ਸਿਹਤ ਵਿਭਾਗ ਵਲੋਂ ਵਿਸ਼ਵ ਵਾਤਾਵਰਣ ਦਿਵਸ ਦੇ ਉਪਲਕਸ ਵਿੱਚ ਵੰਡੇ ਕੱਪੜੇ ਦੇ ਥੈਲੇ


ਪਲਾਸਟਿਕ ਮਿੰਟਾਂ ਲਈ ਲਾਭਦਾਇਕ ਅਤੇ ਦਹਾਕਿਆਂ ਲਈ ਨੁਕਸਾਨਦੇਹ ਹੈ- ਸਿਵਿਲ ਸਰਜਨ
ਸ੍ਰੀ ਮੁਕਤਸਰ ਸਾਹਿਬ 9 ਜੂਨ  
    ਸਿਹਤ ਵਿਭਾਗ ਵਲੋਂ ਦਫਤਰ ਸਿਵਲ ਸਰਜਨ ਸ਼ੀ੍ਰ ਮੁਕਤਸਰ ਸਾਹਿਬ ਵਿਖੇ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ਵਿਚ ਸਮਾਗਮ ਕੀਤਾ ਗਿਆ, ਜਿਸ ਵਿੱਚ ਦਫਤਰ ਦੇ ਸਮੂਹ ਸਟਾਫ ਨੂੰ ਪਲਾਸਟਿਕ ਦੀ ਵਰਤੋਂ ਦੀ ਵਾਤਾਵਰਣ ਤੇ ਪੈ ਰਹੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ ।
                      ਇਸ ਮੌਕੇ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਸਮੂਹ ਸਟਾਫ ਨੂੰ ਪਲਾਸਟਿਕ ਦੇ ਲਫਾਫੇ ਹੋਰ ਪਲਾਸਟਿਕ ਨਾ ਵਰਤਣ ਸਬੰਧੀ ਪ੍ਰਣ ਦਵਾਇਆ ਗਿਆ ਅਤੇ ਸਟਾਫ ਨੂੰ ਕਪੜੇ ਦੇ ਬਣੇ ਥੈਲੇ ਵੰਡੇ ਗਏ ।
                        ਇਸ  ਮੌਕੇ ਡਾ ਰੰਜੂ ਸਿੰਗਲਾ ਸਿਵਲ ਸਰਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰੇਕ ਸਾਲ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ ਅਤੇ ਇਸ ਸਾਲ ਸਿਹਤ ਵਿਭਾਗ ਵਲੋਂ ਵਾਤਾਵਰਣ ਸਬੰਧੀ ਹਫਤਾ ਮਨਾਇਆ ਜਾ ਰਿਹਾ ਹੈ ।
                   ਉਨ੍ਹਾ ਕਿਹਾ ਯੂ.ਐਨ.ਓ. ਵਲੋਂ ਇਸ ਸਾਲ ਦਾ ਥੀਮ “ਪਲਾਸਟਿਕ ਪ੍ਰਦੂਸ਼ਣ ਨੂੰ ਹਰਾਈਏ” ਹੈ। ਉਨ੍ਹਾ ਕਿਹਾ ਕਿ ਪਲਾਸਟਿਕ ਮਿੰਟਾਂ ਲਈ ਲਾਭਦਾਇਕ ਅਤੇ ਦਹਾਕਿਆਂ ਲਈ ਨੁਕਸਾਨਦੇਹ ਹੈ।ਪਲਾਸਟਿਕ ਦੀਆਂ ਬੋਤਲਾਂ ਨਸ਼ਟ ਹੋਣ ਲਈ 450 ਸਾਲ, ਪਲਾਸਟਿਕ ਸਟ੍ਰਾਸ ਨਸ਼ਟ ਹੋਣ ਲਈ 200 ਸਾਲ ਅਤੇ ਪਲਾਸਟਿਕ ਦੇ ਲਫਾਫੇ ਨਸ਼ਟ ਹੋਣ ਲਈ 20 ਸਾਲ ਲਗਦੇ ਹਨ।ਸਾਡੀ ਧਰਤੀ ਸਾਡੀ ਜਿੰਮੇਵਾਰੀ ਹੈ ਇਸ ਲਈ ਸਾਨੂੰ ਸਿੰਗਲ ਯੂਜ਼ ਪਲਾਸਟਿਕ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਆਪਣੇ ਵਾਤਾਵਰਣ ਦੀ ਸੰਭਾਲ ਕਰਨ ਅਤੇ ਵੱਧ ਤੋ ਵੱਧ ਪੌਦੇ ਲਗਾ ਕੇ ਵਾਤਾਵਰਣ ਨੂੰ ਹਰਾ ਭਰਾ ਕਰਨਾ ਹੈ ਅਤੇ ਇਸ ਸਬੰਧੀ ਹੋਰ ਲੋਕਾਂ ਨੁ ਵੀ ਪ੍ਰੇਰਿਤ ਕਰਨਾ ਹੈ।
