ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਸਰਹੱਦੀ ਜ਼ਿਲਿ੍ਆਂ ਵਿੱਚ ਨਸ਼ਿਆਂ ਵਿਰੁੱਧ 4-ਰੋਜ਼ਾ ਪੈਦਲ ਯਾਤਰਾ ਦੀ ਕਰਨਗੇ ਅਗਵਾਈ

9 ਤੋਂ 12 ਫਰਵਰੀ ਤੱਕ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਅਬੋਹਰ ਵਿੱਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ

ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੜ ਵਸੇਬਾ ਅਤੇ ਰੁਜ਼ਗਾਰ-ਕੇਂਦ੍ਰਿਤ ਪਹੁੰਚ ਅਪਣਾਉਣ ਦਾ ਸੱਦਾ

ਚੰਡੀਗੜ੍ਹ, 3 ਫਰਵਰੀ:

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬੇ ਵਿੱਚ ਨਸ਼ਿਆਂ ਦੀ  ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ  ਤੀਬਰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਵੇਰਵੇ ਸਾਂਝੇ ਕੀਤੇ। ਇਸ ਮੁਹਿੰਮ ਵਿੱਚ ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸਰਹੱਦੀ ਜ਼ਿਲਿ੍ਹਆਂ ਵਿੱਚ ਚਾਰ-ਰੋਜ਼ਾ ਜਾਗਰੂਕਤਾ ਪੈਦਲ ਯਾਤਰਾ ਸ਼ਾਮਲ ਹੈ, ਜਿਸਦਾ ਉਦੇਸ਼ ਨਸ਼ਿਆਂ ਵਿਰੁੱਧ ਜਨਤਕ ਭਾਗੀਦਾਰੀ ਨੂੰ ਲਾਮਬੰਦ ਕਰਨਾ ਹੈ।

ਰਾਜਪਾਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਰੈੱਡ ਕਰਾਸ ਸੋਸਾਇਟੀ ਦੇ ਯਤਨਾਂ ਨਾਲ, ਪੈਦਲ ਯਾਤਰਾ ਦਾ ਉਦੇਸ਼ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਦੁਹਰਾਇਆ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨਾ ਅਤੇ ਨਿਰੰਤਰ ਜਨਤਕ ਜਾਗਰੂਕਤਾ ਦੇ ਨਾਲ-ਨਾਲ  ਮੁੜ ਵਸੇਬਾ ਅਤੇ ਰੁਜ਼ਗਾਰ ਪੈਦਾ ਕਰਨਾ ਮੁੱਖ ਤਰਜੀਹ ਹੋਣੀ ਚਾਹੀਦੀ ਹੈ । ਉਨ੍ਹਾਂ ਸਮਾਜ ਦੇ ਸਾਰੇ ਵਰਗਾਂ ਨੂੰ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਅਪੀਲ ਕੀਤੀ।

ਪੈਦਲ ਯਾਤਰਾ ਦਾ ਵਿਸਤ੍ਰਿਤ ਸਮਾਂ-ਸਾਰਣੀ ਹੇਠ ਲਿਖੇ ਅਨੁਸਾਰ ਹੈ:

 9 ਫਰਵਰੀ, 2026 (ਸਵੇਰੇ 11:30 ਵਜੇ) – ਤਰਨ ਤਾਰਨ:

ਸ਼੍ਰੀ ਗੁਰੂ ਅਰਜਨ ਦੇਵ ਸਕੂਲ ਤੋਂ ਪੁਲਿਸ ਗਾਰਡਾਂ ਰਾਹੀਂ ਪੁਲਿਸ ਲਾਈਨਾਂ ਤੱਕ

10 ਫਰਵਰੀ, 2026 (ਸਵੇਰੇ 11:30 ਵਜੇ) – ਫਿਰੋਜ਼ਪੁਰ:

