ਸਿਹਤ ਵਿਭਾਗ ਵਲੋਂ ਅੰਤਰ ਰਾਸ਼ਟਰੀ ਯੋਗਾ ਦਿਵਸ ਦੇ ਸਬੰਧ ਵਿਚ ਲਗਾਈ 5 ਦਿਨਾਂ ਟਰੇਨਿੰਗ ਵਰਕਸ਼ਾਪ

ਬਿਮਾਰੀਆਂ ਤੋਂ ਬਚਣ ਲਈ ਸਵੇਰੇ ਇੱਕ ਘੰਟਾ ਯੋਗਾ ਅਭਿਆਸ ਅਤੇ ਸੈਰ ਜਰੂਰ ਕਰਨੀ ਚਾਹੀਦੀ ਹੈ: ਡਾ. ਰਵੀ ਡੂਮਰਾ ਜਿਲ਼੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ
ਸ੍ਰੀ ਮੁਕਤਸਰ ਸਾਹਿਬ 12 ਜੂਨ  
                               ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ , ਜਿਸ ਦੇ ਤਹਿਤ ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਅੰਤਰ ਰਾਸ਼ਟਰੀ ਯੋਗਾ ਦਿਵਸ ਸਬੰਧੀ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਆਯੁਰਵੇਦਿਕ ਅਤੇ ਯੂਨਾਨੀ ਅਫਸਰ ਡਾ. ਰਵੀ ਡੂਮਰਾ ਦੇ ਸਹਿਯੋਗ ਨਾਲ ਫੀਲਡ ਸਟਾਫ ਨੂੰ ਯੋਗਾ ਸਿਖਾਉਣ ਸਬੰਧੀ 5 ਦਿਨਾ ਟਰੇਨਿੰਗ ਵਰਕਸ਼ਾਪ ਲਗਾਈ ਗਈ।
                             ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ ਰੰਜੂ ਸਿੰਗਲਾ ਸਿਵਲ ਸਰਜਨ ਨੇ ਦੱਸਿਆ ਕਿ 9ਵਾਂ ਅੰਤਰ ਰਾਸ਼ਟਰੀ ਯੋਗਾ ਦਿਵਸ  21 ਜੂਨ 2023 ਦੁਨੀਆ ਭਰ ਵਿਚ ਮਨਾਇਆ ਜਾ ਰਿਹਾ ਹੈ ।ਅੰਤਰ ਰਾਸ਼ਟਰੀ ਯੋਗਾ ਦਿਵਸ ਇਸ ਸਾਲ ਦਾ ਥੀਮ “ ਹਰ ਘਰ ਦੇ ਵੇਹੜੇ ਵਿਚ ਯੋਗ” ਹੈ ਅਤੇ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਹਰ ਘਰ ਵਿਚ ਯੋਗਾ ਨੂੰ ਲ਼ੈਕੇ ਜਾਣਾ ਹੈ, ਇਸ ਲਈ ਜਿਲੇ੍ਹ ਦੀਆਂ ਸਾਰੀਆਂ ਆਸ਼ਾ ਫੈਸਿਲੀਟੇਟਰ ਅਤੇ ਅਰਬਨ ਏਰੀਏ ਤੋਂ 2-2 ਆਸ਼ਾ ਨੂੰ ਸ਼ਾਮਿਲ ਕਰਕੇ ਜਿਲ੍ਹਾ ਪੱਧਰ ਤੇ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਯੋਗਾ ਟਰੇਨਿੰਗ ਵਰਕਸ਼ਾਪ ਲਗਾਈ ਗਈ।
