ਸਰਕਾਰੀ ਆਸ਼ਵਾਸਨ ਕਮੇਟੀ ਦੀ ਚੇਅਰਮੈਨੀ ਨੂੰ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਜਾਵੇਗਾ : ਵਿਧਾਇਕ ਗਿੱਲ

ਬਠਿੰਡਾ, 8 ਜੂਨ : ਮਾਨਯੋਗ ਸਪੀਕਰ, ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2023-24 ਲਈ ਸਦਨ ਵੱਖ-ਵੱਖ ਕਮੇਟੀਆਂ ਲਈ ਲਗਾਏ ਗਏ ਚੇਅਰਮੈਨਾਂ ਵਿੱਚੋਂ ਬਠਿੰਡਾ ਸ਼ਹਿਰੀ ਤੋਂ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੂੰ ਸਰਕਾਰੀ ਆਸ਼ਵਾਸਨ ਕਮੇਟੀ ਦਾ ਚੇਅਰਮੈਨ ਲਗਾਇਆ ਗਿਆ ਹੈ।

        ਸ. ਜਗਰੂਪ ਸਿੰਘ ਗਿੱਲ ਨੇ ਸਰਕਾਰੀ ਆਸ਼ਵਾਸਨ ਕਮੇਟੀ ਦੇ ਚੇਅਰਮੈਨ ਦੀ ਮਿਲੀ ਇਸ  ਜਿੰਮੇਵਾਰੀ ਦਾ ਜਿੱਥੇ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕੀਤਾ, ਉਥੇ ਹੀ ਉਨ੍ਹਾਂ ਕਿਹਾ ਕਿ ਉਹ ਆਪਣੀ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਦ੍ਰਿੜ ਇਰਾਦੇ ਨਾਲ ਨਿਭਾਉਣਗੇ।

        ਸ. ਗਿੱਲ ਨੇ ਦੱਸਿਆ ਕਿ ਉਨ੍ਹਾਂ ਦੇ ਨਾਲ ਸ੍ਰੀ ਰਮਨ ਅਰੋੜਾ, ਡਾ. ਕਸ਼ਮੀਰ ਸਿੰਘ ਸੋਹਲ, ਸ੍ਰੀ ਲਖਬੀਰ ਸਿੰਘ ਰਾਏ, ਸ੍ਰੀ ਰਣਬੀਰ ਸਿੰਘ, ਸ੍ਰੀ ਫੌਜਾ ਸਿੰਘ, ਸ੍ਰੀ ਸੀਤਲ ਅੰਗੁਰਾਲ, ਸ੍ਰੀ ਬਰਿੰਦਰ ਕੁਮਾਰ ਗੋਇਲ ਵਕੀਲ, ਸ੍ਰੀ ਅਸ਼ੋਕ ਪਰਾਸ਼ਰ, ਸ੍ਰੀਮਤੀ ਨਰਿੰਦਰ ਕੌਰ ਭਰਾਜ, ਸ੍ਰੀ ਬਲਵਿੰਦਰ ਸਿੰਘ ਧਾਲੀਵਾਲ, ਸ੍ਰੀ ਪਰਗਟ ਸਿੰਘ ਪੋਆਰ ਅਤੇ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ।

        ਇੱਥੇ ਇਹ ਵੀ ਦੱਸਣਯੋਗ ਕਿ ਸ. ਗਿੱਲ ਇਸ ਤੋਂ ਪਹਿਲਾਂ ਸਾਲ 2022-23 ਦੌਰਾਨ ਸਥਾਨਕ ਸਰਕਾਰਾਂ ਕਮੇਟੀ ਦੇ ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।

        ਇਸ ਮੌਕੇ ਹਲਕਾ ਬਠਿੰਡਾ ਸ਼ਹਿਰੀ ਦੇ ਪਾਰਟੀ ਆਗੂਆਂ, ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਸ. ਗਿੱਲ ਨੂੰ ਇਸ ਮਿਲੀ ਨਵੀਂ ਜਿੰਮੇਵਾਰੀ ਦੀਆਂ ਵਧਾਈਆਂ ਵੀ ਦਿੱਤੀਆਂ। 

CATEGORIES
TAGS
Share This

COMMENTS

Wordpress (0)
Disqus (0 )
Translate