ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁਲਿਤ ਕਰਨ ਲਈ ਮਿਸਨ ਉਨੱਤ ਕਿਸਾਨ ਤਹਿਤ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

ਸ੍ਰੀ ਮੁਕਤਸਰ ਸਾਹਿਬ 16 ਜੂਨ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਉਨੱਤ ਕਿਸਾਨ ਮਿਸ਼ਨ ਅਧੀਨ ਪਿੰਡ ਵਿਰਕ ਖੇੜਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਤੇ ਡਾ. ਪਰਮਿੰਦਰ ਸਿੰਘ ਧੰਜੂ ਬਲਾਕ ਖੇਤੀਬਾੜੀ ਅਫਸਰ, ਮਲੋਟ ਦੀ ਯੋਗ ਅਗਵਾਈ ਹੇਠ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਕੈਂਪ ਵਿੱਚ ਡਾ. ਮਨਿੰਦਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਸਰਕਲ ਵਿਰਕ ਖੇੜਾ ਨੇ ਦੱਸਿਆ ਗਿਆ ਕਿ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਪੰਜਾਬ ਸਰਕਾਰ ਵੱਲੋ ਸਾਲ 2023-24 ਦੌਰਾਨ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ।
ਉਹਨਾ ਵੱਲੋ ਦੱਸਿਆ ਗਿਆ ਕਿ ਕਿਸਾਨ ਵੀਰ ਇਸ ਸਬੰਧੀ ਖੇਤੀਬਾੜੀ ਵਿਭਾਗ ਦੇ Agrimachinerypb.Com ਪੋਰਟਲ ਤੇ ਅਪਲਾਈ ਕਰਕੇ ਇਸ ਦਾ ਲਾਭ ਲੈ ਸਕਦੇ ਹਨ। ਪੋਰਟਲ ਤੇ ਅਪਲਾਈ ਕਰਨ ਲਈ ਕਿਸਾਨ ਨੂੰ ਆਪਣੀ ਜਮੀਨ ਦੇ ਖੇਵਟ ਨੰ:/ਖਸਰਾ ਨੰ: ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ ਦੇਣੀ ਹੋਵੇਗੀ ਅਤੇ ਇਸ ਪੋਰਟਲ ਤੇ ਕਿਸਾਨ ਵੀਰ 25 ਜੂਨ ਤੱਕ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ।ਇਸ ਤੋਂ ਇਲਾਵਾ ਉਹਨਾਂ ਵੱਲੋ ਕਿਸਾਨਾ ਨੂੰ ਦੱਸਿਆ ਗਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਪਾਣੀ ਦੀ ਬਚਤ ਹੁੰਦੀ ਹੈ ਅਤੇ ਲੇਬਰ ਤੇ ਆਉਣ ਵਾਲੇ ਖਰਚੇ ਦੀ ਬਚਤ ਹੁੰਦੀ ਹੈ।ਉਹਨਾਂ ਨੇ ਝੋਨੇ ਦੀ ਸਿੱਧੀ, ਬਿਜਾਈ ਸਬੰਧੀ ਜਰੂਰੀ ਨੁਕਤੇ ਜਿਵੇਂ ਕਿ ਖਾਦਾ ਦੀ ਸੁਚੱਜੀ ਵਰਤੋ, ਨਦੀਨਾ ਦੀ ਸਮੱਸਿਆ ਤੋ ਬਚਾਅ, ਕੀੜੇ ਮਕੋੜਿਆ ਅਤੇ ਬਿਮਾਰੀਆ ਦੀ ਰੋਕਥਾਮ ਅਤੇ ਬਾਸਮਤੀ ਦੀ ਫਸਲ ਉਪਰ ਪੰਜਾਬ ਸਰਕਾਰ ਵੱਲੋ ਬੈਨ ਕੀਤੀਆ ਗਈਆ ਕੀਟਨਾਸ਼ਕ ਦਵਾਈਆ ਦੀ ਵਰਤੋਂ ਨਾ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਇਸ ਮੌਕੇ ਸ਼੍ਰੀ ਪਵਨਪ੍ਰੀਤ ਸਿੰਘ, ਏ.ਐਸ.ਆਈ. ਸਰਕਲ ਵਿਰਕ ਖੇੜਾ ਵੱਲੋ ਕਿਸਾਨਾਂ ਨੂੰ ਮਿੱਟੀ ਪਾਣੀ ਦੇ ਸੈਂਪਲ ਲੈਣ ਦੀ ਵਿਧੀ ਅਤੇ ਪਰਖ ਕਰਾਉਣ ਬਾਰੇ ਜਾਗਰੂਕ ਕੀਤਾ ਅਤੇ ਇਸ ਦੇ ਨਾਲ ਹੀ ਭਾਰਤ ਸਰਕਾਰ ਦੀ ਚੱਲ ਰਹੀ ਪੀ.ਐਮ. ਕਿਸਾਨ ਸਨਮਾਨ ਨਿੱਧੀ ਯੋਜਨਾ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ।ਇਸ ਕੈਂਪ ਦੌਰਾਨ ਪਿੰਡ ਵਿੱਚ ਰੱਖੇ ਗਏ ਕਿਸਾਨ ਮਿੱਤਰ, ਸੁਪਰਵਾਇਜਰ ਅਤੇ ਪਿੰਡ ਦੇ ਮੋਹਤਵਾਰ ਕਿਸਾਨ ਹਾਜਰ ਸਨ।


