ਪੋਸ਼ਣ ਅਭਿਆਨ ਨੂੰ ਮਜ਼ਬੂਤ ਕਰਨ ਲਈ ਸੂਬਾ ਅਤੇ ਰਾਜ ਪੱਧਰੀ ਪਹਿਲਕਦਮੀਆਂ

ਮਲੋਟ ਵਿਖੇ ਰਾਜ ਪੱਧਰੀ ਪੋਸ਼ਣ ਜਾਗਰੂਕਤਾ ਅਤੇ ਸਮਰਥਾ ਵਿਕਾਸ ਸਮਾਗਮ ਆਯੋਜਿਤ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ

ਮਲੋਟ, 07 ਜਨਵਰੀ:

ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਸਰਵਾਂਗੀਣ ਵਿਕਾਸ ਨੂੰ ਯਕੀਨੀ ਬਣਾਉਣ ਲਈ ਅਰਲੀ ਚਾਇਲਡਹੁਡ ਕੇਅਰ ਐਂਡ ਐਜੂਕੇਸ਼ਨ (ECCE) ਅਤੇ ਸਮੱਗਰੀਕ ਪੋਸ਼ਣ ਯੋਜਨਾ (ਪੋਸ਼ਣ ਅਭਿਆਨ) ਦੇ ਤਹਿਤ ਸੂਬਾ ਅਤੇ ਰਾਜ ਪੱਧਰ ’ਤੇ ਵਿਸ਼ਾਲ ਪੱਧਰੀ ਸਮਰਥਾ ਵਿਕਾਸ ਅਤੇ ਜਾਗਰੂਕਤਾ ਪ੍ਰੋਗਰਾਮ ਅਮਲ ਵਿੱਚ ਲਿਆਂਦੇ ਜਾ ਰਹੇ ਹਨ।

ਇਸੇ ਕੜੀ ਹੇਠ ਅੱਜ ਮਲੋਟ ਵਿਖੇ ਪੋਸ਼ਣ ਅਭਿਆਨ ਦੇ ਅਧੀਨ ਰਾਜ ਪੱਧਰੀ ਪੋਸ਼ਣ ਜਾਗਰੂਕਤਾ ਅਤੇ ਸਮਰਥਾ ਵਿਕਾਸ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸ਼ਿਰਕਤ ਕੀਤੀ। ਇਹ ਸਮਾਗਮ ਪੋਸ਼ਣ ਵੀ ਪੜਾਈ ਵੀ Tier-2, Phase 2 ਟ੍ਰੇਨਿੰਗ ਪ੍ਰੋਗਰਾਮ ਤਹਿਤ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਜਮੀਨੀ ਪੱਧਰ ’ਤੇ ਕੰਮ ਕਰ ਰਹੇ ਕਰਮਚਾਰੀਆਂ ਦੀ ਸਮਰਥਾ ਨੂੰ ਮਜ਼ਬੂਤ ਕਰਨਾ ਅਤੇ ਪੋਸ਼ਣ ਸੰਬੰਧੀ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਕਾਰਗੁਜ਼ਾਰੀ ਯਕੀਨੀ ਬਣਾਉਣਾ ਸੀ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ’ਤੇ ਇਸ ਵਿਭਾਗ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਪੰਜ ਹਜ਼ਾਰ ਆਂਗਣਾੜੀ ਵਰਕਰਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਛੇ ਹਜ਼ਾਰ ਆਂਗਣਵਾੜੀ ਤੇ ਹੈਲਪਰ ਭਰਤੀ ਕੀਤੇ ਜਾਣਗੇ। ਇੱਕ ਹਜ਼ਾਰ ਆਂਗਣਵਾੜੀ ਸੈਂਟਰ ਆਧੁਨਿਕ ਤਰੀਕੇ ਦੇ ਬਣਾਏ ਗਏ ਹਨ ਅਤੇ ਹਰੇਕ ਆਂਗਣਵਾੜੀ ਸੈਂਟਰ ’ਤੇ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਇਹ ਸੈਂਟਰ ਸਕੂਲਾਂ ਦੇ ਸਮਾਨ ਹੀ ਕੰਮ ਕਰਨ ਅਤੇ ਇੱਥੇ ਪੜ੍ਹਨ ਆਉਣ ਵਾਲੇ ਬੱਚਿਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਆਪਣੇ ਸੰਬੋਧਨ ਵਿੱਚ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਂ ਅਤੇ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨੂੰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੋਸ਼ਣ ਅਭਿਆਨ ਅਤੇ ECCE  ਦੋਵੇਂ ਇਕ- ਦੂਜੇ ਨਾਲ ਗੂੜ੍ਹੀ ਤਰ੍ਹਾਂ ਜੁੜੀਆਂ ਪਹਿਲਕਦਮੀਆਂ ਹਨ, ਕਿਉਂਕਿ ਸਹੀ ਪੋਸ਼ਣ ਤੋਂ ਬਿਨਾਂ ਬੱਚਿਆਂ ਦਾ ਸਿੱਖਣ ਅਤੇ ਵਿਕਾਸ ਸੰਭਵ ਨਹੀਂ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸ਼ਣ ਅਭਿਆਨ ਇੱਕ ਬਹੁ-ਵਿਭਾਗੀ ਯੋਜਨਾ ਹੈ, ਜਿਸ ਵਿੱਚ ਸਿਹਤ, ਮਹਿਲਾ ਅਤੇ ਬਾਲ ਵਿਕਾਸ, ਸਿੱਖਿਆ, ਪੀਣ ਵਾਲਾ ਪਾਣੀ ਅਤੇ ਸਫਾਈ ਵਰਗੇ ਵਿਭਾਗਾਂ ਦੀ ਸਾਂਝੀ ਭੂਮਿਕਾ ਹੈ। ਉਨ੍ਹਾਂ ਨੇ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਨੂੰ ਅਹਿਮ ਦੱਸਦਿਆਂ ਕਿਹਾ ਕਿ ਲਗਾਤਾਰ ਟ੍ਰੇਨਿੰਗ ਅਤੇ ਸਮਰਥਾ ਵਿਕਾਸ ਨਾਲ ਹੀ ਯੋਜਨਾਵਾਂ ਦੇ ਲਾਭ ਅਸਲ ਹੱਕਦਾਰਾਂ ਤੱਕ ਪਹੁੰਚ ਸਕਦੇ ਹਨ।

