ਸੀ.ਜੇ.ਐੱਮ.-ਕਮ-ਸਕੱਤਰ ਨੇ ਬਾਲ ਮਜ਼ਦੂਰ ਦਿਵਸ ਤੇ ਸੈਮੀਨਾਰ ਦੀ ਕੀਤੀ ਪ੍ਰਧਾਨਗੀ

ਸ੍ਰੀ ਮੁਕਤਸਰ ਸਾਹਿਬ 13 ਜੂਨ
ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾਂ-ਨਿਰਦੇਸ਼ਾਂ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਪਿਛਲੀ ਦਿਨੀ ਸ੍ਰੀਮਤੀ ਹਰਪ੍ਰੀਤ ਕੌਰ, ਸਿਵਲ ਜੱਜ ਸੀਨੀਅਰ ਡਵੀਜ਼ਨ-ਸੀ.ਜੇ.ਐੱਮ- ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਲੱਮ ਏਰੀਏ `ਚ ਬਾਲ ਮਜਦੂਰਾਂ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ, ਜਿਸ ਵਿੱਚ ਹਾਜ਼ਰ ਬਾਲ ਮਜ਼ੂਦਰਾਂ ਨੂੰ ਉਨ੍ਹਾਂ ਦੇ ਹੱਕਾਂ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਇਸ ਮੌਕੇ ਉਨ੍ਹਾਂ ਨਾਲ ਗੱਲ-ਬਾਤ ਕੀਤੀ ਗਈ ।
ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਬੱਚਿਆਂ ਦੀ ਉਮਰ ਪੜ੍ਹਨ ਵਾਲੀ ਹੈ, ਜਿਹੜੇ ਬੱਚੇ ਪੜ੍ਹਨਾ ਚਾਹੁੰਦੇ ਹਨ, ਉਨ੍ਹਾਂ ਦੇ ਦਾਖਲਾ ਸਰਕਾਰ ਵੱਲੋਂ ਮੁਫ਼ਤ ਕੀਤਾ ਜਾਂਦਾ ਹੈ ਅਤੇ ਕਿਤਾਬਾਂ, ਵਰਦੀ ਤੇ ਹੋਰ ਸਮੱਗਰੀ ਮੁਫ਼ਤ ਮੁਹੱਈਆਂ ਕਰਵਾਈ ਜਾਂਦੀ ਹੈ ।
ਸਕੱਤਰ ਸਾਹਿਬ ਨੇ ਦੱਸਿਆ ਕਿ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਹੈ ਕਿ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਉਣ ਤਾਂ ਜੋ ਉਹ ਪੜ੍ਹ-ਲਿਖ ਕੇ ਕਿਸ ਸਰਕਾਰੀ ਜਾਂ ਪ੍ਰਾਈਵੇਟ ਸੰਸਥਾਨ ਵਿੱਚ ਵਧੀਆ ਨੌਕਰੀ ਕਰ ਸਕਣ ਤਾਂ ਜੋ ਸਮਾਜ ਦੀ ਖੁਸ਼ਹਾਲੀ ਤੇ ਤਰੱਕੀ ਹੋ ਸਕੇ ।
ਇਸ ਮੌਕੇ ਪ੍ਰਚਾਰ ਸਮੱਗਰੀ ਵੰਡੀ ਗਈ ਅਤੇ 09 ਸਤੰਬਰ 2023 ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਅਤੇ ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਡਾਕਟਰ ਸ਼ਿਵਾਨੀ ਨਾਗਪਾਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਵੀ ਮੌਜੂਦ ਸਨ ।


