍ਰੀ ਮੁਕਤਸਰ ਸਾਹਿਬ 8 ਜੂਨ
ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਾਇਜ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕੀਤਾ।
ਕੈਬਨਿਟ ਮੰਤਰੀ ਨੇ ਪੋ੍ਰਗਰਾਮ ਦੌਰਾਨ ਦੱਸਿਆ ਕਿ ਇੰਦਰਾ ਅਵਾਸ ਯੋਜਨਾ ਤਹਿਤ ਕਿਸੇ ਵੀ ਲੋੜਵੰਦ ਲਾਭਪਾਤਰੀਆਂ ਨੂੰ ਭਾਰਤ ਸਰਕਾਰ ਵਲੋਂ ਮਕਾਨ ਬਨਾਉਣ ਲਈ ਗਰਾਂਟ ਜਾਰੀ ਨਹੀਂ ਕੀਤੀ ਗਈ ਅਤੇ ਜਦੋਂ ਹੀ ਭਾਰਤ ਸਰਕਾਰ ਇਸ ਸਕੀਮ ਤਹਿਤ ਪੋਰਟਲ ਖੋਲ੍ਹ ਦਿੱਤਾ ਜਾਵੇਗਾ ਤਾਂ ਪੰਜਾਬ ਸਰਕਾਰ ਵਲੋਂ ਯੋਗ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਮਿਲ ਜਾਵੇਗਾ।
ਉਹਨਾਂ ਕਿਹਾ ਕਿ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇੇ ਆਧਾਰ ਤੇ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ।
ਆਪਣੇ ਇਸ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਨੇ ਪਿੰਡ ਗੰਦੜ ਵਿਖੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ ਤੇ ਜਾਇਜ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਸਾਰੀਆਂ ਸਮੱਸਿਆਵਾਂ ਦਾ ਜਲਦ ਹੀ ਹੱਲ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਖੇਤੀਬਾੜੀ ਦੀ ਸਿੰਚਾਈ ਲਈ ਪੂਰਾ ਪਾਣੀ ਮੁਹੱਈਆ ਕਰਵਾਉਣ ਲਈ ਅਬੁਲ ਖੁਰਾਣਾ ਮਾਈਨਰ ਦੀ ਨਵ ਉਸਾਰੀ ਦਾ ਨੀਂਹ ਪੱਥਰ ਵੀ ਰੱਖਿਆ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਅੰਗਰੇਜ਼ ਸਿੰਘ,ਕੁਲਦੀਪ ਸਿੰਘ, ਸਿਮਰਜੀਤ ਸਿੰਘ ਬਰਾੜ, ਗੁਰਵਿੰਦਰ ਸਿੰਘ, ਲਵਪ੍ਰੀਤ ਸਿੰਘ ਭੁੱਲਰ, ਮਹਾਂਵੀਰ ਸਿੰੰਘ,ਹਰਪਾਲ ਸਿੰਘ, ਨਾਨਕ ਸਿੰਘ ਵਿੱਕੀ, ਗੁਰਮੀਤ ਸਿੰਘ, ਹੈਪੀ ਰਾਜਪੂਤ, ਪ੍ਰੀਤ ਸਿੰਘ, ਜਸਪਿੰਦਰ ਸਿੰਘ, ਬਲਜੀਤ ਸਿੰਘ, ਕੁਲਵੰਤ ਸਿੰਘ, ਕੁਲਦੀਪ ਸਿੰਘ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।