ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲੋਕ-ਕਲਿਆਣ ਦੀ ਦਿਸ਼ਾ ਵਿੱਚ ਇਤਿਹਾਸਕ ਪਹਿਲ-ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ 3 ਫਰਵਰੀ । ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਬੇ ਦੇ ਆਮ ਨਾਗਰਿਕਾਂ ਲਈ ਸਿਹਤ ਸੁਰੱਖਿਆ ਦੀ ਮਜ਼ਬੂਤ ਢਾਲ ਸਾਬਤ ਹੋ ਰਹੀ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਪਿੰਡ ਮਾਨ ਸਿੰਘ ਵਾਲਾ ਵਿਖੇ ਲਗਾਏ ਗਏ ਸਿਹਤ ਬੀਮਾ ਕੈਂਪ ਦੌਰਾਨ ਕੀਤਾ।

ਇਹ ਕੈਂਪ ਚੇਅਰਮੈਨ ਮਾਰਕੀਟ ਕਮੇਟੀ ਸ. ਰਜਿੰਦਰ ਸਿੰਘ ਬਰਾੜ ਦੇ ਗ੍ਰਹਿ ਵਿਖੇ ਆਯੋਜਿਤ ਕੀਤਾ ਗਿਆ, ਜਿੱਥੇ ਵਿਧਾਇਕ ਕਾਕਾ ਬਰਾੜ ਨੇ ਖੁਦ ਮੌਜੂਦ ਰਹਿ ਕੇ ਯੋਗ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਹੱਥੀਂ ਸੌਂਪੇ।

ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਸਰਕਾਰ ਦੀ ਉਸ ਵਚਨਬੱਧਤਾ ਦਾ ਪ੍ਰਤੀਕ ਹੈ, ਜਿਸ ਅਧੀਨ ਹਰ ਵਰਗ ਦੇ ਨਾਗਰਿਕ ਨੂੰ ਬਿਨਾਂ ਕਿਸੇ ਵਿੱਤੀ ਚਿੰਤਾ ਦੇ ਉੱਚ-ਸਤਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦਾ ਲਕਸ਼ ਰੱਖਿਆ ਗਿਆ ਹੈ।

ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਨੀਤੀ ਸਾਫ਼ ਹੈ ਕਿ ਕੋਈ ਵੀ ਨਾਗਰਿਕ ਸਿਰਫ਼ ਆਰਥਿਕ ਕਮਜ਼ੋਰੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਇਹ ਯੋਜਨਾ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਮਜ਼ਬੂਤ ਕਰਕੇ ਸਮਾਜਿਕ ਨਿਆਂ ਨੂੰ ਅਸਲ ਅਰਥਾਂ ਵਿੱਚ ਅਮਲ ਵਿੱਚ ਲਿਆਉਂਦੀ ਹੈ।

ਇਸ ਮੌਕੇ  ਤਰਸੇਮ ਸਿੰਘ ਗਿੱਲ, ਕੁਲਵਿੰਦਰ ਸਿੰਘ, ਗੁਰਪ੍ਰੀਤ ਮੈਂਬਰ, ਇੰਦਰਜੀਤ ਮੈਂਬਰ, ਸ਼ਮਸ਼ੇਰ ਸਿੰਘ ਮੈਂਬਰ, ਹਰਨੇਕ ਸਿੰਘ ਪੁਨੀ,ਪ੍ਰਿਤਪਾਲ ਸਿੰਘ, ਹਰਬੰਸ ਸਿੰਘ ਮੈਂਬਰ ਬਲਾਕ ਸਮਿਤੀ, ਸੁਰਜੀਤ ਸਿੰਘ, ਗੁਰਰਾਜ ਸਿੰਘ ਬੁੱਟਰ, ਸਹਿਜਪ੍ਰੀਤ ਸਿੰਘ ਬਰਾੜ, ਜਤਿੰਦਰ ਮਹੰਤ, ਰਮਨਦੀਪ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus ( )
Translate