ਸਾਰਾਗੜ੍ਹੀ ਮੈਮੋਰੀਅਲ ਤੋਂ ਸਰਕਾਰੀ ਸਕੂਲ ਆਫ਼ ਐਮੀਨੈਂਸ, ਫਿਰੋਜ਼ਪੁਰ ਸ਼ਹਿਰ ਤੱਕ

11 ਫਰਵਰੀ, 2026 (ਦੁਪਹਿਰ 12:00 ਵਜੇ) – ਫਾਜ਼ਿਲਕਾ:

ਸੰਜੀਵ ਸਿਨੇਮਾ, ਫਾਜ਼ਿਲਕਾ ਤੋਂ ਘੰਟਾਘਰ, ਫਾਜ਼ਿਲਕਾ ਤੱਕ

12 ਫਰਵਰੀ, 2026 (ਸਵੇਰੇ 11:30 ਵਜੇ) – ਅਬੋਹਰ (ਫਾਜ਼ਿਲਕਾ): ਨਗਰ ਨਿਗਮ ਦਫ਼ਤਰ, ਅਬੋਹਰ ਤੋਂ ਡੀ.ਏ.ਵੀ. ਕਾਲਜ, ਅਬੋਹਰ ਤੱਕ

ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਨਸ਼ਿਆਂ ਦੀ ਦੁਰਵਰਤੋਂ ਸਿਰਫ਼ ਇੱਕ ਸਥਾਨਕ ਜਾਂ ਸੂਬੇ ਦਾ ਮੁੱਦਾ ਨਹੀਂ ਹੈ ਸਗੋਂ ਇੱਕ ਆਲਮੀ ਚੁਣੌਤੀ ਹੈ, ਜਿਸ ਲਈ ਨਿਰੰਤਰ ਅਤੇ ਸਮੂਹਿਕ ਯਤਨਾਂ ਦੀ ਲੋੜ ਹੈ।

ਰਾਜਪਾਲ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨਿਰੰਤਰ ਅਤੇ ਸੁਹਿਰਦ ਹੋਣੀ ਚਾਹੀਦੀ ਹੈ ਅਤੇ ਸਮਾਜਿਕ, ਧਾਰਮਿਕ, ਰਾਜਨੀਤਿਕ ਅਤੇ ਵਿਦਿਅਕ ਸੰਸਥਾਵਾਂ, ਗੈਰ-ਸਰਕਾਰੀ ਸੰਗਠਨਾਂ ਅਤੇ ਹੋਰ ਸੰਗਠਨਾਂ ਨੂੰ ਇਸ ਜਨ- ਅੰਦੋਲਨ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਸਮਰਥਨ ਦੇਣ ਦਾ ਸੱਦਾ ਦਿੱਤਾ। ਇਹ ਮੁਹਿੰਮ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸਾਂਝੇ ਟੀਚੇ ਵੱਲ ਸਮਾਜ ਦੇ ਸਾਰੇ ਵਰਗਾਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕਰਦੀ ਹੈ।

ਉਨ੍ਹਾਂ ਦੁਹਰਾਇਆ ਕਿ ਅਰਥਪੂਰਨ ਤਬਦੀਲੀ ਸਿਰਫ ਸਰਗਰਮ ਭਾਗੀਦਾਰੀ, ਨਿਰੰਤਰ ਯਤਨਾਂ ਅਤੇ ਪੁਨਰਵਾਸ ’ਤੇ ਧਿਆਨ ਕੇਂਦਰਿਤ ਕਰਕੇ ਅਤੇ ਪ੍ਰਭਾਵਿਤ ਵਿਅਕਤੀਆਂ ਨੂੰ ਪੂਰੇ ਸਨਮਾਨ ਅਤੇ ਰੁਜ਼ਗਾਰ ਮੌਕੇ ਪ੍ਰਦਾਨ ਕਰਕੇ ਮੁੜ ਸਮਾਜ ਨਾਲ ਜੋੜਨ ਨੂੰ ਯਕੀਨੀ ਬਣਾ ਕੇ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ।

CATEGORIES
Share This

COMMENTS

Wordpress (0)
Disqus ( )
Translate