ਜੇ ਆਹ ਕੰਮ ਨਾ ਕੀਤਾ ਤਾਂ ਨਹੀਂ ਆਉਣੀ ਪੀਐਮ ਕਿਸਾਨ ਸਕੀਮ ਦੀ ਅਗਲੀ ਕਿਸਤ
ਕਿਸਾਨ ਆਪਣੀ ਰਜਿਸਟ੍ਰੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ CSC ਵਿਖੇ ਜਾਂ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ-ਮੁੱਖ ਖੇਤੀਬਾੜੀ ਅਫ਼ਸਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਮਾਰਚ:
ਮੁੱਖ ਖੇਤੀਬਾੜੀ ਅਫ਼ਸਰ, ਐਸ.ਏ.ਐਸ ਨਗਰ Sukhjinder Singh Bajwa ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨੂੰ ਅਹਿਮ ਸੂਚਨਾ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM-KISAN) ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ (Farmer Registry) ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਸ ਨਵੀਂ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇੱਕ ਕੇਂਦਰੀ ਡਾਟਾਬੇਸ Farmer Database ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਹਨਾਂ ਹੀ ਕਿਸਾਨਾਂ ਨੂੰ ਪੀ.ਐਮ. ਕਿਸਾਨ PM KISAN ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ Farmer Registry ਮੁਕੰਮਲ ਕਰ ਲਈ ਹੋਵੇਗੀ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਵਿਲੱਖਣ ‘ਕਿਸਾਨ ਆਈ.ਡੀ.’ (Farmer ID) ਤਿਆਰ ਕੀਤੀ ਜਾਵੇਗੀ। ਇਸ Farmer ID ਨੂੰ ਕਿਸਾਨ ਦੇ ਮੌਜੂਦਾ ਪੀ.ਐਮ. ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਦੀ ਪਛਾਣ ਅਤੇ ਜ਼ਮੀਨੀ ਰਿਕਾਰਡ ਦੀ ਤਸਦੀਕ ਕਰਨਾ ਸੌਖਾ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ, ਉਹਨਾਂ ਦੀਆਂ ਭਵਿੱਖ ਦੀਆਂ ਸਾਰੀਆਂ ਕਿਸ਼ਤਾਂ ਰੁਕ ਸਕਦੀਆਂ ਹਨ
ਖੇਤੀਬਾੜੀ ਵਿਭਾਗ ਨੇ ਸਾਰੇ ਯੋਗ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਦੇਰੀ ਦੇ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਵਾਉਣ। ਕਿਸਾਨ ਆਪਣੀ ਰਜਿਸਟ੍ਰੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ CSC ਵਿਖੇ ਜਾ ਸਕਦੇ ਹਨ ਜਾਂ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਰਜਿਸਟ੍ਰੇਸ਼ਨ ਕਰਵਾਉਣ ਸਮੇਂ ਕਿਸਾਨ ਆਪਣਾ ਆਧਾਰ ਕਾਰਡ ਅਤੇ ਜ਼ਮਾਂਬੰਦੀ ਨਾਲ ਲੈ ਕੇ ਜਾਣ ਤਾਂ ਜੋ ਮੌਕੇ ‘ਤੇ ਹੀ ਬਿਨਾਂ ਕਿਸੇ ਰੁਕਾਵਟ ਦੇ ਕਾਰਵਾਈ ਮੁਕੰਮਲ ਹੋ ਸਕੇ।


