ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਧਾਰ ਕਲਾਂ ਵਿੱਚ ਬਣੇ ਫਾਰੈਸਟ ਰੈਸਟ ਹਾਊਸ ਦਾ ਉਦਘਾਟਨ
ਪਠਾਨਕੋਟ 20 ਮਾਰਚ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਵੱਲੋਂ ਅੱਜ ਪਠਾਨਕੋਟ ਦੇ ਧਾਰ ਕਲਾ ਵਿਖੇ ਨਵੇਂ ਬਣੇ ਫਾਰੈਸਟ ਰੈਸਟ ਹਾਊਸ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ। 65 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਇਹ ਇਮਾਰਤ ਕੁਦਰਤੀ ਨਜ਼ਾਰਿਆਂ ਨਾਲ ਘਿਰੀ ਹੋਈ ਹੈ ਤੇ ਇਹ ਖੂਬਸੂਰਤ ਰੈਸਟ ਹਾਊਸ ਸੈਰ ਸਪਾਟਾ ਖੇਤਰ ਨੂੰ ਉਤਸ਼ਾਹਿਤ ਕਰੇਗਾ ਤੇ ਮਾਲੀਏ ਵਿੱਚ ਵੀ ਵੱਡਾ ਯੋਗਦਾਨ ਪਾਵੇਗਾ। ਕੈਬਨਿਟ ਮੰਤਰੀ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਰੈਸਟ ਹਾਊਸ ਦੇ ਬਣਨ ਨਾਲ ਇੱਥੇ ਆਉਣ ਵਾਲੇ ਸੈਲਾਨੀਆਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਉਪਲਬਧ ਹੋਵੇਗੀ। ਉਹਨਾਂ ਕਿਹਾ ਕਿ 65 ਲੱਖ ਰੁਪਏ ਇਸ ਰੈਸਟ ਹਾਊਸ ਦੀ ਨਵੀਂ ਇਮਾਰਤ ਉੱਪਰ ਖਰਚੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

CATEGORIES ਪੰਜਾਬ


