ਭਗਵੰਤ ਮਾਨ ਸਰਕਾਰ ਨੇ ਵੰਡੇ 23 ਹਜਾਰ ਕਰੋੜ
ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਮੰਤਰੀ ਡਾ. ਬਲਜੀਤ ਕੌਰ ਨੇ ਦੱਸੀ ਆਪਣੇ ਵਿਭਾਗ ਦੀ ਚਾਰ ਸਾਲ ਦੀ ਕਾਰਗੁਜਾਰੀ
ਸਮਾਜਿਕ ਸੁਰੱਖਿਆ ਸਕੀਮਾਂ ਵਿੱਚ 5.2 ਲੱਖ ਤੋਂ ਵੱਧ ਨਵੇਂ ਲਾਭਪਾਤਰੀ ਕੀਤੇ ਸ਼ਾਮਲ; 1.9 ਲੱਖ ਤੋਂ ਵੱਧ ਮ੍ਰਿਤਕ ਜਾਂ ਅਯੋਗ ਪੈਨਸ਼ਨਰਾਂ ਨੂੰ ਰਿਕਾਰਡ ਤੋਂ ਹਟਾ ਕੇ 350 ਕਰੋੜ ਰੁਪਏ ਸਾਲਾਨਾ ਰਾਸ਼ੀ ਬਚਾਈ
ਪਿਛਲੀਆਂ ਸਰਕਾਰਾਂ ਦੁਆਰਾ ਮ੍ਰਿਤਕ ਲਾਭਪਾਤਰੀਆਂ ਨੂੰ ਟਰੈਕ ਕਰਨ ਵਿੱਚ ਅਸਫ਼ਲ ਰਹਿਣ ਅਤੇ ਜਨਤਕ ਭਲਾਈ ਪ੍ਰਣਾਲੀ ਵਿੱਚ ਵਾਪਸ ਲਿਆਉਣ ਕਾਰਨ ਬੈਂਕ ਖਾਤਿਆਂ ਵਿੱਚ ਅਣਵਰਤੀ 450 ਕਰੋੜ ਰੁਪਏ ਦੀ ਰਾਸ਼ੀ ਨੂੰ ਭਲਾਈ ਸਕੀਮਾਂ ਲਈ ਵਰਤਿਆ
ਮਿਸ਼ਨ ਜੀਵਨਜੋਤ ਤਹਿਤ ਭੀਖ ਮੰਗਣ ਅਤੇ ਸ਼ੋਸ਼ਣ ਤੋਂ 1,027 ਬੱਚਿਆਂ ਨੂੰ ਬਚਾਇਆ
ਪੰਜਾਬ ਭਰ ਵਿੱਚ ਹਰ ਮਹੀਨੇ 1.20 ਕਰੋੜ ਮੁਫ਼ਤ ਬੱਸ ਯਾਤਰਾਵਾਂ ਨਾਲ ਔਰਤਾਂ ਨੂੰ ਬਣਾਇਆ ਸਸ਼ਕਤ; ਮਾਹਵਾਰੀ ਦੌਰਾਨ ਔਰਤਾਂ ਦੀ ਸਿਹਤ ਅਤੇ ਮਾਣ-ਸਨਮਾਨ ਲਈ 7.37 ਕਰੋੜ ਰੁਪਏ ਦੇ ਸੈਨੇਟਰੀ ਪੈਡ ਵੰਡੇ
ਚੰਡੀਗੜ੍ਹ, 5 ਮਾਰਚ 2026:

ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਦਿਆਂ ਔਰਤਾਂ ਅਤੇ ਬੱਚਿਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2022 ਤੋਂ ਸਾਲ 2026 ਵਿਚਕਾਰ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਰਾਹੀਂ ਇਤਿਹਾਸਕ ਪ੍ਰਾਪਤੀਆਂ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ Social Security, Women and Child Development Minister Dr. Baljit Kaur ਨੇ ਦਿੱਤੀ।
