ਸਿਹਤ ਵਿਭਾਗ ਵਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ ਦੇ ਸਬੰਧ ਵਿਚ ਜਾਰੀ ਕੀਤੇ ਗਏ ਜਾਗਰੁਕਤਾ ਬੈਨਰ
ਕਿਸੇ ਵੀ ਤਰ੍ਹਾਂ ਦਾ ਤੰਬਾਕੂ ਛੱਡਣ ਲਈ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਦੇ ਤੰਬਾਕੂ ਛੁਡਾਉ ਕੇਂਦਰ ਨਾਲ ਸੰਪਰਕ ਕਰੋ :-ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ 14 ਜੂਨ
ਸਿਹਤ ਵਿਭਾਗ ਵਲੋਂ ਲੋਕਾਂ ਨੂੰ ਤੰਬਾਕੂ ਕੰਟਰੋਲ ਐਕਟ ਸਬੰਧੀ ਜਾਗਰੁਕ ਕਰਨ ਲਈ ਡਾ ਰੰਜੂ ਸਿੰਗਲ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ ਸਬੰਧੀ ਜਾਗੁਰਕਤਾ ਬੈਨਰ ਸਿਵਿਲ ਸਰਜਨ ਵਿਖੇ ਜਾਰੀ ਕੀਤੇ ਗਏ ।
ਇਸ ਮੌਕੇ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹੇ ਵਿਚ ਤੰਬਾਕੂ ਕੰਟਰੋਲ ਐਕਟ ਨੂੰ ਲਾਗੂ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ ਵੱਖ ਦਫਤਰਾਂ, ਪ੍ਰਾਇਵੇਟ ਅਦਾਰਿਆਂ, ਦੁਕਾਨਾ ਅਤੇ ਪਬਲਿਕ ਸਥਾਨਾਂ ਦੀ ਸਮੇਂ ਸਮੇਂ ਇੰਸਪੈਕਸ਼ਨ ਕੀਤੀ ਜਾਂਦੀ ਹੈ ਅਤੇ ਜਿੱਥੇ ਕਿਤੇ ਵੀ ਕੋਟਪਾ ਐਕਟ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਰੂਲਾਂ ਅਨੁਸਾਰ ਜੁਰਮਾਨਾ ਕੀਤਾ ਜਾਂਦਾ ਹੈ।
ਉਨ੍ਹਾ ਦੱਸਿਆ ਕਿ ਕੋਟਪਾ ਐਕਟ ਦੀਆਂ ਵੱਖ ਵੱਖ ਧਾਰਾਵਾਂ ਅਧੀਨ ਡਿਸਪਲੇ ਬੈਨਰ ਜੋ ਕਿ ਸਬੰਧਤ ਸੰਸਥਾ ਵਲੋਂ ਲਗਾਉਣੇ ਜਰੂਰੀ ਹਨ ਸਿਹਤ ਵਿਭਾਗ ਵਲੋਂ ਤਿਆਰ ਕਰਵਾਏ ਗਏ ਹਨ ਅਤੇ ਸਬੰਧਤ ਟੀਮਾਂ ਨੂੰ ਦਿੱਤੇ ਜਾਣਗੇ ਤਾਂ ਜੋ ਜਿਲ੍ਹੇ ਵਿਚ ਕੋਟਪਾ ਐਕਟ ਨੂੰ ਪੂਰੀ ਤਰ੍ਹਾ ਲਾਗੂ ਕੀਤਾ ਜਾ ਸਕੇ।
