
ਰਿਸਵਤ ਲੈਂਦਾ ਲਾਈਨਮੈਨ Vigilance ਨੇ ਵਲੇਟਿਆ
5000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਲਾਈਨਮੈਨ The Punjab Vigilance Bureau (VB) ਨੇ ਕੀਤਾ ਕਾਬੂ
ਚੰਡੀਗੜ੍ਹ 18 ਫਰਵਰੀ:
ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ The Punjab Vigilance Bureau (VB) ਨੇ PSPCL ਅਟੋਵਾਲ,ਜ਼ਿਲ੍ਹਾ ਹੁਸ਼ਿਆਰਪੁਰ ਦੇ ਸਬ- ਡਿਵੀਜ਼ਨਲ ਦਫ਼ਤਰ ਵਿਖੇ ਤਾਇਨਾਤ ਲਾਈਨਮੈਨ Lineman ਬਲਵੀਰ ਸਿੰਘ (ਫੌਜੀ) ਨੂੰ 5000 ਰੁਪਏ ਰਿਸ਼ਵਤ Bribe ਲੈਂਦਿਆਂ ਰੰਗੇ ਹੱਥੀਂ Red Handed ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ The Punjab Vigilance Bureau (VB) ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਤਨੁਲੀ ਜ਼ਿਲ੍ਹਾ ਹੁਸ਼ਿਆਰਪੁਰ Hoshiarpur ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਸਨੇ ਮੀਟਰ ਤੋਂ ਆਪਣੇ ਘਰ ਤੱਕ ਆਉਂਦੀ ਬਿਜਲੀ ਦੀ ਤਾਰ Electricity Wire ਦਾ ਰੂਟ ਬਦਲਾਉਣ ਲਈ ਅਰਜ਼ੀ ਦਿੱਤੀ ਸੀ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਮੁਲਜ਼ਮ ਲਾਈਨਮੈਨ ਬਲਵੀਰ ਸਿੰਘ (ਫੌਜੀ) ਨੂੰ ਮਿਲਿਆ, ਜਿਸਨੇ ਮੀਟਰ ਤੋਂ ਉਸਦੇ ਘਰ ਤੱਕ ਆਉਂਦੀਆਂ ਬਿਜਲੀ ਦੀਆਂ ਤਾਰਾਂ ਦਾ ਰਸਤਾ ਬਦਲਣ ਬਦਲੇ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ । ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਦੋਸ਼ੀ ਲਾਈਨਮੈਨ ਬਲਵੀਰ ਸਿੰਘ (ਫੌਜੀ) ਵੱਲੋਂ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ ਸੀ ।
ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ The Punjab Vigilance Bureau (VB) ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।
ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ The Punjab Vigilance Bureau (VB) ਦੇ ਪੁਲਿਸ ਸਟੇਸ਼ਨ ਮੋਹਾਲੀ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