ਸਮਾਜ ਦੇ ਕਮਜ਼ੋਰ ਵਰਗਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ Bhagwant Mann ਸਰਕਾਰ ਨੇ ਆਰਥਿਕ ਤੌਰ ‘ਤੇ ਕਮਜ਼ੋਰ ਪਿਛੋਕੜ ਵਾਲੇ 5.2 ਲੱਖ ਤੋਂ ਵੱਧ ਪੰਜਾਬੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮ Social Security Pension Schemes ਵਿੱਚ ਸ਼ਾਮਲ ਕੀਤਾ ਹੈ। ਇਸ ਦੇ ਨਾਲ ਹੀ ਲਗਭਗ 35.7 ਲੱਖ ਬਜ਼ੁਰਗ ਨਾਗਰਿਕਾਂ, ਬੇਸਹਾਰਾ ਤੇ ਵਿਧਵਾ ਔਰਤਾਂ ਅਤੇ ਦਿਵਿਆਗਜਨਾਂ ਨੂੰ 23,102 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਗਈ ਹੈ।

ਪਿਛਲੀਆਂ ਸਰਕਾਰਾਂ ਦੌਰਾਨ ਕਈ ਸਾਲਾਂ ਤੋਂ ਚੱਲੀਆਂ ਆ ਰਹੀਆਂ ਪ੍ਰਸ਼ਾਸਕੀ ਅਣਗਹਿਲੀਆਂ ਅਤੇ ਸਹੀ ਨਿਗਰਾਨੀ ਵਿਧੀਆਂ ਵਿੱਚ ਸੋਧ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਪੈਨਸ਼ਨ ਸਬੰਧੀ ਰਿਕਾਰਡਾਂ ਦੀ ਵਿਆਪਕ ਤਸਦੀਕ ਕੀਤੀ। ਇਸ ਪ੍ਰਕਿਰਿਆ ਦੌਰਾਨ 1.9 ਲੱਖ ਤੋਂ ਵੱਧ ਉਨ੍ਹਾਂ ਪੈਨਸ਼ਨਰਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੀ ਮੌਤ Dead Pensioners ਹੋ ਚੁੱਕੀ ਹੈ ਜਾਂ ਜਿਹੜੇ ਮੌਜੂਦ ਨਹੀਂ ਹਨ ਅਤੇ ਉਨ੍ਹਾਂ ਨੂੰ ਸਰਕਾਰੀ ਰਿਕਾਰਡਾਂ ਤੋਂ ਹਟਾਇਆ ਗਿਆ ਹੈ। ਇਨ੍ਹਾਂ ਕਮੀਆਂ ਨੂੰ ਦੂਰ ਕਰਦਿਆਂ ਅਤੇ ਮਜ਼ਬੂਤ ਤਸਦੀਕ ਪ੍ਰਣਾਲੀਆਂ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਨੇ ਜਨਤਕ ਫੰਡਾਂ ਵਿੱਚ 350 ਕਰੋੜ ਰੁਪਏ ਤੋਂ ਵੱਧ ਦੀ ਸਾਲਾਨਾ ਬੱਚਤ ਨੂੰ ਯਕੀਨੀ ਬਣਾਇਆ ਹੈ।