ਇਸ ਮੌਕੇ ਉਨ੍ਹਾ ਕਿਹਾ ਕਿ ਤੰਬਾਕੂ ਅਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੇ ਸੇਵਨ ਕਰਨ ਨਾਲ ਸਾਹ, ਦਮਾ, ਚਮੜੀ ਰੋਗ, ਬਲੱਡ ਪ੍ਰੈਸ਼ਰ,ਹਾਰਟ ਅਟੈਕ, ਸ਼ੂਗਰ, ਦਿਮਾਗੀ ਰੋਗ, ਸਰੀਰ ਦੇ ਕਿਸੇ ਵੀ ਅੰਗ ਦਾ ਕੈਂਸਰ, ਗਰਭ ਦੋਰਾਨ ਪਲ ਰਹੇ ਬੱਚੇ ਵਿਚ ਹੋਰ ਬਹੁਤ ਸਾਰੀਆਂ ਬੀਮਾਰੀਆਂ ਲੱਗ ਸਕਦੀਆਂ ਹਨ ।ਇਸ ਤੋਂ ਇਲਾਵਾ ਸਿਗਰਟ ਬੀੜੀ ਪੀਣ ਵਾਲਾ ਵਿਅਕਤੀ ਆਪਣੇ ਆਲੇ ਦੁਆਲੇ ਜਾਂ ਪਰਿਵਾਰਕ ਮੈਂਬਰਾਂ ਦਾ ਪੈਸਿਵ ਸਮੋਕਰ ਬਣ ਕੇ ਨੁਕਸਾਨ ਕਰਦਾ ਹੈ ।ਇਸ ਲਈ ਤੰਬਾਕੂਨੋਸ਼ੀ ਕਰਨ ਵਾਲਾ ਵਿਅਕਤੀ ਆਪਣੇ ਸਰੀਰ ਦੇ ਨਾਲ ਨਾਲ ਸਮਾਜ ਵਿਚ ਵੀ ਬੀਮਾਰੀ ਦਾ ਕਾਰਨ ਬਣਦਾ ਹੈ।ਉਨ੍ਹਾ ਕਿਹਾ ਕਿ ਜੇਕਰ ਕੋਈ ਵਿਅਕਤੀ ਤੰਬਾਕੂ ਦੀ ਭੈੜੀ ਅਲਾਮਤ ਨੂੰ ਛੱਡਣਾ ਚਾਹੁੰਦਾ ਹੈ ਤਾਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਦੇ ਕਮਰਾ ਨੰ. 24 ਵਿਚ ਬਣੇ ਤੰਬਾਕੂ ਛੁਡਾਉ ਕੇਂਦਰ ਵਿਚ ਜਾ ਸੰਪਰਕ ਕਰ ਸਕਦਾ ਹੈ ਜਿੱਥੇ ਕਿ ਬਿਨਾ ਕਿਸੇ ਤਕਲੀਫ ਤੋਂ ਹਰ ਤਰ੍ਹਾਂ ਦਾ ਤੰਬਾਕੂ ਮੁਫਤ ਛੁਡਾਇਆ ਜਾਂਦਾ ਹੈ।ਇਸ ਮੌਕੇ ਜਿਲ੍ਹਾ ਨੋਡਲ ਅਫਸਰ ਤੰਬਾਕੂ ਕੰਟਰੋਲ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ ਨੇ ਕਿਹਾ ਕਿ ਤੰਬਾਕੁ ਦੇ ਸੇਵਨ ਦੇ ਬੁਰੇ ਪ੍ਰਭਾਵਾਂ ਤੋਂ ਲੋਕਾਂ ਨੂੰ ਬਚਾਉਣ ਲਈ ਕੋਟਪਾ ਐਕਟ 2003 ਲਾਗੂ ਕੀਤਾ ਗਿਆ ਹੈ ।ਜਿਸ ਦੀਆਂ ਵੱਖ ਵੱਖ ਧਾਰਵਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੈਕਸ਼ਨ 4 ਅਧੀਨ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਤੇ ਸਖਤ ਮਨਾਹੀ ਹੈ , ਸੈਕਸ਼ਨ 6ਏ ਅਨੁਸਾਰ 18 ਸਾਲ ਦੇ ਘੱਟ ਤੋਂ ਵਿਅਤਕੀਆਂ ਦੁਆਰਾ ਤੰਬਾਕੂ ਖਰੀਦੋ ਫਰੋਖਤ ਨਹੀ ਕੀਤੀ ਜਾ ਸਕਦੀ, ਸੈਕਸ਼ਨ 6ਬੀ ਅਨੁਸਾਰ ਸਿੱਖਿਆ ਸੰਸਥਾਵਾਂ ਦੇ 100 ਗਜ ਦੇ ਘੇਰੇ ਅੰਦਰ ਤੰਬਾਕੂ ਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੀ ਵਿਕਰੀ ਤੇ ਸਖਤ ਮਨਾਹੀ ਹੈ , ਸੈਕਸ਼ਨ ਨੰ. 