ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦਾ ਅਸਲੀ ਚਿਹਰਾ ਕੀਤਾ ਬੇਨਕਾਬ-ਕੁਲਦੀਪ ਸਿੰਘ ਧਾਲੀਵਾਲ
ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ‘ਤੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ, ਕਾਂਗਰਸ ਨੂੰ ਜਵਾਬ ਦੇਣਾ ਪਵੇਗਾ: ਕੁਲਦੀਪ ਸਿੰਘ ਧਾਲੀਵਾਲ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਕਾਨੂੰਨ ਆਪਣਾ ਕੰਮ ਕਰੇਗਾ: ਕੁਲਦੀਪ ਸਿੰਘ ਧਾਲੀਵਾਲ
ਕਾਂਗਰਸੀ ਆਗੂ ਭਾਸ਼ਣ ਦਿੰਦੇ ਹਨ ਪਰ ਉਨ੍ਹਾਂ ਦੇ ਆਪਣੇ ਲੋਕ ਨਸ਼ਿਆਂ ਨਾਲ ਜੁੜੇ ਹੋਏ ਹਨ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 14 ਫਰਵਰੀ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸੀ ਆਗੂ ਗੁਰਕੀਰਤ ਸਿੰਘ ਉਰਫ਼ ਕਾਲੂ ਦੇ ਬਟਾਲਾ ਵਿੱਚ ਕਥਿਤ ਤੌਰ ‘ਤੇ ਹੈਰੋਇਨ ਲੈਂਦੇ ਫੜੇ ਜਾਣ ਅਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਹੋਣ ਤੋਂ ਬਾਅਦ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ ਹੈ।
ਇਸ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ‘ਆਪ’ ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰਕੀਰਤ ਕਾਲੂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਰੀਬੀ ਸਾਥੀ ਮੰਨਿਆ ਜਾਂਦਾ ਹੈ ਅਤੇ ਦੋਵਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
ਧਾਲੀਵਾਲ ਨੇ ਕਿਹਾ ਕਿ ਕਾਂਗਰਸੀ ਆਗੂ ਹਰ ਗੱਲ ‘ਤੇ ਲੈਕਚਰ ਦਿੰਦੇ ਰਹਿੰਦੇ ਹਨ, ਪਰ ਉਨ੍ਹਾਂ ਦੇ ਆਪਣੇ ਬੰਦੇ ਨਸ਼ਿਆਂ ਨਾਲ ਫੜੇ ਜਾ ਰਹੇ ਹਨ। ਇਹ ਕਾਂਗਰਸ ਦਾ ਅਸਲੀ ਚਿਹਰਾ ਨੰਗਾ ਕਰਦਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ‘ਆਪ’ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਜੰਗ ਵਿੱਢੀ ਹੋਈ ਹੈ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਧਾਲੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਚਾਹੇ ਕੋਈ ਵੱਡਾ ਹੋਵੇ ਜਾਂ ਛੋਟਾ, ਜੋ ਵੀ ਨਸ਼ਾ ਵੇਚੇਗਾ ਜਾਂ ਨਸ਼ਾ ਕਰੇਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਕਾਨੂੰਨ ਆਪਣਾ ਕੰਮ ਕਰੇਗਾ।
‘ਉਨ੍ਹਾਂ ਪਾਰਟੀ ਲੀਡਰਸ਼ਿਪ ਤੋਂ ਜਵਾਬਦੇਹੀ ਦੀ ਮੰਗ ਕਰਦੀਆਂ ਕਿਹਾ ਕਿ ਕਾਂਗਰਸ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਪਾਰਟੀ ਵਿੱਚ ਅਹਿਮ ਅਹੁਦਿਆਂ ‘ਤੇ ਬੈਠੇ ਆਗੂਆਂ ਦੇ ਨਾਂ ਵਾਰ-ਵਾਰ ਨਸ਼ਿਆਂ ਨਾਲ ਕਿਉਂ ਜੁੜ ਰਹੇ ਹਨ।