ਇਸ ਦੌਰਾਨ ਇਹ ਵੀ ਪਾਇਆ ਗਿਆ ਕਿ ਪੈਨਸ਼ਨ ਰਾਸ਼ੀ ਪਿਛਲੇ ਕਈ ਸਾਲਾਂ ਤੋਂ ਅਨੇਕਾਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਂਦੀ ਰਹੀ ਹੈ ਜਦੋਂ ਕਿ ਇਹ ਵਿਅਕਤੀ ਹੁਣ ਜ਼ਿੰਦਾ ਨਹੀਂ ਹਨ ਜਾਂ ਪੈਨਸ਼ਨ ਲੈਣ ਯੋਗ ਨਹੀਂ ਸਨ। ਇਸ ਦਾ ਮੁੱਖ ਕਾਰਨ ਇਹ ਰਿਹਾ ਹੈ ਕਿ ਪਿਛਲੀਆਂ ਸਰਕਾਰਾਂ ਅਜਿਹੇ ਮਾਮਲਿਆਂ ਨੂੰ ਟਰੈਕ ਕਰਨ ਲਈ ਸਹੀ ਪ੍ਰਣਾਲੀਆਂ ਸਥਾਪਤ ਕਰਨ ਵਿੱਚ ਅਸਫਲ ਰਹੀਆਂ। ਨਤੀਜੇ ਵਜੋਂ ਇਨ੍ਹਾਂ ਖਾਤਿਆਂ ਵਿੱਚ ਲਗਭਗ 450 ਕਰੋੜ ਰੁਪਏ ਦੀ ਰਾਸ਼ੀ ਇੱਕਤਰ ਹੋ ਗਈ ਅਤੇ ਇਸ ਦੀ ਵਰਤੋਂ ਨਹੀਂ ਕੀਤੀ ਜਾ ਰਹੀ ਸੀ। ਭਗਵੰਤ ਮਾਨ ਸਰਕਾਰ ਨੇ ਇਨ੍ਹਾਂ ਖਾਤਿਆਂ ਦੀ ਪਛਾਣ ਕੀਤੀ ਅਤੇ ਬੈਂਕਾਂ ਵਿੱਚ ਅਣਵਰਤੇ ਫੰਡਾਂ ਦੀ ਲੋਕ ਭਲਾਈ ਪ੍ਰਣਾਲੀ ਵਿੱਚ ਵਰਤੋਂ ਕੀਤੀ।
ਰਾਜ ਵਿਆਪੀ “Sade Bajurag, Sada Mann” ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਨੂੰ ਹਰ ਸੰਭਵ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਅਤੇ 20,110 ਤੋਂ ਵੱਧ ਬਜ਼ੁਰਗ ਵਿਅਕਤੀਆਂ ਨੂੰ ਰਜਿਸਟਰ ਕੀਤਾ। ਕੈਂਪਾਂ ਵਿੱਚ ਮੁਫਤ ਅੱਖਾਂ ਅਤੇ ਈਐਨਟੀ ਜਾਂਚ, ਮੋਤੀਆਬਿੰਦ ਦੀ ਜਾਂਚ, ਐਨਕਾਂ ਦੀ ਵੰਡ, ਆਰਥੋਪੀਡਿਕ ਸਲਾਹ, ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕਰਨ ਅਤੇ ਮੌਕੇ ‘ਤੇ ਪੈਨਸ਼ਨ ਦੀ ਸਹੂਲਤ ਪ੍ਰਦਾਨ ਕੀਤੀ ਗਈ।
ਬਜ਼ੁਰਗਾਂ ਦੀ ਦੇਖਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ Mansa ਵਿਖੇ 9.12 ਕਰੋੜ ਰੁਪਏ ਦੀ ਲਾਗਤ ਨਾਲ 72 ਬੈੱਡਾਂ ਵਾਲਾ ਸਰਕਾਰੀ ਬਿਰਧ ਆਸ਼ਰਮ Old Age Home ਸਥਾਪਤ ਕੀਤਾ ਅਤੇ 14 ਜ਼ਿਲ੍ਹਿਆਂ ਵਿੱਚ ਬਿਰਧ ਆਸ਼ਰਮ ਚਲਾਉਣ ਵਾਲੇ ਗੈਰ-ਸਰਕਾਰੀ ਸੰਗਠਨਾਂ ਨੂੰ ਲਗਭਗ 7 ਕਰੋੜ ਰੁਪਏ ਦੀ ਗ੍ਰਾਂਟ-ਇਨ-ਏਡ ਦਿੱਤੀ। ਇਸ ਦੇ ਨਾਲ ਹੀ ਸੀਨੀਅਰ ਸਿਟੀਜ਼ਨ ਡੇਅ ਕੇਅਰ ਸੈਂਟਰਾਂ ਨੂੰ ਵੀ ਵਿੱਤੀ ਸਹਾਇਤਾ ਦਿੱਤੀ ਗਈ।