ਇਸਦੇ ਨਾਲ ਹੀ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ NEP-2020 ਅਤੇ NCF-FS 2022 ਦੇ ਅਨੁਸਾਰ ECCE ਨੂੰ ਮਜ਼ਬੂਤ ਕਰਨ ਲਈ ਆਂਗਣਵਾੜੀ ਸੁਪਰਵਾਈਜ਼ਰਾਂ ਅਤੇ ਵਰਕਰਾਂ ਲਈ ਵਿਸਤ੍ਰਿਤ ਸੂਬਾ- ਪੱਧਰੀ ਟ੍ਰੇਨਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਹੇਠ 3 ਤੋਂ 6 ਸਾਲ ਦੇ ਬੱਚਿਆਂ ਲਈ ਪਲੇ-ਬੇਸਡ, ਬੱਚਾ-ਕੇਂਦਰਿਤ ਅਤੇ ਵਿਕਾਸਾਤਮਕ ਡੋਮੇਨਾਂ ’ਤੇ ਆਧਾਰਿਤ ਸਿੱਖਿਆ ਲਾਗੂ ਕੀਤੀ ਜਾ ਰਹੀ ਹੈ।

ECCE ਟ੍ਰੇਨਿੰਗ ਲਈ Cascade Model ਅਪਨਾਇਆ ਗਿਆ ਹੈ, ਜਿਸ ਅਧੀਨ ਪਹਿਲਾਂ ਸਟੇਟ ਲੈਵਲ ਮਾਸਟਰ ਟ੍ਰੇਨਰਾਂ ਨੂੰ ਟ੍ਰੇਨ ਕੀਤਾ ਜਾਂਦਾ ਹੈ, ਜੋ ਅੱਗੇ ਚੱਲ ਕੇ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਆਂਗਣਵਾੜੀ ਵਰਕਰਾਂ ਨੂੰ ਟ੍ਰੇਨ ਕਰਦੇ ਹਨ। ਟ੍ਰੇਨਿੰਗ ਦੌਰਾਨ Weekly Play-based Calendar, Daily Schedule, Observation-based Assessment Tools ਅਤੇ Aadharshila Curriculum (2024) ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ Foundational Literacy & Numeracy (FLN) ਨੂੰ ਮਜ਼ਬੂਤ ਕੀਤਾ ਜਾ ਸਕੇ।

ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ, ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਅਧਿਕਾਰੀਆਂ, ਪੋਸ਼ਣ ਵਿਸ਼ੇਸ਼ ਗਿਆਨ ਅਤੇ ਫੀਲਡ ਪੱਧਰ ’ਤੇ ਕੰਮ ਕਰ ਰਹੇ ਕਰਮਚਾਰੀਆਂ ਨੇ ਭਾਗ ਲਿਆ। ਟ੍ਰੇਨਿੰਗ ਸੈਸ਼ਨਾਂ ਵਿੱਚ ਪੋਸ਼ਣ ਅਭਿਆਨ ਅਤੇ ECCE ਦੀ ਕਾਰਗੁਜ਼ਾਰੀ, ਡਾਟਾ ਆਧਾਰਿਤ ਨਿਗਰਾਨੀ, ਵਿਹਾਰਕ ਬਦਲਾਅ ਸੰਚਾਰ, ਕਮਿਊਨਿਟੀ ਜਾਗਰੂਕਤਾ ਅਤੇ ਜਮੀਨੀ ਪੱਧਰ ’ਤੇ ਚੁਣੌਤੀਆਂ ਅਤੇ ਹੱਲਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਅਧਿਕਾਰੀਆਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਟ੍ਰੇਨਿੰਗ ਅਤੇ ਜਾਗਰੂਕਤਾ ਪ੍ਰੋਗਰਾਮ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੜਾਅਵਾਰ ਤੌਰ ’ਤੇ ਕਰਵਾਏ ਜਾ ਰਹੇ ਹਨ, ਤਾਂ ਜੋ ਮਾਂ ਅਤੇ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਬੁਨਿਆਦੀ ਸਿੱਖਿਆ ਦੇ ਲਕਸ਼ਾਂ ਨੂੰ ਨਿਰਧਾਰਿਤ ਸਮੇਂ ਅੰਦਰ ਪ੍ਰਾਪਤ ਕੀਤਾ ਜਾ ਸਕੇ।

ਸਮਾਗਮ ਦਾ ਸਮਾਪਨ ਮਾਂ ਅਤੇ ਬੱਚਿਆਂ ਦੇ ਸਰਵਾਂਗੀਣ ਵਿਕਾਸ, ਵਿਭਾਗੀ ਤਾਲਮੇਲ ਮਜ਼ਬੂਤ ਕਰਨ ਅਤੇ ਸਿਹਤਮੰਦ ਪੰਜਾਬ ਦੇ ਨਿਰਮਾਣ ਲਈ ਸਾਂਝੇ ਸੰਕਲਪ ਨਾਲ ਕੀਤਾ ਗਿਆ।

ਇਸ ਮੌਕੇ ਸ੍ਰੀ ਅਮਰਜੀਤ ਸਿੰਘ ਭੁੱਲਰ ਡਿਪਟੀ ਡਾਇਰੈਕਟਰ ਸਮਾਜਿਕ ਸੁਰੱਖਿਆ ਵਿਭਾਗ, ਡਾ. ਉਰਵਸ਼ੀ ਜੁਆਂਇੰਟ ਆਡਵਾਈਜ਼ਰ ਪੀ.ਡੀ.ਸੀ., ਸ੍ਰੀਮਤੀ ਰਤਨਦੀਪ ਕੌਰ ਸੰਧੂ, ਸ੍ਰੀਮਤੀ ਰਾਜਵੰਤ ਕੌਰ ਸੀ.ਡੀ.ਪੀ.ਓ. ਮਲੋਟ, ਨਿੱਜੀ ਸਹਾਇਕ ਸ੍ਰੀ ਅਰਸ਼ਦੀਪ ਸਿੰਘ, ਗਗਨਦੀਪ ਸਿੰਘ ਔਲਖ, ਲਵ ਬੱਤਰਾ ਅਤੇ ਸਮਸ਼ੇਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus ( )
Translate