                 ਇਸ ਮੌਕੇ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ ਨੇ ਸ਼ੁੱਧ ਵਾਤਾਵਰਣ ਦੇ ਮਨੁੱਖੀ ਜੀਵਨ ਵਿੱਚ ਮਹੱਤਵ ਬਾਰੇ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਵਾਤਾਵਰਣ ਦੀ ਬਹਾਲੀ, ਜੋ ਕਿ ਮਨੁੱਖ ਦੁਆਰਾ ਜੰਗਲਾਂ, ਪਹਾੜਾਂ ਅਤੇ ਸਮੁੰਦਰਾਂ ਵਿੱਚ ਮਨੁੱਖੀ ਗਤੀਵਿਧੀਆਂ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਪੁਨਰਜੀਵਤ ਕਰਨ ਤੇ ਕੇਂਦਰਿਤ ਹੈ। ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਅਸੀਂ ਪ੍ਰਦੂਸ਼ਣ ਨੂੰ ਘਟਾ ਕੇ ਨਵੇਂ ਉਪਾਵਾਂ ਨੂੰ ਅਪਣਾ ਕੇ ਅਸੀਂ ਵਾਤਾਵਰਣ ਪ੍ਰਣਾਲੀ ਨੂੰ ਬਹਾਲ ਕਰਨ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ। ਸਾਨੂੰ ਆਲੇ ਦੁਆਲੇ ਵਿੱਚ ਵੱਧ ਤੋਂ ਵੱਧ ਰੁੱਖ ਲਗਾ ਕੇ, ਆਪਣੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖ ਕੇ, ਪਾਣੀ ਦੀ ਦੁਰਵਰਤੋਂ ਘੱਟ ਕਰਕੇ, ਊਰਜਾ ਕੁਸ਼ਲ ਉਪਕਰਣਾ ਦੀ ਵਰਤੋਂ ਕਰਕੇ, ਆਪਣੇ ਨਿੱਜੀ ਆਵਾਜਾਈ ਦੇ ਸਾਧਨਾਂ ਦੀ ਵਰਤੋਂ ਨਾ ਕਰਕੇ ਜਨਤਕ ਆਵਾਜਾਈ ਦੀ ਵਰਤੋਂ ਕਰਕੇ,  ਅਸੀਂ ਆਪਣੇ ਆਲੇ ਦੁਆਲੇ ਦੇ ਵਾਤਾਵਰਣ ਨੂੰ ਫਿਰ ਤੋਂ ਤਾਜ਼ਾ ਕਰ ਸਕਦੇ ਹਾਂ।
               ਇਸ ਮੌਕੇ ਡਾ. ਬੰਦਨਾ ਬਾਂਸਲ ਡੀ.ਐਮ.ਸੀ. ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਕੋਰੋਨਾ ਦੀ ਮਹਾਂਮਾਰੀ ਦੇ ਦੌਰ ਵਿੱਚ ਦੁਨੀਆਂ ਭਰ ਦੇ ਲੋਕਾਂ ਨੇ ਆਕਸੀਜਨ ਦੀ ਘਾਟ ਦੇਖੀ ਹੈ ਅਤੇ ਰੁੱਖ ਆਕਸੀਜਨ ਦਾ ਕੁਦਰਤੀ ਤੋਹਫਾ ਹਨ, ਜਿਸ ਨੁੰ ਅਸੀ ਭੁੱਲ ਗਏ ਹਾਂ ਇਸ ਲਈ ਸਾਨੂੰ ਪਲਾਸਟਿਕ ਦੀ ਦੀ ਵਰਤੋਂ ਨਹੀ ਕਰਨੀ ਚਾਹੀਦੀ ਅਤੇ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ।ਇਸ ਮੌਕੇ ਬੰਦਨਾ ਬਾਂਸਲ ਡੀ.ਐਮ.ਸੀ.,ਡਾ ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ, ਸੁਖਮੰਦਰ ਸਿੰਘ ਜਿਲ਼੍ਹਾ ਮਾਸ ਮੀਡੀਆ ਅਫਸਰ, ਦੀਪਕ ਕੁਮਾਰ ਡੀ.ਪੀ.ਐਮ., ਮਨਪ੍ਰੀਤ ਕੌਰ,ਸਤਵੀਰ ਕੌਰ ਸੁਪਰਡੈਂਟ, ਲਾਲ ਚੰਦ,ਭਗਵਾਨ ਦਾਸ ਜਿਲ੍ਹਾ ਸਿਹਤ ਅਫਸਰ, ਭੁਪਿੰਦਰ ਸਿੰਘ ਅਤੇ ਦਫਤਰ ਦੇ ਸਮੂਹ ਸਟਾਫ ਹਾਜ਼ਰ ਸੀ।

CATEGORIES
TAGS
Share This

COMMENTS

Wordpress (0)
Disqus (0 )
Translate