ਮਾਤਾ-ਪਿਤਾ ਤੇ ਸੀਨੀਅਰ ਸਿਟੀਜ਼ਨ ਦਾ ਪਾਲਣ ਪੋਸ਼ਣ ਤੇ ਭਲਾਈ ਐਕਟ-2007 ਦੇ ਲਾਗੂ ਕਰਨ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਅਤੇ ਜ਼ਿਲ੍ਹਿਆਂ ਵਿੱਚ ਮੇਨਟੈਨੈਸ ਟ੍ਰਿਬਿਊਨਲ ਤੇ ਐਪੀਲੈਂਟ ਟ੍ਰਿਬਿਊਨਲ ਕਾਰਜਸ਼ੀਲ ਕੀਤੇ ਗਏ ਹਨ। ਮੇਨਟੈਨੈਸ ਟ੍ਰਿਬਿਊਨਲਾਂ ਅਧੀਨ ਕੁੱਲ 1,120 ਕੇਸ ਹੱਲ ਕੀਤੇ ਗਏ ਅਤੇ ਐਪੀਲੈਂਟ ਟ੍ਰਿਬਿਊਨਲਾਂ ਅਧੀਨ 669 ਕੇਸਾਂ ਦਾ ਨਿਪਟਾਰਾ ਕੀਤਾ ਗਿਆ, ਜਿਸ ਨਾਲ ਬਜ਼ੁਰਗ ਨਾਗਰਿਕਾਂ ਲਈ ਸਮੇਂ ਸਿਰ ਨਿਆਂ ਯਕੀਨੀ ਬਣਾਇਆ ਗਿਆ।
ਹੈਲਪਏਜ ਇੰਡੀਆ ਦੇ ਸਹਿਯੋਗ ਨਾਲ ਬਜ਼ੁਰਗ ਹੈਲਪਲਾਈਨ Elder Helpline 14567 ‘ਤੇ ਵਿੱਤੀ ਸਾਲ 2025-26 ਵਿੱਚ 2,956 ਕੇਸ ਦਰਜ ਕੀਤੇ ਅਤੇ ਉਨ੍ਹਾਂ ਵਿੱਚੋਂ 2,930 ਨੂੰ ਸਫਲਤਾਪੂਰਵਕ ਹੱਲ ਕੀਤਾ ਅਤੇ ਪੈਨਸ਼ਨ, ਸਿਹਤ ਸੰਭਾਲ ਤੇ ਕਾਨੂੰਨੀ ਮਾਮਲਿਆਂ ‘ਤੇ ਸਲਾਹ ਅਤੇ ਸਹਾਇਤਾ ਪ੍ਰਦਾਨ ਕੀਤੀ।
ਔਰਤਾਂ ਦੇ ਸਫ਼ਰ ਅਤੇ ਸਸ਼ਕਤੀਕਰਨ ਲਈ ਇੱਕ ਇਤਿਹਾਸਕ ਪਹਿਲਕਦਮੀ ਵਿੱਚ ਮੁਫ਼ਤ ਬੱਸ ਯਾਤਰਾ ਯੋਜਨਾ Free Bus Service Scheme for Women in Punjab ਨਾਲ ਔਰਤਾਂ ਨੂੰ ਹਰ ਮਹੀਨੇ ਲਗਭਗ 1.20 ਕਰੋੜ ਮੁਫ਼ਤ ਬੱਸ ਯਾਤਰਾਵਾਂ ਦੇ ਸਮਰੱਥ ਬਣਾਇਆ ਹੈ। ਪੰਜਾਬ ਸਰਕਾਰ ਨੇ ਇਸ ਯੋਜਨਾ ‘ਤੇ 2,000 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਹਨ, ਜਿਸ ਨਾਲ ਨੌਜਵਾਨ ਔਰਤਾਂ ਕਾਲਜ ਜਾਣ ਦੇ ਯੋਗ ਬਣੀਆਂ ਹਨ, ਕਾਮਿਆਂ ਲਈ ਜੇਬ ਵਿੱਚੋਂ ਖਰਚੇ ਘਟੇ ਹਨ ਅਤੇ ਪੰਜਾਬ ਭਰ ਵਿੱਚ ਸੁਰੱਖਿਅਤ ਤੇ ਸੁਤੰਤਰ ਸਫ਼ਰ ਨੂੰ ਯਕੀਨੀ ਬਣਾਇਆ ਗਿਆ ਹੈ।
