ਜੀ-20 ਦੇ ਸਿੱਖਿਆ ਪ੍ਰੋਗਰਾਮ ਦਾ ਪ੍ਰਚਾਰ ਅਤੇ ਪ੍ਰਸਾਰ ਕਰੇਗਾ ਸਿੱਖਿਆਂ ਵਿਭਾਗ -ਡੀਈਓ ਦੌਲਤ ਰਾਮ

ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਮੀਟਿੰਗ ਕਰਕੇ ਪ੍ਰਚਾਰ ਪ੍ਰਸਾਰ ਪ੍ਰੋਗਰਾਮ ਦੀ ਕੀਤੀ ਸਮੀਖਿਆਂ

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਅਗਵਾਈ ਵਿੱਚ ਜ਼ਿਲੇ ਦੇ ਸਮੂਹ ਬੀਪੀਈਓ,ਬੀਐਮਟੀ,ਅਵਾਰਡੀ ਅਧਿਆਪਕਾਂ ਅਤੇ ਵਿਭਾਗ ਦੇ ਸਹਿਯੋਗੀ ਸੱਜਣਾਂ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ।ਹਾਜਰੀਨ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਨੇ ਕਿਹਾ ਕਿ ਸਾਡੇ ਸਾਰਿਆਂ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਵਾਰ ਜੀ- 20 ਮੈਂਬਰ ਦੇਸ਼ਾਂ ਦੀ ਮੇਜ਼ਬਾਨੀ ਭਾਰਤ ਵੱਲੋਂ ਕੀਤੀ ਜਾ ਰਹੀ। ਉਹਨਾਂ ਕਿਹਾ ਕਿ ਜੀ-20 ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਖਾਸ ਤੌਰ ਤੇ ਸਿੱਖਿਆ ਪ੍ਰੋਗਰਾਮਾਂ ਦਾ ਪ੍ਰਚਾਰ ਅਤੇ ਪ੍ਰਸਾਰ ਦੀ ਜੁੰਮੇਵਾਰੀ ਸਾਡੇ ਸਿੱਖਿਆ ਵਿਭਾਗ ਨੇ ਨਿਭਾਉਣੀ ਹੈ। ਉਹਨਾਂ ਕਿਹਾ ਕਿ ਇਸ ਲਈ ਜਨ ਭਾਗੀਦਾਰੀ ਨੂੰ ਮਜ਼ਬੂਤ ਕੀਤਾ ਜਾਣਾ ਹੈ। ਉਹਨਾਂ ਕਿਹਾ ਕਿ ਜੀ -20 ਦੇ ਮੈਂਬਰ ਦੇਸ ਸਿੱਖਿਆ ਦੇ ਪ੍ਰਸਾਰ ਲਈ ਮਿਲ ਕੇ ਯਤਨ ਕਰ ਰਹੇ ਹਨ। ਸਿੱਖਿਆ ਇਹਨਾਂ ਦੇਸ਼ਾਂ ਦੇ ਏਜੰਡੇ ਦਾ ਮੁੱਖ ਹਿੱਸਾ ਹੈ। ਮੁੱਢਲੀ ਸਾਖਰਤਾ ਅਤੇ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਕਿਹਾ ਕਿ ਇਸ ਤੋਂ ਬਾਅਦ ਬਲਾਕ,ਕਲੱਸਟਰ ਅਤੇ ਪਿੰਡ ਪੱਧਰ ਤੇ ਮੀਟਿੰਗਾਂ ਕੀਤੀਆਂ ਜਾਣ।ਜਿਸ ਵਿੱਚ ਸਮੂਹ ਸੀਐਚਟੀ, ਅਧਿਆਪਕਾਂ, ਸਕੂਲ ਪ੍ਰਬੰਧਕ ਕਮੇਟੀ ਮੈਂਬਰ, ਵਿਦਿਆਰਥੀਆਂ ਦੇ ਮਾਪੇ,ਸਮਾਜ ਸੇਵੀ ਅਤੇ ਪਤਵੰਤਿਆਂ ਦਾ ਹਿੱਸਾ ਲੈਣਾ ਯਕੀਨੀ ਬਣਾਇਆ ਜਾਵੇ ਤਾਂ ਜ਼ੋ ਇਸ ਪ੍ਰੋਗਰਾਮ ਨੂੰ ਜਨ-ਜਨ ਤੱਕ ਪਹੁੰਚਾਇਆ ਜਾ ਸਕੇ। ਇਸ ਮੀਟਿੰਗ ਨੂੰ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਰਜਿੰਦਰ ਕੁਮਾਰ ਨੇ ਵੀ ਸੰਬੋਧਨ ਕਰਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਸਹਿ ਵਿਦਿਅਕ ਮੁਕਾਬਲੇ ਕਰਵਾਏ ਜਾਣਗੇ।
ਇਸ ਮੌਕੇ ਤੇ ਬੀਪੀਈਓ ਨਰਿੰਦਰ ਸਿੰਘ, ਬੀਪੀਈਓ ਸਤੀਸ਼ ਮਿਗਲਾਨੀ, ਬੀਪੀਈਓ ਅਜੇ ਛਾਬੜਾ, ਬੀਪੀਈਓ ਸੁਨੀਲ ਕੁਮਾਰ, ਬੀਪੀਈਓ ਭਾਲਾ ਰਾਮ, ਸਮੂਹ ਬੀਐਮਟੀ ,ਡੀ ਐਸ ਐਮ ਪ੍ਰਦੀਪ ਕੰਬੋਜ,ਜੇਈ ਸੁਰੇਸ਼ ਕੁਮਾਰ,ਮਨੋਜ ਗੁਪਤਾ, ਸੁਰਿੰਦਰ ਕੰਬੋਜ,ਸਿਮਲਜੀਤ ਸਿੰਘ,ਸਵੀਕਾਰ ਗਾਂਧੀ ,ਕ੍ਰਿਸ਼ਨ ਕੰਬੋਜ,ਸਮੇਤ ਜ਼ਿਲ੍ਹੇ ਦੇ ਸਮੂਹ ਸਟੇਟ ਅਵਾਰਡੀ ਅਧਿਆਪਕਾਂ ਸਮਾਜ ਸੇਵੀ ਅਤੇ ਵਿਭਾਗ ਦੇ ਸਹਿਯੋਗੀ ਸੱਜਣ ਮੌਜੂਦ ਸਨ।

CATEGORIES
TAGS
Share This

COMMENTS

Wordpress (0)
Disqus (0 )
Translate