ਪੰਜਾਬ ਸਰਕਾਰ ਵੱਲੋਂ 15 ਜੂਨ ਤੋਂ 30 ਜੂਨ ਤੱਕ ਸੁਧਾਰ ਘਰਾਂ ਵਿੱਚ ਬੰਦ ਵਿਅਕਤੀਆਂ ਲਈ ਜਨਰਲ ਚੈੱਕਅੱਪ,ਟੀ.ਬੀ. ਅਤੇ ਐਚ.ਸੀ.ਵੀ. ਟੈਸਟ ਕਰਨ ਲਈ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ: ਸਿਵਲ ਸਰਜਨ

ਟੀ.ਬੀ. ਅਤੇ ਐਚ.ਸੀ.ਵੀ. ਦੀ ਸਮੇਂ ਸਿਰ ਪਹਿਚਾਣ ਨਾਲ ਇਹਨਾਂ ਬਿਮਾਰੀਆਂ ਦਾ ਇਲਾਜ ਹੋ ਜਾਂਦਾ ਹੈ ਸੌਖਾ

15 ਜੂਨ ਤੋਂ 30 ਜੂਨ ਤੱਕ ਸੁਧਾਰ ਘਰਾਂ ਵਿੱਚ ਬੰਦ ਵਿਅਕਤੀਆਂ ਲਈ ਜਰਨਲ ਚੈੱਕਅੱਪ,ਟੀ.ਬੀ. ਅਤੇ ਐਚ.ਸੀ.ਵੀ. ਟੈਸਟ ਕਰਨ ਬਾਰੇ ਚਲਾਈ ਜਾ ਰਹੀ ਮੁਹਿੰਮ ਸਬੰਧੀ ਦਫਤਰ ਸਿਵਲ ਸਰਜਨ ਵਿਖੇ ਕੀਤੀ ਗਈ ਵਿਸ਼ੇਸ਼ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਜੂਨ:

               ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸਬੰਧ ਵਿਚ ਮਾਨਯੋਗ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸੁਧਾਰ ਘਰਾਂ ਵਿਚ ਬੰਦ ਵਿਅਕਤੀਆਂ ਲਈ ਟੀ.ਬੀ. ਅਤੇ ਐਚ.ਸੀ.ਵੀ ਟੈਸਟ ਕਰਨ ਅਤੇ ਜਨਰਲ ਚੈੱਕਅੱਪ ਕਰਨ ਲਈ ਵਿਸ਼ੇਸ ਮੁਹਿੰਮ ਮਿਤੀ 15 ਜੂਨ ਤੋਂ 30 ਜੂਨ 2023 ਤੱਕ ਚਲਾਈ ਜਾ ਰਹੀ ਹੈ।

ਇਸ ਮੁਹਿੰਮ ਸਬੰਧੀ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਡਾ. ਭੁਪਿੰਦਰਜੀਤ ਕੌਰ ਸੀਨੀਅਰ ਮੈਡੀਕਲ ਅਫਸਰ, ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ, ਵਰੁਨ ਸ਼ਰਮਾ ਸੁਪਰਡੈਂਟ ਜਿਲ੍ਹਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ, ਡਾ. ਗੁਰਮੀਤ ਕੌਰ ਭੰਡਾਰੀ ਜਿਲ੍ਹਾ ਟੀ.ਬੀ. ਅਫਸਰ, ਡਾ. ਹਰਮਨ ਸਿੰਘ ਮੈਡੀਕਲ ਅਫਸਰ ਜਿਲ੍ਹਾ ਜੇਲ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਸਤਨਾਮ ਕੌਰ ਕਾਊਂਸਲਰ, ਹਰਭਗਵਾਨ ਸਿੰਘ ਸੀਨੀਅਰ ਲੈਬ ਸੁਪਰਵਾਈਜ਼ਰ, ਗਗਨਦੀਪ ਕੌਰ ਬੀ.ਸੀ.ਸੀ. ਕੁਆਰਡੀਨੇਟਰ ਅਤੇ ਸਿਵਲ ਹਸਪਤਾਲ ਦੇ ਲੈਬ ਟੈਕਨੀਸ਼ੀਅਨਾ ਨੇ ਭਾਗ ਲਿਆ।

 ਮੀਟਿੰਗ ਦੌਰਾਨ ਡਾ. ਰੰਜੂ ਸਿੰਗਲਾ ਨੇ ਕਿਹਾ ਕਿ ਜ਼ਿਲ੍ਹਾ ਸੁਧਾਰ ਘਰ ਵਿੱਚ ਰਹਿ ਰਹੇ ਸਾਰੇ ਵਿਅਕਤੀਆਂ ਦਾ ਜਨਰਲ ਚੈੱਕਅੱਪ ਦੇ ਨਾਲ-ਨਾਲ ਟੀ.ਬੀ. ਅਤੇ ਐਚ.ਸੀ.ਵੀ. ਟੈਸਟ ਕਰਨ ਲਈ ਪੰਜਾਬ ਸਰਕਾਰ ਵੱਲੋਂ 15 ਜੂਨ ਤੋਂ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਸਮੂਹ ਹਾਜਰੀਨ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਦੌਰਾਨ ਸਾਰੇ ਸਬੰਧਤ ਵਿਅਕਤੀਆਂ ਦਾ ਚੈਕਅੱਪ ਅਤੇ ਟੈਸਟ ਕੀਤਾ ਜਾਵੇ। ਟੈਸਟ ਦੌਰਾਨ ਬਿਮਾਰੀਆਂ ਤੋਂ ਪੀੜਿਤ ਪਾਏ ਜਾਂਦੇ ਵਿਅਕਤੀਆਂ ਦਾ ਇਲਾਜ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਨਾਲ ਬੀਮਾਰੀਆਂ ਨਾਲ ਪੀੜਤ ਵਿਅਕਤੀਆਂ ਦੀ ਜਲਦੀ ਪਹਿਚਾਣ ਹੋ ਸਕੇਗੀ ਅਤੇ ਉਨ੍ਹਾਂ ਦਾ ਜਲਦੀ ਇਲਾਜ ਸ਼ੁਰੂ ਹੋ ਜਾਵੇਗਾ। ਇਸ ਮੌਕੇ ਵਰੁਣ ਸ਼ਰਮਾ ਸੁਪਰਡੈਂਟ ਜੇਲ ਨੇ ਸਿਹਤ ਵਿਭਾਗ ਨੂੰ ਇਸ ਮੁਹਿੰਮ ਦੋਰਾਨ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਜੇਲ ਵਿਚ ਰਹਿ ਰਹੇ ਵਿਅਕਤੀਆਂ ਦਾ ਚੈੱਕਅੱਪ, ਟੈਸਟ ਅਤੇ ਇਲਾਜ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੋਰਾਨ ਸਿਹਤ ਵਿਭਾਗ ਦੇ ਸਟਾਫ ਨੂੰ ਕੋਈ ਵੀ ਮੁਸ਼ਕਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ।

CATEGORIES
TAGS
Share This

COMMENTS

Wordpress (0)
Disqus (1 )
Translate