ਕੰਮਕਾਜੀ ਔਰਤਾਂ ਦੀ ਸਹਾਇਤਾ ਲਈ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਲਗਭਗ 150 ਕਰੋੜ ਦੀ ਕੁੱਲ ਲਾਗਤ ਨਾਲ ਪੰਜ ਕੰਮਕਾਜੀ ਮਹਿਲਾ ਹੋਸਟਲ Working Women Hostel ਬਣਾਏ ਜਾ ਰਹੇ ਹਨ। ਕ੍ਰੈਚ ਸਹੂਲਤਾਂ ਨਾਲ ਲੈਸ ਇਹ ਹੋਸਟਲ ਇੱਕ ਸਾਲ ਦੇ ਅੰਦਰ ਤਿਆਰ ਹੋ ਜਾਣਗੇ ਅਤੇ ਔਰਤਾਂ ਨੂੰ ਪਰਿਵਾਰਕ ਜ਼ਿੰਮੇਵਾਰੀਆਂ ਨੂੰ ਸੰਤੁਲਿਤ ਕਰਦੇ ਹੋਏ ਆਪਣੇ ਘਰਾਂ ਤੋਂ ਦੂਰ ਕਰੀਅਰ ਬਣਾਉਣ ਦੇ ਯੋਗ ਬਣਾਉਣਗੇ।
ਬਚਪਨ ਦੇ ਸ਼ੁਰੂਆਤੀ ਵਿਕਾਸ ਨੂੰ ਆਨੰਦਮਈ ਅਤੇ ਪਹੁੰਚਯੋਗ ਬਣਾਉਣ ਲਈ, ਪਿਛਲੇ ਚਾਰ ਸਾਲਾਂ ਵਿੱਚ ਲਗਭਗ 4,400 ਆਂਗਣਵਾੜੀ ਵਰਕਰਾਂ Anganbadi Workers ਦੀ ਭਰਤੀ ਕੀਤੀ ਗਈ ਹੈ, ਜਦੋਂ ਕਿ 6,100 ਤੋਂ ਵੱਧ ਵਾਧੂ ਵਰਕਰਾਂ ਅਤੇ ਸਹਾਇਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।
ਭਗਵੰਤ ਮਾਨ ਸਰਕਾਰ “ਨਵੀਂ ਦਿਸ਼ਾ ਯੋਜਨਾ” Navi Disha Yojna ਤਹਿਤ ਸਾਰੇ 27,314 ਆਂਗਣਵਾੜੀ ਕੇਂਦਰਾਂ ਵਿੱਚ ਸੈਨੇਟਰੀ ਨੈਪਕਿਨ ਮੁਫਤ ਪ੍ਰਦਾਨ ਕਰ ਰਹੀ ਹੈ। ਹਰੇਕ ਯੋਗ ਔਰਤ ਨੂੰ ਹਰ ਮਹੀਨੇ ਨੌਂ ਸੈਨੇਟਰੀ ਪੈਡ ਮੁਫਤ ਵੰਡੇ ਜਾਂਦੇ ਹਨ। ਹੁਣ ਤੱਕ 13.65 ਲੱਖ ਔਰਤਾਂ ਨੂੰ 7.37 ਕਰੋੜ ਸੈਨੇਟਰੀ ਪੈਡ ਵੰਡੇ ਜਾ ਚੁੱਕੇ ਹਨ, ਜੋ ਮਾਹਵਾਰੀ ਦੌਰਾਨ ਔਰਤਾਂ ਲਈ ਸਫਾਈ, ਸਿਹਤ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਂਦੇ ਹਨ।
ਮਾਤਰੂ ਵੰਦਨਾ ਯੋਜਨਾ Matru Vandana Yojna ਰਾਹੀਂ, ਪਹਿਲੇ ਬੱਚੇ ਲਈ ਯੋਗ ਔਰਤਾਂ ਨੂੰ ਦੋ ਕਿਸ਼ਤਾਂ ਵਿੱਚ 5,000 ਰੁਪਏ ਅਤੇ ਦੂਜੀ ਕੁੜੀ ਪੈਦਾ ਹੋਣ ‘ਤੇ ਇੱਕੋ ਕਿਸ਼ਤ ਵਿੱਚ 6,000 ਰੁਪਏ ਦਿੱਤੇ ਜਾਂਦੇ ਹਨ। ਕੇਂਦਰ ਸਰਕਾਰ ਦੇ 2,94,288 ਲਾਭਪਾਤਰੀਆਂ ਦੇ ਟੀਚੇ ਦੇ ਮੁਕਾਬਲੇ ਪੰਜਾਬ ਵਿੱਚ ਚਾਰ ਸਾਲਾਂ ‘ਚ 4,22,492 ਲਾਭਪਾਤਰੀਆਂ ਨੂੰ ਰਜਿਸਟਰ ਕੀਤਾ ਗਿਆ, ਜੋ ਕਿ ਨਿਰਧਾਰਤ ਟੀਚੇ ਤੋਂ ਲਗਭਗ ਦੁੱਗਣਾ ਹੈ।
