ਸੀ.ਆਰ.ਪੀ.ਐਫ.ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕਿਆਂ ਨੂੰ ਦਿੱਤੀ ਜਾਵੇਗੀ ਮੁਫਤ ਸਿਖਲਾਈ


ਸ੍ਰੀ ਮੁਕਤਸਰ ਸਾਹਿਬ 13 ਜੂਨ  
ਹਰਮੇਲ ਸਿੰਘ ਕੈਂਪ ਇੰਚਾਰਜ ਸੀ-ਪਾਈਟ ਕੈਂਪ, ਕਾਲਝਰਾਣੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ( ਬਠਿੰਡਾ-ਬਾਦਲ ਰੋਡ ਵਿਖੇ ) ਜਿਲ੍ਹਾ ਬਠਿੰਡਾ ਵੱਲੋਂ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਫਾਜਿਲਕਾ ਦੇ ਸੀ.ਆਰ.ਪੀ.ਐਫ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕਿਆਂ ਨੂੰ ਫਿਜੀਕਲ ਅਤੇ ਲਿਖਤੀ ਪੇਪਰ ਦੀ ਮੁਫਤ ਸਿਖਲਾਈ ਦਿੱਤੀ ਜਾਵੇਗੀ ।
     ਉਹਨਾਂ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਲੜਕੇ 19 ਜੂਨ 2023 ਤੋਂ 30 ਜੂਨ 2023 ਤੱਕ ਦਸਵੀਂ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, ਅਧਾਰ ਕਾਰਡ ਦੀ ਫੋਟੋ ਕਾਪੀ, ਆਨ ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, 02 ਪਾਸਪੋਰਟ ਸਾਈਜ਼ ਫੋਟੋਜ, ਜਾਤੀ ਸਰਟੀਫਿਕੇਟ, ਰੈਂਜੀਡੈਂਸ ਸਰਟੀਫਿਕੇਟ ਲੈ ਕੇ ਕੈਂਪ ਵਿਖੇ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਫਿਜੀਕਲ ਸਿਖਲਾਈ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨ ਵਾਲੇ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। 

CATEGORIES
TAGS
Share This

COMMENTS

Wordpress (0)
Disqus (0 )
Translate