5 ਅਨੁਸਾਰ ਤੰਬਾਕੂ ਪਦਾਰਥਾਂ ਦੀ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ ਮਸ਼ਹੂਰੀ ਨਹੀ ਕੀਤੀ ਜਾ ਸਕਦੀ ਅਤੇ ਕਾਊਂਟਰ ਜਾਂ ਟੇਬਲ ਤੇ ਸਾਹਮਣੇ ਰੱਖ ਕੇ ਨਹੀ ਵੇਚੇ ਜਾ ਸਕਦੇ ਹਨ, ਸੇਕਸ਼ਨ ਨੰ. 7 ਅਧੀਨ ਬੀੜੀ ਸਿਗਰਟ, ਜਰਦਾ, ਜਰਦੇ ਦੀਆਂ ਪੁੜੀਆ ਅਤੇ ਹੋਰ ਤੰਬਾਕੂ ਪਦਾਰਥਾਂ ਦੀ ਪੈਕਿੰਗ ਉਪਰ 85ਪ੍ਰਤੀਸ਼ਤ ਜਗ੍ਹਾ ਉਪਰ ਪਿਕਟੋਰੀਅਲ ਵਾਰਨਿੰਗ ਪਿਕਚਰ ਲਗਾਉਣੀ ਬਹੁਤ ਜਰੂਰੀ ਹੈ ਅਤੇ ਕੋਈ ਵੀ ਤੰਬਾਕੁ ਪਦਾਰਥ ਖੁੱਲੇ ਰੂਪ ਵਿਚ ਨਹੀ ਵੇਚੇ ਜਾ ਸਕਦੇ।
ਉਨ੍ਹਾ ਦੱਸਿਆ ਕਿ ਸੈਕਸ਼ਨ 4,6ਏ ਅਤੇ 6ਬੀ ਅਧੀਨ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 200 ਰੁਪੈ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ, ਸੇਕਸ਼ਨ ਨੰ. 5 ਅਤੇ 7 ਦੀ ਉਲੰਘਣਾਂ ਕਰਨ ਵਾਲੇ ਤੰਬਾਕੂ ਵਿਕਰੇਤਾਵਾਂ ਨੂੰ ਜੁਰਮਾਨੇ ਦਾ ਨਾਲ ਕੋਰਟ ਕੇਸ ਤੇ ਸਜ੍ਹਾ ਵੀ ਹੋ ਸਕਦੀ ਹੈ ।ਉਨ੍ਹਾ ਦੱਸਿਆ ਕਿ ਤੰਬਾਕੂ ਛੱਡਣ ਲਈ ਹੈਲਫ ਲਾਇਨ ਨੰ. 104, 1800110456 ਤੇ ਸੰਪਰਕ ਕੀਤਾ ਜਾ ਸਕਦਾ ਹੈ ।ਇਸ ਸਮੇਂ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ , ਡਾ ਵਰੁਣ ਵਰਮਾ, ਯੋਗੇਸ਼ ਗੋਇਲ ਫੂਡ ਸੇਫਟੀ ਅਫਸਰ, ਗੁਰਚਰਨ ਸਿੰਘ ,ਸ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭਾਗਵਾਨ ਦਾਸ ਅਤੇ ਲਾਲ ਚੰਦ ਜਿਲ਼੍ਹਾ ਸਿਹਤ ਇੰਸਪੈਕਟਰ, ਭੁਪਿੰਦਰ ਸਿੰਘ ਸਟੈਨੋ ਅਤੇ ਟੀਮਾ ਦੇ ਮੈਂਬਰ ਹਾਜ਼ਰ ਸਨ