                            ਸਿਵਲ ਸਰਜਨ ਨੇ ਦੱਸਿਆ ਕਿ ਇਸ ਟਰੇਨਿੰਗ ਵਰਕਸ਼ਾਪ ਵਿਚ ਭਾਗ ਲੈਣ ਵਾਲੇ ਸਟਾਫ ਨੂੰ ਹਦਾਇਤ ਕੀਤੀ ਗਈ ਹੈ ਕਿ 20 ਜੂਨ ਤੱਕ ਜਿਲ੍ਹੇ ਦੀਆਂ ਸਾਰੀਆਂ ਆਸ਼ਾ ਨੂੰ ਅੱਗੇ ਜਾ ਕੇ ਇਹ ਟਰੇਨਿੰਗ ਕਰਵਾਈ ਜਾਵੇ ਤਾਂ ਜੋ ਉਹ ਆਮ ਲੋਕਾਂ ਨੂੰ ਘਰ ਘਰ ਜਾ ਕੇ ਯੋਗਾ ਦੀ ਮਹੱਤਤਾ ਬਾਰੇ ਜਾਗਰੁਕ ਕਰ ਸਕਣ ਅਤੇ ਯੋਗਾ ਕਰਵਾ ਸਕਣ।
                           ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ. ਰਵੀ ਡੂਮਰਾ ਜਿਲ੍ਹਾ ਅਯੁਰਵੈਦਿਕ ਅਤੇ ਯੂਨਾਨੀ ਅਫਸਰ ਨੇ ਦੱਸਿਆ ਕਿ ਅਜੋਕੇ ਸਮੇਂ ਵਿੱਚ ਸਰੀਰਕ ਗਤੀਵਿਧੀਆਂ ਦੀ ਕਮੀ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਸਰੀਰ ਨੂੰ ਘੇਰ ਲੈਂਦੀਆਂ ਹਨ। ਬਿਮਾਰੀਆਂ ਤੋਂ ਬਚਣ ਲਈ ਸਵੇਰੇ ਇੱਕ ਘੰਟਾ ਯੋਗਾ ਅਭਿਆਸ ਜਾਂ ਸੈਰ ਜਰੂਰ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਦਵਾਈਆਂ ਦੇ ਚੱਕਰ ਵਿੱਚ ਪੈਣ ਨਾਲੋਂ ਚੰਗਾ ਹੈ ਕਿ ਅਸੀਂ ਯੋਗਾ ਨੂੰ ਅਪਣਾ ਕੇ ਕੁਦਰਤੀ ਤੌਰ ਤੇ ਸਰੀਰ ਨੂੰ ਨਿਰੋਗ ਰੱਖੀਏ। ਉਹਨਾਂ ਕਿਹਾ ਕਿ ਯੋਗ ਸਿਰਫ਼ ਇੱਕ ਕਸਰਤ ਨਹੀਂ ਬਲਕਿ ਇੱਕ ਪੂਰੀ ਜੀਵਨ ਸ਼ੈਲੀ ਹੈ ਤੇ ਇਸ ਨੂੰ ਅਪਣਾ ਕੇ ਆਪਣੇ ਜੀਵਨ ਅਤੇ ਚੌਗਿਰਦੇ ਨੂੰ ਖੂਬਸੂਰਤ ਅਤੇ ਤੰਦਰੁਸਤ ਬਨਾਇਆ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਸਾਨੂੰ ਆਪਣੇ ਆਪ ਨੂੰ ਤੰਦਰੁਸਤ ਰੱਖਣ ਅਤੇ ਬਿਮਾਰੀਆਂ ਤੋਂ ਬਚਣ ਲਈ ਤੰਬਾਕੁ ਅਤੇ ਸ਼ਰਾਬ ਦਾ ਸੇਵਨ ਨਹੀ ਕਰਨਾ ਚਾਹੀਦਾ।ਰੋਜ਼ਾਨਾ ਜਿੰਦਗੀ ਵਿੱਚ ਹਰੀਆਂ ਸਬਜੀਆਂ, ਫਲ ਅਤੇ ਸੰਤੁਲਿਤ ਭੋਜਨ ਦਾ ਇਸਤੇਮਾਲ ਕਰਨਾ ਚਾਹੀਦਾ ਹੈ।
                            ਡਾ. ਅਮਿਤਾ ਗੁਪਤਾ, ਡਾ.ਗੀਤਾ ਗੋਇਲ ਆਯੁਰਵੈਦਿਕ ਮੈਡੀਕਲ ਅਫਸਰ, ਕੁਲਦੀਪ ਕੌਰ ਉਪਵੈਦ ਅਤੇ ਸ਼ਿਵਪਾਲ ਸਿੰਘ ਡੀ.ਸੀ.ਐਮ ਨੇ ਯੋਗਾ ਟਰੇਨਿੰਗ ਕਰਵਾਈ।

CATEGORIES
Share This

COMMENTS

Wordpress (0)
Disqus (0 )
Translate