2027 ਵਿੱਚ ਮੁੜ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ-ਜੁਨੇਜਾ

ਸ਼੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ, ਅਸ਼ੀਰਵਾਦ ਪ੍ਰਾਪਤ: ਹਰਪਾਲ ਜੁਨੇਜਾ

ਪਟਿਆਲਾ, 23 ਮਾਰਚ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਅੱਜ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਲਈ ਧੰਨਵਾਦ ਪ੍ਰਗਟ ਕਰਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ। ਕੇਜਰੀਵਾਲ ਨੇ ਉਨ੍ਹਾਂ ਨੂੰ ਪਾਰਟੀ ਦੀ ਚੜ੍ਹਦੀ ਕਲਾ ਲਈ ਨਿਰੰਤਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਮੁਲਾਕਾਤ ਦੌਰਾਨ ਚੇਅਰਮੈਨ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ-ਭਲਾਈ ਯੋਜਨਾਵਾਂ ਦਾ ਲੋਕਾਂ ਨੂੰ ਵੱਡੇ ਪੱਧਰ ‘ਤੇ ਲਾਭ ਮਿਲ ਰਿਹਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦੇ ਆਧਾਰ ‘ਤੇ 2027 ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।

ਇਸ ਦੌਰਾਨ ਚੇਅਰਮੈਨ ਨੇ ਪਾਰਟੀ ਵੱਲੋਂ ਦਿੱਤੀ ਗਈ ਡਿਊਟੀ ਸਬੰਧੀ ਰਿਪੋਰਟ ਵੀ ਪੇਸ਼ ਕੀਤੀ ਅਤੇ ਪੀ.ਆਰ.ਟੀ.ਸੀ. ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ

 ਪੀਆਰਟੀਸੀ ਦੀ ਆਮਦਨ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਲਗਭਗ 57 ਪ੍ਰਤੀਸ਼ਤ ਵਾਧੇ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।

ਜਨਤਕ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੁੱਲ 659 ਨਵੀਆਂ ਬੱਸਾਂ ਪੀਆਰਟੀਸੀ ਦੇ ਬੇੜੇ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ ਅਤੇ ਵੱਖ ਕੈਟਾਗਰੀਆਂ ਰਾਹੀਂ ਨਵੇਂ ਕਰਮਚਾਰੀਆਂ ਦੀ ਭਰਤੀ ਪ੍ਰਕਿਰਿਆ ਜਾਰੀ ਹੈ ਇਸ ਤੋਂ ਇਲਾਵਾ ਟਿਕਟ ਕੁਲੈਕਸ਼ਨ ਵਿੱਚ ਪਾਰਦਰਸ਼ਤਾ ਵਧਾਉਣ ਲਈ 2200 ਆਟੋਮੈਟਿਕ ਫੇਅਰ ਕੁਲੈਕਸ਼ਨ ਅਤੇ ਆਨਲਾਈਨ ਟਿਕਟਿੰਗ ਮਸ਼ੀਨਾਂ ਖਰੀਦਣ ਦੀ ਯੋਜਨਾ ਹੈ।

ਮੁਫ਼ਤ ਸਫਰ ਸਕੀਮ ਤਹਿਤ ਹੁਣ ਤੱਕ 34.53 ਕਰੋੜ ਮਹਿਲਾਵਾਂ ਲਾਭ ਪ੍ਰਾਪਤ ਕਰ ਚੁੱਕੀਆਂ ਹਨ।

ਪੀਆਰਟੀਸੀ ਮੁੱਖ ਦਫਤਰ ਅਤੇ ਸਮੂਹ ਡਿਪੂਆਂ ਵਿੱਚ ਸੋਲਰ ਪਲਾਂਟ ਲਗਾਏ ਜਾਣੇ ਹਨ ਜਿਸ ਨਾਲ ਸਾਲਾਨਾ ਲਗਭਗ 97 ਲੱਖ ਰੁਪਏ ਦੀ ਬਚਤ ਹੋਵੇਗੀ ਅਤੇ ਪੀਆਰਟੀਸੀ ਦੀ ਆਮਦਨ ਵਧਾਉਣ ਲਈ ਤਿੰਨ ਸਥਾਨਾਂ ‘ਤੇ ਰਿਟੇਲ ਪੈਟਰੋਲੀਅਮ ਆਊਟਲੈੱਟ ਸਥਾਪਿਤ ਕੀਤੇ ਜਾ ਰਹੇ ਹਨ।

ਬਠਿੰਡਾ ਡਿਪੂ ਅਧੀਨ ਦੋਲਾ ਵਿਖੇ ਨਵਾਂ ਸਬ-ਡਿਪੂ ਤਿਆਰ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਪੀ.ਪੀ.ਪੀ ਮੋਡ ਅਤੇ ਐਨ.ਜੀ.ਓ. ਦੇ ਸਹਿਯੋਗ ਨਾਲ ਆਧੁਨਿਕ ਸਹੂਲਤਾਂ ਵਾਲੇ ਨਵੇਂ ਬੱਸ ਸਟੈਂਡਾਂ ਦੀ ਉਸਾਰੀ ਕੀਤੀ ਜਾਵੇਗੀ।

 ਸ਼੍ਰੀ ਅਰਵਿੰਦ ਕੇਜਰੀਵਾਲ ਨੇ ਚੇਅਰਮੈਨ ਜੁਨੇਜਾ ਦੀ ਇਮਾਨਦਾਰੀ ਅਤੇ ਲਗਨ ਦੀ ਸਰਾਹਨਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ।

CATEGORIES
Share This

COMMENTS

Wordpress (0)
Disqus ( )
Translate