ਸ੍ਰੀ ਰਾਮਵੀਰ ਵੱਲੋਂ ਮੰਡੀ ਬੋਰਡ ਦੇ ਸਕੱਤਰ ਵਜੋਂ ਨਿਭਾਈਆਂ ਸੇਵਾਵਾਂ ਦੀ chairman ਨੇ ਕੀਤੀ ਸ਼ਲਾਘਾ

ਪੰਜਾਬ ਮੰਡੀ ਬੋਰਡ ਦੇ ਸਕੱਤਰ ਨੂੰ ਦਿੱਤੀ ਵਿਦਾਇਗੀ ਪਾਰਟੀ, ਨਵ ਨਿਯੁਕਤ ਸਕੱਤਰ ਅਤੇ ਸੰਯੁਕਤ ਸਕੱਤਰ ਦਾ ਕੀਤਾ ਸਵਾਗਤ

ਐਸ.ਏ.ਐਸ. ਨਗਰ, 25 ਫਰਵਰੀ – ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ, ਆਈ.ਏ.ਐਸ. ਨੂੰ ਉਨ੍ਹਾਂ ਦੇ ਟ੍ਰਾਂਸਫਰ ਹੋਣ ਉਪਰੰਤ ਅੱਜ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਨਵ ਨਿਯੁਕਤ ਸਕੱਤਰ ਸ੍ਰੀ ਕੁਮਾਰ ਅਮਿਤ ਆਈ.ਏ.ਐਸ. ਅਤੇ ਸੰਯੁਕਤ ਸਕੱਤਰ ਸ. ਹਰਜੀਤ ਸਿੰਘ ਸੰਧੂ ਪੀ.ਸੀ.ਐਸ. ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਅਧਿਕਾਰੀਆਂ ਦੀ ਇਕੱਤਰਤਾ ਵਿਚ ਆਪਣੇ ਵਿਚਾਰ ਰਖਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸ੍ਰੀ ਰਾਮਵੀਰ ਪੰਜਾਬ ਮੰਡੀ ਬੋਰਡ ਵਿਖੇ ਬਤੌਰ ਸਕੱਤਰ ਰਹਿੰਦਿਆਂ ਮੰਡੀ ਬੋਰਡ ਅਤੇ ਮੁਲਾਜ਼ਮਾਂ ਦੇ ਸਰਬਪੱਖੀ ਵਿਕਾਸ ਲਈ ਪਹਿਲੇ ਦਿਨ ਤੋਂ ਹੀ ਤੱਤਪਰ ਰਹੇ ਹਨ। ਸਕੱਤਰ ਬੋਰਡ ਰਹਿੰਦਿਆਂ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਹਰ ਪੱਖ ਤੋਂ ਅਹਿਮ ਫੈਸਲੇ ਲੈਂਦੇ ਹੋਏ ਆਪਣੀ ਡਿਉਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ। ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਸ. ਬਰਸਟ ਨੇ ਉਮੀਦ ਪ੍ਰਗਟਾਈ ਕਿ ਸ੍ਰੀ ਰਾਮਵੀਰ ਆਉਣ ਵਾਲੇ ਸਮੇਂ ਵਿਚ ਵੀ ਸੂਬੇ ਦੇ ਹਿੱਤ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ।

ਚੇਅਰਮੈਨ ਵੱਲੋਂ ਪੰਜਾਬ ਮੰਡੀ ਬੋਰਡ ਦੇ ਨਵ ਨਿਯੁਕਤ ਸਕੱਤਰ ਸ੍ਰੀ ਕੁਮਾਰ ਅਮਿਤ ਆਈ.ਏ.ਐਸ. ਅਤੇ ਸੰਯੁਕਤ ਸਕੱਤਰ ਸ. ਹਰਜੀਤ ਸਿੰਘ ਸੰਧੂ ਪੀ.ਸੀ.ਐਸ. ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਵ ਨਿਯੁਕਤ ਸਕੱਤਰ ਸ੍ਰੀ ਕੁਮਾਰ ਅਮਿਤ ਅਤੇ ਸੰਯੁਕਤ ਸਕੱਤਰ ਸ. ਹਰਜੀਤ ਸਿੰਘ ਸੰਧੂ ਦੇ ਤਜਰਬੇ ਅਤੇ ਪ੍ਰਸ਼ਾਸਕੀ ਯੋਗਤਾਵਾਂ ਨਾਲ ਮੰਡੀ ਬੋਰਡ ਦੀ ਕਾਰਗੁਜ਼ਾਰੀ ਹੋਰ ਮਜ਼ਬੂਤ ਹੋਵੇਗੀ ਅਤੇ ਮੰਡੀਆਂ ਵਿੱਚ ਵਿਕਾਸ ਅਤੇ ਸੁਧਾਰ ਨੂੰ ਹੋਰ ਗਤੀ ਮਿਲੇਗੀ। ਇਸ ਦੌਰਾਨ ਸ੍ਰੀ ਰਾਮਵੀਰ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਇਸ ਮੌਕੇ ਸ੍ਰੀ ਰਾਮਵੀਰ ਆਈ.ਏ.ਐਸ. ਨੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਗਟਾਏ ਭਰੋਸੇ ਸਦਕਾ ਹੀ ਉਹ ਸਕੱਤਰ ਦੇ ਅਹੁਦੇ ਦੀ ਜ਼ਿੰਮੇਵਾਰੀ ਨਿਭਾਉਂਦੇ ਰਹੇ ਹਨ ਅਤੇ ਇਹ ਸਮਾਂ ਉਨ੍ਹਾਂ ਨੂੰ ਪੂਰਾ ਜੀਵਨ ਯਾਦ ਰਹੇਗਾ। ਨਵੇਂ ਸੰਯੁਕਤ ਸਕੱਤਰ ਸ. ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਆਪਣੀਆਂ ਜਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਿਭਾਉਣਗੇ। ਇਸ ਮੌਕੇ ਬੋਰਡ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ।

CATEGORIES
Share This

COMMENTS

Wordpress (0)
Disqus ( )
Translate