“ਸੰਪੂਰਨਤਾ ਅਭਿਆਨ ਤਹਿਤ”ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਗਈਆਂ ਜਾਗਰੂਕਤਾ ਗਤੀਵਿਧੀਆਂ

ਆਮ ਲੋਕਾਂ ਨੂੰ ਸਿਹਤ ਸੇਵਾਵਾਂ ‘ਤੇ ਸਕੀਮਾਂ ਸਬੰਧੀ ਕੀਤਾ ਗਿਆ ਜਾਗਰੂਕ-ਡਾ.ਪ੍ਰੇਮ ਕੁਮਾਰ

ਕਪੂਰਥਲਾ 11 ਫਰਵਰੀ। ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਸੰਪੂਰਨਤਾ ਅਭਿਆਨ 2.0 ਦੇ ਤਹਿਤ ਬਲਾਕ ਢਿੱਲਵਾਂ ਅਧੀਨ ਵੱਖ-ਵੱਖ ਪਿੰਡਾਂ ਵਿੱਚ ਸਿਹਤ ਪ੍ਰੋਗਰਾਮਾਂ ‘ਤੇ ਸਿਹਤ ਸਕੀਮਾਂ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਪਿੰਡ ਬੁਤਾਲਾ, ਸੁਭਾਨਪੁਰ, ਲੱਖਣ ਖੁਰਦ, ਮੁਰਾਰ ਅਤੇ ਧੰਮ ਆਦਿ ਵਿੱਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਔਰਤਾਂ ਨੂੰ ਸਮੇਂ ਸਿਰ ਰਜਿਸਟਰੇਸ਼ਨ, ਸੰਪੂਰਨ ਟੀਕਾਕਰਨ ਅਤੇ ਸਿਹਤਮੰਦ ਖੁਰਾਕ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਡਾ. ਸਿਮਰਨਜੀਤ ਕੌਰ ਸੀ.ਐਚ.ਓ ਵੱਲੋਂ ਸਕੂਲੀ ਬੱਚਿਆਂ ਨੂੰ ਪੌਸ਼ਟਿਕ ਆਹਾਰ ਅਤੇ ਨਿੱਜੀ ਸਾਫ਼-ਸਫ਼ਾਈ ਸਬੰਧੀ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਬੱਚਿਆਂ ਨੂੰ ਬਾਹਰੀ ਪਦਾਰਥਾਂ ਦਾ ਸੇਵਨ ਨਾ ਕਰਨ ਅਤੇ ਘਰ ਦਾ ਬਣਿਆ ਖਾਣਾ ਖਾਣ ਲਈ ਪ੍ਰੇਰਿਤ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾਕਟਰ ਪ੍ਰੇਮ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਪਹਿਲਾ ਫਰਜ਼ ਆਮ ਲੋਕਾਂ ਨੂੰ ਜ਼ਮੀਨੀ ਪੱਧਰ ਤੱਕ ਬਿਹਤਰ ਸਿਹਤ ਸੇਵਾਵਾਂ ਦੇਣ ਹੈ, ਜਿਸ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਉਨ੍ਹਾਂ ਦੱਸਿਆ ਕਿ ਅੱਜ ਸੀ.ਐਚ.ਓ, ਏ.ਐਨ.ਐਮ ਅਤੇ ਮ.ਪ.ਹ.ਵ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸੀ.ਐਚ.ਓ ਵੱਲੋਂ ਵਿਸ਼ੇਸ਼ ਤੌਰ ਤੇ ਐਨ.ਸੀ.ਡੀ ਕੈਂਪ ਵੀ ਲਗਾਏ ਗਏ। ਬੀ.ਈ.ਈ ਮੋਨਿਕਾ ਨੇ ਦੱਸਿਆ ਕਿ ਸਮੇਂ-ਸਮੇਂ ਸਿਰ ਗਰਭਵਤੀ ਮਹਿਲਾਵਾਂ ਨੂੰ ਡਾਕਟਰੀ ਜਾਂਚ, ਸਿਹਤਮੰਦ ਖੁਰਾਕ ਅਤੇ ਸਰਕਾਰੀ ਹਸਪਤਾਲ ਵਿੱਚ ਜਣੇਪੇ ਲਈ ਆਸ਼ਾ ਵਰਕਰਾਂ ਵੱਲੋਂ ਪ੍ਰੇਰਿਤ ਕੀਤਾ ਜਾਂਦਾ ਹੈ। ਵੱਖ-ਵੱਖ ਪਿੰਡਾਂ ਵਿੱਚ ਕਰਵਾਈਆਂ ਗਈਆਂ ਜਾਗਰੂਕਤਾ ਗਤੀਵਿਧੀਆਂ ਵਿੱਚ ਸੀ.ਐਚ.ਓ ਗੁਰਪ੍ਰੀਤ ਕੌਰ, ਗੋਪਿਕਾ, ਨਵਪ੍ਰੀਤ ਕੌਰ, ਲਵਲੀਨ ਕੌਰ, ਏ.ਐਨ.ਐਮ ਮਨਦੀਪ ਕੌਰ, ਲਖਵਿੰਦਰ ਕੌਰ, ਅਕਵਿੰਦਰ ਕੌਰ, ਮਨਿੰਦਰ ਕੌਰ, ਕੁਲਜੀਤ ਕੌਰ ਆਦਿ ਸਟਾਫ ਹਾਜ਼ਰ ਸੀ।

CATEGORIES
Share This

COMMENTS

Wordpress (0)
Disqus ( )
Translate