ਮਾਨ ਸਰਕਾਰ “ਪੋਸ਼ਣ ਵੀ ਪੜ੍ਹਾਈ ਵੀ” Poshan Bhi Padhai Bhi ਮੁਹਿੰਮ ਤਹਿਤ ਆਂਗਣਵਾੜੀ ਕੇਂਦਰਾਂ ਨੂੰ ਬੁਨਿਆਦੀ ਸਿੱਖਿਆ ਦੇ ਕੇਂਦਰਾਂ ਵਿੱਚ ਵੀ ਅਪਗ੍ਰੇਡ ਕਰ ਰਹੀ ਹੈ। 8,600 ਤੋਂ ਵੱਧ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਗਈ ਹੈ ਅਤੇ 12,000 ਤੋਂ ਵੱਧ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਪ੍ਰਾਈਵੇਟ ਪਲੇਵੇਅ ਸਕੂਲਾਂ ਸਮੇਤ ਸਾਰੇ ਕੇਂਦਰਾਂ ਵਿੱਚ ਇੱਕ ਢਾਂਚਾਗਤ ਪਲੇ-ਵੇਅ ਪਾਠਕ੍ਰਮ ਲਾਗੂ ਕੀਤਾ ਜਾਵੇਗਾ, ਜਿਸਦੀ ਨਿਗਰਾਨੀ, ਮਾਨਕੀਕਰਨ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ।
ਬੁਨਿਆਦੀ ਢਾਂਚੇ ਦੇ ਵਿਸਥਾਰ ਨੂੰ ਤਰਜੀਹ ਦਿੰਦਿਆਂ 140 ਕਰੋੜ ਰੁਪਏ ਦੀ ਲਾਗਤ ਨਾਲ 1,000 ਨਵੇਂ ਆਂਗਣਵਾੜੀ ਕੇਂਦਰ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 780 ਮੁਕੰਮਲ ਹੋ ਚੁੱਕੇ ਹਨ ਅਤੇ 220 ਤਿਆਰ ਹੋਣ ਦੇ ਨੇੜੇ ਹਨ। ਇਸ ਤੋਂ ਇਲਾਵਾ 350 ਕੇਂਦਰਾਂ ਵਿੱਚੋਂ 337 ਨੂੰ ਅਪਗ੍ਰੇਡ ਕੀਤਾ ਗਿਆ ਹੈ, ਬਾਕੀ 13 ਮੁਕੰਮਲ ਹੋਣ ਦੇ ਨੇੜੇ ਹਨ। ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ 100 ਸਕਸ਼ਮ ਆਂਗਣਵਾੜੀ ਕੇਂਦਰਾਂ ਦਾ ਵਿਕਾਸ ਪ੍ਰਕਿਰਿਆ ਅਧੀਨ ਹੈ।
ਪ੍ਰੋਜੈਕਟ ਜੀਵਨਜੋਤ Project Jeevanjot ਤਹਿਤ 1,027 ਬੱਚਿਆਂ ਨੂੰ ਬਾਲ ਭੀਖ ਮੰਗਣ ਅਤੇ ਸ਼ੋਸ਼ਣ ਤੋਂ ਬਚਾਇਆ ਗਿਆ ਹੈ। ਜ਼ਿਆਦਾਤਰ ਬੱਚਿਆਂ ਨੂੰ ਪਰਿਵਾਰਾਂ ਨਾਲ ਦੁਬਾਰਾ ਮਿਲਾਇਆ ਗਿਆ, ਜਦੋਂ ਕਿ ਬਾਕੀਆਂ ਨੂੰ ਸੁਰੱਖਿਆ ਅਤੇ ਪੁਨਰਵਾਸ ਲਈ ਬਾਲ ਦੇਖਭਾਲ ਸੰਸਥਾਵਾਂ ਵਿੱਚ ਰੱਖਿਆ ਗਿਆ ਹੈ। ਤਸਕਰੀ ਅਤੇ ਸ਼ੋਸ਼ਣ ਨੂੰ ਰੋਕਣ ਲਈ ਮਿਸ਼ਨ ਜੀਵਨਜੋਤ-II ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਡੀਐਨਏ ਟੈਸਟਿੰਗ ਸ਼ਾਮਲ ਹੈ ਅਤੇ ਇਸ ਦੌਰਾਨ ਕਈ ਬੱਚੇ ਅਣਜਾਣ ਬਾਲਗਾਂ ਨਾਲ ਭੀਖ ਮੰਗਦੇ ਪਾਏ ਗਏ।
