ਮੁੱਖ ਮੰਤਰੀ ਭਗਵੰਤ ਮਾਨ ਹੁਣ ਇੰਨੇ ਵਜੇ ਪੁੱਜਣਗੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿੱਚ ਸਪਸ਼ਟੀਕਰਨ ਦੇਣ, ਸਮਾਂ ਫਾਈਨਲ ਹੋਇਆ
ਸ੍ਰੀ ਅਮ੍ਰਿਤਸਰ ਸਾਹਿਬ 15 ਜਨਵਰੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਵੱਲੋਂ ਅੱਜ 15 ਜਨਵਰੀ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿੱਚ ਸਪਸ਼ਟੀਕਰਨ ਦੇਣ ਲਈ ਤਲਬ ਕੀਤਾ ਗਿਆ ਹੈ। ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਸਵੇਰੇ 10:30 ਵਜੇ ਦਾ ਸਮਾਂ ਰੱਖਿਆ ਗਿਆ ਸੀ ਤੇ ਬਾਅਦ ਵਿੱਚ ਇਹ ਸਮਾਂ ਦੁਪਹਿਰ 4 ਵਜੇ ਕਰ ਦਿੱਤਾ ਗਿਆ ਸੀ। ਜਦੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇਹ ਬੇਨਤੀ ਕੀਤੀ ਗਈ ਸੀ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਲਈ ਰਾਸ਼ਟਰਪਤੀ ਦੇ ਪ੍ਰੋਗਰਾਮ ਵਿੱਚ ਜਾਣਾ ਛੱਡ ਸਕਦੇ ਹਨ ਤੇ ਉਹ 10 ਵਜੇ ਤੋਂ ਹੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਜਾਣਗੇ। ਕੱਲ ਤੱਕ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਮਾਂ ਫਾਈਨਲ ਨਹੀਂ ਕੀਤਾ ਗਿਆ ਸੀ ਪਰ ਥੋੜੀ ਦੇਰ ਪਹਿਲਾਂ ਮਿਲੀ ਜਾਣਕਾਰੀ ਅਨੁਸਾਰ ਇਹ ਸਮਾਂ ਫਾਈਨਲ ਹੋ ਗਿਆ ਹੈ ਜਿਸ ਤਹਿਤ ਦੁਪਹਿਰ 11 ਵਜੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਦਫਤਰ ਵਿਖੇ ਪੇਸ਼ ਹੋਣਗੇ। ਇਸ ਸਮੇਂ ਉਪਰ ਲੋਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।



