ਕਾਨੂੰਗੋ ਨੇ ਭਰਾ ਨੂੰ ਭੇਜਤਾ ਰਿਸਵਤ ਲੈਣ, 20,000 ਰੁਪਏ ਰਿਸ਼ਵਤ ਲੈਂਦੇ ਨੂੰ ਵਿਜੀਲੈਂਸ ਬਿਊਰੋ ਨੇ ਜੁੱਫਿਆ
ਚੰਡੀਗੜ੍ਹ, 17 ਫਰਵਰੀ:
ਪੰਜਾਬ ਵਿਜੀਲੈਂਸ ਬਿਊਰੋ Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ Anti Corruption Drive ਦੌਰਾਨ, ਸਬ-ਤਹਿਸੀਲ ਮਹਿਤਪੁਰ Sub Tehsil Mehitpur, ਜ਼ਿਲ੍ਹਾ ਜਲੰਧਰ District Jalandhar ਵਿਖੇ ਤਾਇਨਾਤ ਕਾਨੂੰਗੋ Kanugo ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ Punjab Vigilance Bureau ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰੂ ਤੇਗ ਬਹਾਦਰ ਨਗਰ, ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਇੱਕ ਖੇਤੀਬਾੜੀ ਕਰਨ ਵਾਲਾ ਸ਼ਖਸ ਹੈ ਅਤੇ ਕਾਰ ਖਰੀਦ – ਫਰੋਖਤ ਦਾ ਕਾਰੋਬਾਰ ਵੀ ਕਰਦਾ ਹੈ, ਨੇ ਪਿੰਡ ਹਰੀਪੁਰ ਵਿੱਚ 12 ਮਰਲੇ ਦਾ ਘਰ ਖਰੀਦਿਆ ਸੀ। ਕਿਉਂਕਿ ਇਸ ਦੀ ਕੋਈ ਸੇਲ ਡੀਡ ਨਹੀਂ ਬਣਾਈ ਗਈ ਸੀ, ਇਸ ਲਈ ਇੱਕ ਸਿਵਲ ਮੁਕੱਦਮਾ ਦਾਇਰ ਕੀਤਾ ਗਿਆ , ਜਿਸਦਾ ਫੈਸਲਾ ਸ਼ਿਕਾਇਤਕਰਤਾ ਦੇ ਹੱਕ ਵਿੱਚ ਹੋਇਆ ਸੀ। ਫਿਰ ਉਕਤ ਫੈਸਲੇ ਵਿਰੁੱਧ ਅਪੀਲ ਦਾਇਰ ਕੀਤੀ ਗਈ ਸੀ ਜਿਸਨੂੰ ਮਾਣਯੋਗ ਅਦਾਲਤ ਨੇ ਖਾਰਜ ਕਰ ਦਿੱਤਾ ਅਤੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼ਿਕਾਇਤਕਰਤਾ ਦੇ ਹੱਕ ਵਿੱਚ ਸੇਲ ਡੀਡ Sale Deed ਦਰਜ ਕੀਤੀ ਗਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਘਰ ਦਾ ਕਬਜ਼ਾ ਦੇਣ ਲਈ, ਉਕਤ ਕਾਨੂੰਗੋ ਨੂੰ ਇੱਕ ਅਰਜ਼ੀ ਦਿੱਤੀ ਗਈ ਸੀ। ਇਸ ਸਬੰਧ ਵਿੱਚ, ਕੰਪਿਊਟਰਾਈਜ਼ਡ ਹੱਦਬੰਦੀ ਦੇ ਨਾਮ ‘ਤੇ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਕਮ ਵਸੂਲੀ ਗਈ ਸੀ। ਇਸ ਤੋਂ ਬਾਅਦ, ਕਾਨੂੰਗੋ ਵੱਲੋਂ ਘਰ ਖਾਲੀ ਕਰਨ ਲਈ ਇੱਕ ਨੋਟਿਸ ਜਾਰੀ ਕੀਤਾ ਗਿਆ । ਦੋਸ਼ੀ ਕਾਨੂੰਗੋ ਜਤਿੰਦਰ ਸਿੰਘ, ਨੇ ਘਰ ਦਾ ਕਬਜ਼ਾ ਦੇਣ ਲਈ ਸ਼ਿਕਾਇਤਕਰਤਾ ਤੋਂ ਤਹਿਸੀਲਦਾਰ ਦੇ ਨਾਮ ‘ਤੇ 1,00,000 ਰੁਪਏ ਦੀ ਰਿਸ਼ਵਤ ਮੰਗੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ, ਕਾਨੂੰਗੋ ਨੇ ਤਹਿਸੀਲਦਾਰ ਦੇ ਨਾਮ ‘ਤੇ ਰਿਸ਼ਵਤ ਲਈ ਜ਼ੋਰ ਪਾਇਆ। 10,000 ਰੁਪਏ ਰਿਸ਼ਵਤ ਮੌਕੇ ‘ਤੇ ਹੀ ਲੈ ਲਈ ਗਈ ਅਤੇ ਬਾਕੀ ਰਕਮ ਕਿਸ਼ਤਾਂ ਵਿੱਚ ਅਦਾ ਕਰਨੀ ਤੈਅ ਕੀਤੀ ਗਈ। ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਿਸ਼ਵਤ ਦੀ ਮੰਗ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ।
ਬੁਲਾਰੇ ਨੇ ਖੁਲਾਸਾ ਕੀਤਾ ਕਿ ਦੋਸ਼ੀ ਕਾਨੂੰਗੋ ਜਤਿੰਦਰ ਸਿੰਘ ਨੇ ਸ਼ਿਕਾਇਤਕਰਤਾ ‘ਤੇ ਰਿਸ਼ਵਤ ਦੀ ਅਗਲੀ ਕਿਸ਼ਤ ਦੇਣ ਲਈ ਦੁਬਾਰਾ ਦਬਾਅ ਪਾਇਆ। ਕਿਉਂਕਿ ਸ਼ਿਕਾਇਤਕਰਤਾ ਬਿਨਾਂ ਰਿਸ਼ਵਤ ਦਿੱਤੇ ਆਪਣਾ ਕੰਮ ਕਰਵਾਉਣਾ ਚਾਹੁੰਦਾ ਸੀ, ਇਸ ਲਈ ਉਸਨੇ ਵਿਜੀਲੈਂਸ ਬਿਊਰੋ Punjab Vigilance Bureau ਰੇਂਜ ਜਲੰਧਰ ਨਾਲ ਸੰਪਰਕ ਕੀਤਾ।
ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ Punjab Vigilance Bureau ਦੀ ਟੀਮ ਨੇ ਮੁੱਖ ਦੋਸ਼ੀ ਜਤਿੰਦਰ ਸਿੰਘ ਕਾਨੂੰਗੋ ਦੇ ਭਰਾ ਪਰਮਿੰਦਰ ਸਿੰਘ, ਜਿਸਨੂੰ ਉਸ ਨੇ ਰਿਸ਼ਵਤ ਲੈਣ ਲਈ ਭੇਜਿਆ ਸੀ, ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।
ਮੁੱਖ ਦੋਸ਼ੀ ਕਾਨੂੰਗੋ ਜਤਿੰਦਰ ਸਿੰਘ, ਇਸ ਸਮੇਂ ਫਰਾਰ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿੱਚ ਇਨ੍ਹਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਹੋਰ ਜਾਂਚ ਜਾਰੀ ਹੈ।