ਭਗਵੰਤ ਮਾਨ ਸਰਕਾਰ ਨੇ ਬਾਲ ਵਿਆਹ ਵਿਰੁੱਧ ਵੀ ਸਖ਼ਤ ਕਾਰਵਾਈ ਕਰਦਿਆਂ ਚਾਰ ਸਾਲਾਂ ਦੌਰਾਨ 165 ਰਿਪੋਰਟ ਕੀਤੇ ਗਏ ਮਾਮਲਿਆਂ ਵਿੱਚੋਂ 150 ਨੂੰ ਮੌਕੇ ‘ਤੇ ਹੀ ਰੋਕਿਆ ਅਤੇ ਬਾਕੀ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਅਤੇ ਇਸ ਦੇ ਨਾਲ ਹੀ ਸਲਾਹ ਅਤੇ ਪੁਨਰਵਾਸ ਸਹਾਇਤਾ ਵੀ ਦਿੱਤੀ।
ਇਸ ਤੋਂ ਇਲਾਵਾ 11,000 ਤੋਂ ਵੱਧ ਗਰੀਬ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ Sponsorship Scheme for Children ਤਹਿਤ ਪ੍ਰਤੀ ਮਹੀਨਾ 4,000 ਰੁਪਏ ਪ੍ਰਾਪਤ ਕੀਤੇ ਹਨ। ਸਰਕਾਰੀ ਵਿਸ਼ੇਸ਼ ਗੋਦ ਲੈਣ ਵਾਲੀਆਂ 16 ਨਵੀਆਂ ਏਜੰਸੀਆਂ ਦੀ ਸਥਾਪਨਾ ਨਾਲ ਗੋਦ ਲੈਣ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਹੈ, ਜਿਸ ਦੇ ਨਤੀਜੇ ਵਜੋਂ ਹੁਣ ਤੱਕ 164 ਬੱਚੇ ਸਫਲਤਾਪੂਰਵਕ ਗੋਦ ਲਏ ਗਏ ਹਨ।
ਇਹ ਪ੍ਰਾਪਤੀਆਂ ਭਗਵੰਤ ਮਾਨ ਸਰਕਾਰ ਦੀ ਪਾਰਦਰਸ਼ੀ ਸ਼ਾਸਨ, ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਉਜਾਗਰ ਕਰਦੀਆਂ ਹਨ। ਸਮਾਜ ਦੇ ਹਾਸ਼ੀਏ ‘ਤੇ ਧੱਕੇ ਵਰਗਾਂ, ਜਿਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਦੁਆਰਾ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਗਿਆ ਸੀ, ਵੱਲ ਹੁਣ ਵਿਸ਼ੇਸ਼ ਧਿਆਨ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਹਰ ਯੋਗ ਵਿਅਕਤੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾ ਰਿਹਾ ਹੈ।

