MLA Jagdeep Kamboj Goldy ਨੇ ਰਵਾਨਾ ਕੀਤੀ ਬੱਸ
ਜਲਾਲਾਬਾਦ, 17 ਫਰਵਰੀ –

ਜਲਾਲਾਬਾਦ ਦੇ ਵਿਧਾਇਕ Jalalabad MLA ਸ੍ਰੀ. ਵਿਧਾਇਕ ਜਗਦੀਪ ਕੰਬੋਜ ਗੋਲਡੀ Jagdeep Kamboj Goldy ਵੱਲੋਂ ਹਲਕੇ ਦੇ ਸਰਹੱਦੀ ਪਿੰਡ ਢਾਣੀ ਨੱਥਾ ਸਿੰਘ ਵਾਲਾ Dhani Natha Singh ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ Mukh Mantri Tirth Yatra Scheme ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ 20ਵੀਂ ਬੱਸ ਰਵਾਨਾ ਕੀਤੀ। ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ. ਹਰਿਮੰਦਰ ਸਾਹਿਬ Golden Temple, ਸ੍ਰੀ ਰਾਮ ਤੀਰਥ ਮੰਦਰ Sri Ram Tirth Mandir, ਸ੍ਰੀ ਦੁਰਗਿਆਨਾ ਮੰਦਿਰ Sri Durgiayana Mandir ਤੇ ਵਾਹਗਾ ਬਾਰਡਰ ਲੈ ਕੇ ਜਾਵੇਗੀ। ਵਿਧਾਇਕ ਜਗਦੀਪ ਕੰਬੋਜ ਗੋਲਡੀ Jagdeep Kamboj Goldy ਨੇ ਕਿਹਾ ਕਿ ਇਸ Mukh Mantri Tirth Yatra Scheme ਯੋਜਨਾ ਤਹਿਤ ਯਾਤਰੀਆਂ ਲਈ ਰਹਿਣ-ਸਹਿਣ ਤੇ ਖਾਣ ਪੀਣ ਦਾ ਪ੍ਰਬੰਧ ਪੰਜਾਬ ਸਰਕਾਰ Punjab Government ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ।

ਵਿਧਾਇਕ Jagdeep Kamboj Goldy ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ Mukh Mantri Tirth Yatra Scheme ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਸਮੇਂ ’ਚ ਜਾਰੀ ਰੱਖੀ ਜਾਵੇਗੀ ਅਤੇ ਪਿੰਡਾਂ ਦੇ ਵੱਖ-ਵੱਖ ਬੂਥਾਂ ਤੋਂ ਬੱਸਾਂ ਰਵਾਨਾ ਹੁੰਦੀਆਂ ਰਹਿਣ ਗਿਆ । ਇਸ ਮੌਕੇ ਪਿੰਡ ਦੀ ਪੰਚਾਇਤ ਦੇ ਨੁਮਾਇੰਦੇ ਤੇ ਆਮ ਆਦਮੀ ਪਾਰਟੀ ਦੇ ਆਗੂ ਸਾਹਿਬਾਨ ਵੀ ਵੱਡੀ ਗਿਣਤੀ ’ਚ ਹਾਜ਼ਰ ਸਨ।


