ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਲ ਰਹੀਆਂ ਆਧੁਨਿਕ ਸਹੂਲਤਾਂ-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਲੰਬੀ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਇੰਟਰਐਕਟਿਵ ਫਲੈਟ ਪੈਨਲਾਂ ਦੀ ਸ਼ੁਰੂਆਤ

ਲੰਬੀ, 20 ਮਾਰਚ
ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਨਵੇਂ ਉਪਰਾਲੇ ਲਗਾਤਾਰ ਜਾਰੀ ਹਨ। ਇਸੇ ਤਹਿਤ ਲੰਬੀ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਇੰਟਰਐਕਟਿਵ ਫਲੈਟ ਪੈਨਲਾਂ ਦੀ ਸ਼ੁਰੂਆਤ ਕੀਤੀ ਗਈ।
ਪਿੰਡ ਖੁੱਡੀਆਂ ਗੁਲਾਬ ਸਿੰਘ ਦੇ ਸਰਕਾਰੀ ਹਾਈ ਸਕੂਲ ਵਿੱਚ ਕੈਬਿਨੇਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਇਸ ਦੀ ਵਿਧਿਵਤ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਮੰਤਰੀ ਖੁੱਡੀਆਂ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਅਧੀਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਤਕਨੀਕੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਉਹ ਸਮੇਂ ਦੇ ਹਾਣੀ ਬਣ ਸਕਣ।

ਉਨ੍ਹਾਂ ਕਿਹਾ ਕਿ ਇੰਟਰਐਕਟਿਵ ਫਲੈਟ ਪੈਨਲਾਂ ਰਾਹੀਂ ਪੜ੍ਹਾਈ ਹੋਰ ਵੀ ਰੁਚਿਕਰ ਅਤੇ ਪ੍ਰਭਾਵਸ਼ਾਲੀ ਬਣੇਗੀ ਅਤੇ ਵਿਦਿਆਰਥੀਆਂ ਦੀ ਸਮਝ ਅਤੇ ਸਿੱਖਣ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ। ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਇਹ ਉਪਰਾਲੇ ਸ਼ਲਾਘਾਯੋਗ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਨਵੇਂ ਪ੍ਰੋਜੈਕਟ ਲਾਗੂ ਕੀਤੇ ਜਾਣਗੇ।

ਇਸ ਮੌਕੇ ਹਲਕਾ ਸਿੱਖਿਆ ਕੋਆਰਡੀਨੇਟਰ ਗੁਰਮਨ ਮਾਨ ਲਾਲਬਾਈ ਅਤੇ ਸੀਨੀਅਰ ਆਗੂ ਗੁਰਬਾਜ ਸਿੰਘ ਬਣਵਾਲਾ ਨੇ ਦੱਸਿਆ ਕਿ ਕੈਬਿਨੇਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਯਤਨਾਂ ਸਦਕਾ ਲੰਬੀ ਹਲਕੇ ਦੇ ਸਕੂਲਾਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਨੀਅਰ ਸੈਕੰਡਰੀ ਸਕੂਲ ਥਰਾਜਵਾਲਾ, ਲਾਲਬਾਈ, ਸਰਕਾਰੀ ਸਕੂਲ ਸਿੰਘਵਾਲਾ, ਕਿੱਲਿਆਂਵਾਲੀ ਅਤੇ ਘੁਮਿਆਰਾ ਸਮੇਤ ਹੋਰ ਕਈ ਸਕੂਲਾਂ ਵਿੱਚ ਵੀ ਇੰਟਰਐਕਟਿਵ ਫਲੈਟ ਪੈਨਲ ਸਪੁਰਦ ਕੀਤੇ ਗਏ ਹਨ।

ਇਸ ਮੌਕੇ ਬਲਾਕ ਪ੍ਰਧਾਨ ਸ਼ਿਵਰਾਜ ਸਿੰਘ ਮਿੱਠੜੀ, ਕਰਮਵੀਰ ਲੁਹਾਰਾ, ਪੀਏ ਟੋਨੀ ਭੱਟੀ, ਸੁਖਵੀਰ ਪਾਲ, ਕੁਲਵੀਰ ਸਿੰਘ, ਲਵਪ੍ਰੀਤ ਚੰਨੂੰ, ਮਨਪ੍ਰੀਤ ਸਿੰਘ ਪੋਪੀ, ਦਰਸ਼ਨ ਸਿੰਘ ਸਰਪੰਚ, ਜੁਗਨੂ ਬਰਾੜ ਸਿੰਘੇਵਾਲਾ, ਅਮਨਦੀਪ ਮੰਨਣਾ, ਬਲਜਿੰਦਰ ਸਿੰਘ, ਟੇਕ ਸਿੰਘ, ਗਗਨਦੀਪ ਸਿੰਘ, ਗੁਰਵਿੰਦਰ ਸਿੰਘ ਅਤੇ ਡਿਪਟੀ ਸਿੰਘ ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਸਮੇਤ ਪ੍ਰਿੰਸੀਪਲ ਅਤੇ ਸਕੂਲ ਸਟਾਫ ਹਾਜ਼ਰ ਰਹੇ।

CATEGORIES
Share This

COMMENTS

Wordpress (0)
Disqus ( )
Translate